Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਦਯੋਗਪਤੀਆਂ ਦੇ ਹਿੱਤ ਵਿੱਚ ਇੱਕ ਮਹੀਨੇ ਦੇ ਅੰਦਰ ਲਾਗੂ ਹੋਣਗੀਆਂ ਓ.ਟੀ.ਐਸ ਸਕੀਮਾਂ : ਤਰੁਨਪ੍ਰੀਤ ਸੌਂਦ

ਇੱਕ ਜ਼ਿਲ੍ਹਾ ਇੱਕ ਉਤਪਾਦ ਨੂੰ ਮਿਲੇਗੀ ਨਵੀਂ ਪਛਾਣ, ਉਦਯੋਗ ਮੰਤਰੀ ਨੇ 18ਵੇਂ ਪਾਈਟੈਕਸ ਦਾ ਕੀਤਾ ਉਦਘਾਟਨ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, JeevanJot Kaur, Jasbir Sandhu, Jaswinder Sandhu

Web Admin

Web Admin

5 Dariya News

ਅੰਮ੍ਰਿਤਸਰ , 06 Dec 2024

Last updated on: Dec 06, 2024, 00:00 IST

ਪੰਜਾਬ ਦੇ ਨਿਵੇਸ਼ ਪ੍ਰਮੋਸ਼ਨ, ਉਦਯੋਗ ਅਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਮਜ਼ਬੂਤ ਕਰਨ ਲਈ ਵਨ ਟਾਈਮ ਸੈਟਲਮੈਂਟ ਸਕੀਮਾਂ ਵਿੱਚ ਸੋਧਾਂ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਉਦਯੋਗਾਂ ਅਤੇ ਉਦਯੋਗਪਤੀਆਂ ਦਾ ਰਾਹ ਸਰਲ ਹੋ ਸਕੇ।

ਸੌਂਦ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ੁਰੂ ਹੋਏ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਰਸਮੀ ਉਦਘਾਟਨ ਮੌਕੇ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨ ਲਈ ਦੇਸ਼-ਵਿਦੇਸ਼ ਦੇ ਨਾਮੀ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸਦੇ ਨਤੀਜੇ ਵਜੋਂ ਭਵਿੱਖ ਵਿੱਚ ਹੁਨਰਮੰਦ ਨੌਜਵਾਨਾਂ ਦੀ ਮੰਗ ਵਧੇਗੀ।

ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਵਿੱਚ ਵੀ ਵੱਖ-ਵੱਖ ਸੋਧਾਂ ਕਰਕੇ ਉਸਦਾ ਸਰਲੀਕਰਨ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਉਦਯੋਗਪਤੀ ਵੀ ਉਦਯੋਗਿਕ ਨੀਤੀ ਵਿੱਚ ਕਈ ਬਦਲਾਅ ਦੇਖਣਗੇ। ਸੌਂਦ ਨੇ ਕਿਹਾ ਕਿ ਪੰਜਾਬ ਈਜ਼ ਆਫ਼ ਡੂਇੰਗ ਬਿਜਨਸ ਦੇ ਮਾਮਲੇ ਵਿੱਚ ਦੇਸ਼ ਦਾ ਮੋਹਰੀ ਸੂਬਾ ਹੈ। ਰਾਜ ਵਿੱਚ ਕੰਮ ਕਰ ਰਹੇ ਐਮਐਸਐਮਈ ਰੁਜ਼ਗਾਰ ਪੈਦਾ ਕਰਨ ਵਿੱਚ ਪੰਜਾਬ ਸਰਕਾਰ ਦਾ ਸਮਰਥਨ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਕੀਤੇ ਗਏ ਸਰਵੇਖਣਾਂ ਵਿੱਚ ਪੰਜਾਬ ਭਾਰਤ ਦੇ ਪਹਿਲੇ ਤਿੰਨ ਰਾਜਾਂ ਵਿੱਚ ਸ਼ਾਮਲ ਹੈ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੀਐਚਡੀਸੀਸੀਆਈ ਦੇ ਕੌਮੀ ਪ੍ਰਧਾਨ ਹੇਮੰਤ ਜੈਨ ਨੇ ਕਿਹਾ ਕਿ ਪਿਛਲੇ 119 ਸਾਲਾਂ ਤੋਂ ਪੀਐਚਡੀਸੀਸੀਆਈ ਉਦਯੋਗਿਕ ਕ੍ਰਾਂਤੀ ’ਚ ਸਹਿਯੋਗ ਦੇ ਕੇ ਦੇਸ਼ ਦੀ ਤਰੱਕੀ ਵਿੱਚ ਭਾਈਵਾਲ ਬਣਦਾ ਰਿਹਾ ਹੈ। ਚੈਂਬਰ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਉਦਯੋਗਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਕੇ ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਈਟੈਕਸ ਦਾ ਲਗਾਤਾਰ ਵਿਸਤਾਰ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਇੱਥੇ 500 ਦੇ ਕਰੀਬ ਸਟਾਲ ਲਗਾਏ ਗਏ ਸਨ, ਇਸ ਵਾਰ 600 ਤੋਂ ਵੱਧ ਕਾਰੋਬਾਰ ਆਪਣੇ ਉਤਪਾਦ ਲੈ ਕੇ ਇੱਥੇ ਪੁੱਜੇ ਹਨ। ਇਸ ਮੌਕੇ ਵਿਧਾਇਕ ਜੀਵਨ ਜੋਤ ਕੌਰ, ਜਸਬੀਰ ਸੰਧੂ, ਜਸਵਿੰਦਰ ਸੰਧੂ ਤੋਂ ਇਲਾਵਾ ਪੀਐਚਡੀਸੀਸੀਆਈ ਦੇ ਸੀਈਓ ਅਤੇ ਸਕੱਤਰ ਜਨਰਲ ਡਾ. ਰਣਜੀਤ ਮਹਿਤਾ, ਡਿਪਟੀ ਸਕੱਤਰ ਜਨਰਲ ਨਵੀਨ ਸੇਠ, ਚੈਂਬਰ ਦੀ ਖੇਤਰੀ ਡਾਇਰੈਕਟਰ ਭਾਰਤੀ ਸੂਦ, ਸਥਾਨਕ ਕਨਵੀਨਰ ਜੈਦੀਪ ਸਿੰਘ ਅਤੇ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , JeevanJot Kaur , Jasbir Sandhu , Jaswinder Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD