Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ 'ਚ ਐਨ.ਆਰ.ਆਈ. ਸਭਾ ਦੇ ਸੀਨੀਅਰ ਉਪ ਪ੍ਰਧਾਨ ਨੇ ਸੰਭਾਲਿਆ ਅਹੁਦਾ

ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਫੌਰੀ ਹੱਲ ਲਈ ਪੰਜਾਬ ਸਰਕਾਰ ਗੰਭੀਰ : ਚੇਅਰਮੈਨ

Pradeep Kumar Sabharwal, Divisional Commissioner Jalandhar, Jalandhar

Web Admin

Web Admin

5 Dariya News

ਜਲੰਧਰ , 06 Dec 2024

Last updated on: Dec 06, 2024, 00:00 IST

ਡਵੀਜ਼ਨਲ ਕਮਿਸ਼ਨਰ ਅਤੇ ਐਨ.ਆਰ.ਆਈ ਸਭਾ ਪੰਜਾਬ ਦੇ ਚੇਅਰਮੈਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਸਭਾ ਦੇ ਨਵਨਿਯੁਕਤ ਸੀਨੀਅਰ ਉਪ ਪ੍ਰਧਾਨ ਸਤਨਾਮ ਸਿੰਘ ਚਾਨਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪ੍ਰਧਾਨ ਐਨ.ਆਰ.ਆਈ ਸਭਾ ਪੰਜਾਬ ਪਰਵਿੰਦਰ ਕੌਰ, ਜਗਵੀਰ ਸਿੰਘ ਸ਼ੇਰਗਿੱਲ, ਮਹਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਐਨ.ਆਰ.ਆਈ ਸਭਾ ਨਾਲ ਕੀਤੀ ਇਸ ਮੀਟਿੰਗ ਵਿੱਚ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰਿਆਂ ਦਾ ਜਾਇਜ਼ਾ ਲਿਆ ਗਿਆ।

ਸ਼੍ਰੀ ਸੱਭਰਵਾਲ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਨਵਨਿਯੁਕਤ ਸੀਨੀਅਰ ਉਪ ਪ੍ਰਧਾਨ ਸਤਨਾਮ ਸਿੰਘ ਚਾਨਾ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਭਾ ਵਿੱਚ ਇਹਨਾਂ ਦੀ ਸਰਗਰਮ ਭੂਮਿਕਾ ਰਹੇਗੀ। ਉਨ੍ਹਾਂ ਕਿਹਾ ਕਿ ਸਭਾ ਦੇ ਜਲੰਧਰ ਸਮੇਤ 12 ਜ਼ਿਲ੍ਹਾ ਯੂਨਿਟ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਐਸ.ਬੀ.ਐਸ.ਨਗਰ, ਰੂਪਨਗਰ, ਐਸ.ਏ.ਐਸ. ਨਗਰ, ਪਟਿਆਲਾ ਅਤੇ ਮੋਗਾ ਸ਼ਾਮਿਲ ਹਨ।

ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਦੀ ਵਚਨਬੱਧਤਾ ਦੁਹਰਾਉਂਦਿਆਂ ਚੇਅਰਮੈਨ ਸ਼੍ਰੀ ਸੱਭਰਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਵਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਸਭਾ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਹਰ ਸਮੱਸਿਆ ਦਾ ਸਮੇਂ-ਸਿਰ ਨਿਪਟਾਰਾ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਸੱਭਰਵਾਲ ਵਲੋਂ 12 ਜ਼ਿਲ੍ਹਿਆਂ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਬੀਤੇ ਦਿਨੀਂ ਕੀਤੀ। 

ਮੀਟਿੰਗ ਦੌਰਾਨ ਹਦਾਇਤ ਕੀਤੀ ਗਈ ਸੀ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫਤਰਾਂ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਪੂਰਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇ। ਸੀਨੀਅਰ ਉਪ ਪ੍ਰਧਾਨ ਦਾ ਅਹੁਦਾ ਸੰਭਾਲਨ ਦੌਰਾਨ ਸਤਨਾਮ ਸਿੰਘ ਚਾਨਾ ਨੇ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਸੌਂਪੀ ਗਈ ਜ਼ਿੰਮੇਵਾਰੀ ਨਿਭਾਉਣਗੇ।

 

Tags: Pradeep Kumar Sabharwal , Divisional Commissioner Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD