Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਅੰਮ੍ਰਿਤਸਰ ਵਿੱਚ ਮੁੜ ਸ਼ੁਰੂ ਹੋਈਆਂ ਬੀ ਆਰ ਟੀ ਐਸ ਦੀਆਂ ਬੱਸਾਂ

ਛੇਤੀ ਹੀ ਸਾਰੇ ਰੂਟਾਂ ਉੱਤੇ ਸ਼ੁਰੂ ਕਰ ਦਿੱਤੀ ਜਾਵੇਗੀ ਬੀ ਆਰ ਟੀ ਐਸ ਬੱਸ ਸੇਵਾ- ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar, Inderbir Singh Nijjar, Dr. Ajay Gupta, Amritsar

Web Admin

Web Admin

5 Dariya News

ਅੰਮ੍ਰਿਤਸਰ , 06 Dec 2024

Last updated on: Dec 06, 2024, 00:00 IST

ਲੰਬੇ ਸਮੇਂ ਤੋਂ ਬੰਦ ਪਈਆਂ ਬੀਆਰਟੀਐਸ ਬੱਸਾਂ ਅੱਜ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ ਰੂਟ ਨੰਬਰ 201 ਦੀਆਂ ਬੱਸਾਂ ਨੂੰ ਝੰਡੀ ਵਿਖਾ ਕੇ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁਰੂ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਇੰਦਰਬੀਰ ਸਿੰਘ ਨਿਜਰ, ਵਿਧਾਇਕ ਸ਼੍ਰੀ ਅਜੇ ਗੁਪਤਾ, ਸ਼ਹਿਰੀ ਪ੍ਰਧਾਨ ਸ਼੍ਰੀ ਮਨੀਸ਼ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਗੁਰਪ੍ਰੀਤ ਸਿੰਘ ਔਲਖ ਅਤੇ ਹੋਰ ਨੇਤਾ ਵੀ ਹਾਜ਼ਰ ਸਨ। 

ਸ ਧਾਲੀਵਾਲ ਨੇ ਇਸ ਮੌਕੇ ਦੱਸਿਆ ਕਿ ਫਿਲਹਾਲ ਇਹ ਬੱਸਾਂ ਟਰਾਇਲ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਤਿੰਨ ਹਫਤੇ ਤੱਕ ਇਹਨਾਂ ਉੱਤੇ ਕੋਈ ਕਿਰਾਇਆ ਨਹੀਂ ਲੱਗੇਗਾ। ਉਸ ਤੋਂ ਬਾਅਦ ਇਹਨਾਂ ਬੱਸਾਂ ਦਾ ਕਿਰਾਇਆ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਸਾਰੇ ਰੂਟਾਂ ਉੱਤੇ ਬਸ ਸੇਵਾ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਬੀ ਆਰ ਟੀ ਐਸ ਸੇਵਾ ਦੇਣ ਵਾਲੀ ਕੰਪਨੀ ਕਰੀਬ ਡੇਢ ਸਾਲ ਪਹਿਲਾਂ ਭੱਜ ਗਈ ਸੀ ਜਿਸ ਕਾਰਨ ਇਹ ਬੱਸਾਂ ਰੁਕ ਗਈਆਂ ਸਨ ਅਤੇ ਹੁਣ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਮੰਗ ਉੱਤੇ ਦੁਬਾਰਾ ਇਹਨਾਂ ਨੂੰ ਕਾਰਪੋਰੇਸ਼ਨ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਅੱਜ ਤੋਂ ਇਹਨਾਂ ਦਾ ਕੰਮ ਕਾਰਪੋਰੇਸ਼ਨ ਹੀ ਦੇਖੇਗੀ, ਜਿਸ ਨਾਲ ਬੱਸਾਂ ਨਿਰੰਤਰ ਸੜਕਾਂ ਉੱਤੇ ਦੌੜ ਸਕਣਗੀਆਂ। ‌

ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਸਮੇਂ ਇੰਡੀਆ ਗੇਟ ਤੋਂ ਗੋਲਡਨ ਗੇਟ ਤੱਕ 5 ਬੱਸਾਂ ਚੱਲਣਗੀਆਂ।  ਇਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੁਤਲੀਘਰ, ਰੇਲਵੇ ਸਟੇਸ਼ਨ ਅਤੇ ਹੋਰ ਖੇਤਰ ਕਵਰ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਬੱਸਾਂ ਦਾ ਟਾਈਮ ਟੇਬਲ ਵੀ ਹਫ਼ਤੇ ਬਾਅਦ ਜਾਰੀ ਕਰ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਬੱਸਾਂ ਇੱਕ ਮਹੀਨੇ ਲਈ ਮੁਫ਼ਤ ਚੱਲਣਗੀਆਂ।  ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਬਾਅਦ ਬੀਆਰਟੀਐਸ ਰੋਡ ’ਤੇ 60 ਕਮਰਸ਼ੀਅਲ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਉਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਸ ਦੇ ਰੂਟ ਵਿੱਚ ਅੱਜ ਤੋਂ ਬਾਅਦ ਕੋਈ ਨਿੱਜੀ ਵਾਹਨ ਨਾ ਲੈ ਕੇ ਆਉਣ ਉਹਨਾਂ ਦੱਸਿਆ ਕਿ ਪੁਲਿਸ ਇਸ ਲਈ ਵੱਡੇ ਚਲਾਨਾਂ ਦਾ ਪ੍ਰਬੰਧ ਕਰ ਰਹੀ ਹੈ ਅਤੇ ਜੇਕਰ ਕੋਈ ਵਾਹਨ ਇਹਨਾਂ ਰੂਟਾਂ ਦੇ ਵਿੱਚ ਆਇਆ ਤਾਂ ਉਹਨਾਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Inderbir Singh Nijjar , Dr. Ajay Gupta , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD