Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਗੀ ਲਾਲ ਸਿੰਘ ਨਮਿਤ ਭੋਗ, ਸ਼ਰਧਾਂਜਲੀ ਸਮਾਰੋਹ ਮੌਕੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ ਤੇ ਹਰਜੋਤ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਪੁੱਜੀਆਂ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Harpal Singh Cheema,Aman Arora

Web Admin

Web Admin

5 Dariya News

ਨਾਭਾ/ਪਟਿਆਲਾ , 06 Dec 2024

Last updated on: Dec 06, 2024, 00:00 IST

ਨਾਭਾ ਤੋਂ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸਵਰਗੀ ਲਾਲ ਸਿੰਘ, ਜਿਨ੍ਹਾਂ ਦਾ ਬੀਤੇ 28 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨਾਭਾ ਵਿਖੇ ਹੋਇਆ, ਜਿਥੇ ਵੱਡੀ ਗਿਣਤੀ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਾਮਲ ਹੋਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸ਼ੋਕ ਸੰਦੇਸ਼ ਭੇਜਿਆ ਅਤੇ ਮਾਨ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। 

ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁੱਜ ਕੇ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ. ਲਾਲ ਸਿੰਘ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। 

ਇਸ ਸਮਾਰੋਹ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੇ ਆਪਣੇ ਸ਼ੋਕ ਸੰਦੇਸ਼ ਭੇਜ ਕੇ ਮਾਨ ਪਰਿਵਾਰ ਦੇ ਦੁੱਖ ਨੂੰ ਵੰਡਾਇਆ। ਇਸ ਤੋਂ ਪਹਿਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਵਰਗੀ ਲਾਲ ਸਿੰਘ ਨੇ ਕਿਰਤ ਕਰਕੇ ਜੋ ਸਿੱਖਿਆ ਆਪਣੇ ਬੱਚਿਆਂ ਨੂੰ ਦਿੱਤੀ, ਉਸੇ ਸਦਕਾ ਬੱਚਿਆਂ ਨੇ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆਂ ਹੈ ਤੇ ਗੁਰਦੇਵ ਸਿੰਘ ਦੇਵ ਮਾਨ ਆਪਣੇ ਪਿਤਾ ਜੀ ਦੇ ਦਰਸਾਏ ਮਾਰਗ 'ਤੇ ਚਲਦਿਆਂ ਨਾਭਾ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। 

ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਸਵਰਗੀ ਲਾਲ ਸਿੰਘ ਵੱਲੋਂ ਜ਼ਿੰਦਗੀ ਵਿੱਚ ਕੀਤੇ ਗਏ ਸੰਘਰਸ਼ ਨੇ ਪਰਿਵਾਰ ਦੀ ਨੀਂਹ ਨੂੰ ਮਜ਼ਬੂਤ ਕੀਤਾ ਹੈ ਤੇ ਅੱਜ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਾਨ ਪਰਿਵਾਰ ਨੇ ਲੋਕਾਂ ਦਾ ਪਿਆਰ ਕਮਾਇਆ ਹੈ। ਸ਼ੋਕ ਸਮਾਗਮ 'ਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆਂ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ, ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ, ਵਿਧਾਇਕ ਭੁੱਚੋ ਮੰਡੀ ਜਗਸੀਰ ਸਿੰਘ, ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰਪਾਲ ਸਿੰਘ, ਸੰਤ ਨਰਿੰਦਰ ਸਿੰਘ ਅਲਹੌਰਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਦਲਬੀਰ ਸਿੰਘ ਯੂਕੇ, ਪ੍ਰੀਤ ਕੰਬਾਇਨ ਗੁਰਪ੍ਰੀਤ ਸਿੰਘ, ਕਰਨੈਲ ਸਿੰਘ ਪੰਜੌਲੀ, ਗਿਆਨੀ ਰਣਜੀਤ ਸਿੰਘ, ਗਿਆਨੀ ਸੁਖਦੇਵ ਸਿੰਘ ਅਤੇ ਹੋਰ ਪਤਵੰਤੇ ਵੱਡੀ ਗਿਣਤੀ 'ਚ ਸ਼ਾਮਲ ਹੋਏ।

ਇਸ ਮੌਕੇ ਪਰਿਵਾਰਕ ਮੈਂਬਰ ਮਾਤਾ ਭਾਗੋ ਕੌਰ, ਹਰਦੇਵ ਸਿੰਘ, ਜਸਦੇਵ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਸੁਖਦੇਵ ਸਿੰਘ ਮਾਨ, ਕਪਿਲ ਮਾਨ, ਗੁਲਾਬ ਮਾਨ, ਜਸਵਿੰਦਰ ਕੌਰ ਤੇ ਸੁਖਵਿੰਦਰ ਕੌਰ ਨਾਲ ਰਿਸ਼ੇਤਦਾਰਾਂ, ਸਾਕ ਸਬੰਧੀ ਨੇ ਦੁੱਖ ਸਾਂਝਾ ਕੀਤਾ।

ਇਸ ਮੌਕੇ ਮੱਖਣ ਸਿੰਘ ਲਾਲਕਾ, ਹਰੀ ਸਿੰਘ ਐਮ.ਡੀ ਪ੍ਰੀਤ ਗਰੁੱਪ, ਚਰਨ ਸਿੰਘ ਗੁਪਤਾ ਐਮ.ਡੀ ਮਲਕੀਤ ਕੰਬਾਈਨ, ਐਸ ਪੀ ਦਵਿੰਦਰ ਅੱਤਰੀ, ਗੁਰਿੰਦਰ ਸਿੰਘ ਬੱਲ, ਗੁਰਦਿਆਲ ਇੰਦਰ ਸਿੰਘ ਬਿੱਲੂ, ਪਰਮਜੀਤ ਸਿੰਘ ਸਹੋਲੀ, ਜਥੇਦਾਰ ਬਲਤੇਜ ਸਿੰਘ ਖੋਖ, ਅਸ਼ੋਕ ਬਾਂਸਲ, ਮੈਨੇਜਰ ਗੁਰਲਾਲ ਸਿੰਘ, ਇੰਸਪੈਕਟਰ ਹੈਰੀ ਬੋਪਾਰਾਏ, ਸੁਜਾਤਾ ਚਾਵਲਾ, ਸੁਖਦੇਵ ਸਿੰਘ ਸੰਧੂ, ਕਰਮਜੀਤ ਸਿੰਘ ਅਲੋਹਰਾ ਪ੍ਰਧਾਨ ਅਨਾਜ ਮੰਡੀ, ਜੋਧ ਸਿੰਘ ਨੋਹਰਾ, ਦਲਜੀਤ ਸਿੰਘ ਸੰਧੂ, ਜੇਪੀ ਗੁਪਤਾ, ਜਸਵੀਰ ਸਿੰਘ ਛਿੰਦਾ, ਸੁਰਜਭਾਨ ਸਿੰਗਲਾ, ਹਰਪ੍ਰੀਤ ਸਿੰਘ ਪ੍ਰੀਤ ਐਮਸੀ, ਸਮਾਜ ਸੇਵਕ ਦੀਪਕ ਨਾਗਪਾਲ, ਗੋਤਮ ਬਾਤਿਸ਼, ਮਾਨਟੂ ਪਾਹੂਜਾ, ਨਰਿੰਦਰ ਜੀਤ ਸਿੰਘ ਭਾਟੀਆ, ਅਮਰਦੀਪ ਖੰਨਾ ਸਾਬਕਾ ਚੇਅਰਮੈਨ, ਤੇਜਿੰਦਰ ਖਹਿਰਾ, ਸੁਖਵਿੰਦਰ ਸਿੰਘ ਐਸਡੀਓ, ਗੁਰਬਖਸ਼ੀਸ਼ ਸਿੰਘ ਭੱਟੀ, ਡਾ. ਸੁਨੀਤਾ ਧੀਰ, ਕੁਲਵੰਤ ਸਿਆਣ, ਡਾਕਟਰ ਧੀਰ ਸਿੰਘ ਕਕਰਾਲਾ, ਹਰਜੀਤ ਸਿੰਘ ਕਕਰਾਲਾ, ਭਗਵੰਤ ਸਿੰਘ ਮੱਣਕੂ, ਬਲਜਿੰਦਰ ਸਿੰਘ ਚਹਿਲ ਦਸਮੇਸ਼ ਕੰਬਾਈਨ, ਧਰਮਿੰਦਰ ਸਿੰਘ ਸੁਖੇਵਾਲ, ਪਰਮਜੀਤ ਸਿੰਘ ਖੱਟੜਾ, ਇਛੇਮਾਨ ਸਿੰਘ ਭੋਜੋਮਾਜਰੀ, ਜਗਜੀਤ ਸਿੰਘ ਦੁਲੱਦੀ, ਭੀਮ ਸਿੰਘ ਸਰਪੰਚ ਬਨੇਰਾ, ਮੁਸ਼ਤਾਕ ਅਲੀ ਕਿੰਗ ਸਾਬਕਾ ਪ੍ਰਧਾਨ, ਹਰਮਿੰਦਰ ਸਿੰਘ, ਜਸਕੀਰਤ ਸਿੰਘ ਜੱਸਾ, ਜੱਸਾ ਦੁਲੱਦੀ, ਸੰਤ ਰਾਮ ਪ੍ਰਧਾਨ,ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਸੰਜੇ ਮੱਘੋ, ਜਸਪਾਲ ਜੁਨੇਜਾ,ਅਮਨ ਅਰੋੜਾ ਪ੍ਰਧਾਨ, ਕਿਸ਼ਨ ਸਿੰਘ ਬੀ ਡੀ ਪੀ ਓ, ਪ੍ਰੇਮ ਲਾਲਕਾ ਭਾਦਸੋਂ, ਰਾਮ ਸਿੰਘ ਰੈਸਲ, ਸਰੋਜ ਰਾਣੀ ਸਾਬਕਾ ਐਮਸੀ, ਵਿਜੇ ਠੇਕੇਦਾਰ, ਦਵਿੰਦਰ ਸਿੰਘ ਸਰਪੰਚ ਕਲਾਰਾ, ਅਮਨ ਗੁਪਤਾ ਪ੍ਰਧਾਨ ਗਊਸਾਲਾਂ, ਅਮਰਿੰਦਰ ਸਿੰਘ ਸਰਪੰਚ ਖੋਖ, ਹੇਮੰਤ ਬਾਂਸਲ, ਰਾਣਾ ਨਾਭਾ, ਹੈਪੀ ਦੁਲੱਦੀ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਧਾਰੋਕੀ, ਕਸ਼ਮੀਰ ਲਾਲਕਾ, ਗੁਰਤੇਜ ਸਿੰਘ ਢਿੱਲੋਂ, ਦੀਪਾ ਰਾਮਗੜ੍ਹ ਚੇਅਰਮੈਨ, ਰਮਨਦੀਪ ਸਿੰਘ ਭੀਲੋਵਾਲ, ਪਾਖਰੇ ਸਿੰਘ, ਜਗਦੀਪ ਸਿੰਘ ਸਰਪੰਚ ਧੰਗੇੜਾ, ਚਮਕੌਰ ਸਿੰਘ ਇੱਛੇਵਾਲ, ਚਮਕੌਰਖੱਟੜਾਵੀ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Harpal Singh Cheema , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD