Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਭਗਵੰਤ ਸਿੰਘ ਮਾਨ

ਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Kuldeep Singh Dhaliwal, Shery Kalsi, Amansher Singh Shery Kalsi, Batala, Senu Duggal

Web Admin

Web Admin

5 Dariya News

ਬਟਾਲਾ , 06 Dec 2024

Last updated on: Dec 06, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਧਰਤੀ ਮਹਾਨ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੀਤੀ ਪਵਿੱਤਰ ਧਰਤੀ ਹੈ ਅਤੇ ਇੱਥੇ ਬਹਾਦਰ ਅਤੇ ਮਿਹਨਤੀ ਲੋਕਾਂ ਦਾ ਵਸੇਬਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਰਵਾਇਤੀ ਪਾਰਟੀਆਂ ਦੀ ਸਿਆਸੀ ਬਦਲਾਖੋਰੀ ਦਾ ਸੰਤਾਪ ਭੋਗਿਆ ਹੈ। 

ਮਹਾਨ ਦੇਸ਼ ਭਗਤ ਪੈਦਾ ਕਰਨ ਵਾਲੇ ਇਸ ਖੇਤਰ ਨੇ ਰਵਾਇਤੀ ਪਾਰਟੀਆਂ ਦੇ ਸ਼ਾਸਨ ਦੌਰਾਨ ਕਦੇ ਵਿਕਾਸ ਹੁੰਦਾ ਨਹੀਂ ਦੇਖਿਆ। ਬੜੇ ਦੁੱਖ ਦੀ ਗੱਲ ਹੈ ਕਿ ਇਸ ਇਲਾਕੇ ਦੇ ਵੱਡੇ ਯੋਗਦਾਨ ਦੇ ਬਾਵਜੂਦ ਇਸ ਖੇਤਰ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੇ ਧੋਖਾ ਦਿੱਤਾ ਹੈ।”ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਖਿੱਤੇ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਸਦਕਾ 296 ਕਰੋੜ ਰੁਪਏ ਦੀ ਲਾਗਤ ਨਾਲ ਇਸ ਅੱਪਗ੍ਰੇਡ ਖੰਡ ਮਿੱਲ ਦੀ ਸਥਾਪਨਾ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਮਿੱਲ ਦੀ 3500 ਟਨ ਗੰਨੇ ਦੀ ਪਿੜਾਈ ਕਰਨ ਦੀ ਸਮਰੱਥਾ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਦੇ ਮੌਜੂਦਾ ਸੀਜ਼ਨ ਦੌਰਾਨ 35 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਨ ਦਾ ਟੀਚਾ ਹੈ ਅਤੇ ਇਹ ਵਾਤਾਵਰਣ ਪੱਖੀ ਪਲਾਂਟ ਹੈ। 

ਉਨ੍ਹਾਂ ਕਿਹਾ ਕਿ ਇਹ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਖੰਡ ਮਿੱਲ ਹੈ ਜਿੱਥੇ 100 ਫੀਸਦੀ ਗੈਸ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਸ ਦੀ ਸਮਰੱਥਾ ਰੋਜ਼ਾਨਾ 14000 ਘਣ ਮੀਟਰ ਹੈ ਅਤੇ ਇਹ ਵਾਤਾਵਰਣ ਵਿੱਚ 30,000 ਕਾਰਾਂ ਦੇ ਹੁੰਦੇ ਪ੍ਰਦੂਸ਼ਣ ਦੇ ਬਰਾਬਰ ਪ੍ਰਦੂਸ਼ਣ ਨੂੰ ਰੋਕ ਸਕੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਰੋਜ਼ਾਨਾ 150 ਟਨ ਤੋਂ ਵੱਧ ਰਹਿੰਦ-ਖੂੰਹਦ ਨੂੰ ਪ੍ਰੋਸੈਸ ਕਰੇਗਾ ਅਤੇ 20 ਟਨ ਆਰਗੈਨਿਕ ਖਾਦ ਤਿਆਰ ਕਰੇਗਾ ਜਿਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। 

ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਬਹਾਦਰਪੁਰ ਪੰਜਾਬ ਦਾ ਪਹਿਲਾ ਪਿੰਡ ਹੈ ਜਿੱਥੇ ਘਰ-ਘਰ ਬਾਇਓ ਰਸੋਈ ਗੈਸ ਪਹੁੰਚਾਉਣ ਲਈ ਪਾਈਪ ਲਾਈਨ ਵਿਛਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿੱਲ ਵਿਸ਼ਵ ਭਰ ਵਿੱਚ ਉਪਲਬਧ ਨਵੀਨਤਮ ਤਕਨਾਲੋਜੀ ਨਾਲ ਲੈਸ ਹੈ ਅਤੇ ਇਸ ਨਾਲ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਪੰਜਾਬ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜਿਸ ਨਾਲ ਇਸ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬਾ ਗੰਨੇ ਦੇ ਵੱਧ ਤੋਂ ਵੱਧ ਭਾਅ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਭਾਅ ਦਿੱਤਾ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਕੇ ਦਮਨ, ਬੇਇਨਸਾਫ਼ੀ ਅਤੇ ਜ਼ੁਲਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ 'ਆਪ' ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਪੰਜ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ 'ਆਪ' ਨੇ ਇਨ੍ਹਾਂ ਖੇਤਰਾਂ ਨੂੰ ਪਹਿਲ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਘਟਾਉਣ ਲਈ ਅਜਿਹੇ ਪਲਾਂਟ ਲਗਾ ਰਹੀ ਹੈ ਜਿਸ ਨਾਲ ਸੂਬੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ।

ਅਕਾਲੀ ਆਗੂਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਲੋਕਾਂ ਦੇ ਭਲੇ ਲਈ ਚੰਗੇ ਕੰਮ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੇ। ਅਜਿਹੇ ਮਾੜੇ ਕੰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਜਿਹੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰਨਾਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kuldeep Singh Dhaliwal , Shery Kalsi , Amansher Singh Shery Kalsi , Batala , Senu Duggal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD