Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

CTNHS 2024 'ਤੇ CU ਪੰਜਾਬ ਦੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 350 ਤੋਂ ਵੱਧ ਵਿਗਿਆਨੀ ਅਤੇ ਖੋਜਕਰਤਾਵਾਂ ਨੇ ਭਾਗ ਲਿਆ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 06 Dec 2024

Last updated on: Dec 06, 2024, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਬਾਇਓਟੈਕਨਾਲੋਜੀ ਵਿਭਾਗ, ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਅਤੇ ਡੀਐੱਸਟੀ-ਐਸਈਆਰਬੀ ਦੇ ਸਹਿਯੋਗ ਨਾਲ 4 ਤੋਂ 6 ਦਸੰਬਰ ਤੱਕ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਤਿੰਨ ਰੋਜਾ ਅੰਤਰਰਾਸ਼ਟਰੀ ਸੰਮੇਲਨ (ਟੀਟੀਐਨਐਚਐਸ 2024) ਸਫਲਤਾਪੂਰਵਕ ਆਯੋਜਿਤ ਕੀਤਾ।

ਇਸ ਸਮਾਗਮ ਵਿੱਚ ਭਾਰਤ, ਅਮਰੀਕਾ, ਜਾਪਾਨ, ਚੀਨ, ਪੁਰਤਗਾਲ, ਸਪੇਨ, ਇਟਲੀ ਅਤੇ ਹੰਗਰੀ ਸਮੇਤ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ, ਖੋਜਾਰਥੀਆਂ ਅਤੇ ਉਦਯੋਗ ਮਾਹਿਰਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਰਾਸ਼ਟਰੀ ਪੱਧਰ 'ਤੇ ਏਮਜ਼, ਆਈਆਈਟੀ, ਆਈਆਈਐਸਈਆਰ, ਰਾਸ਼ਟਰੀ ਜੀਵ ਵਿਗਿਆਨ ਸੰਸਥਾਨ, ਸੀਐਸਆਈਆਰ ਅਤੇ ਕਈ ਕੇਂਦਰੀ ਯੂਨੀਵਰਸਿਟੀਆਂ ਸਮੇਤ ਪ੍ਰਮੁੱਖ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਹਿੱਸਾ ਲਿਆ।

ਉਦਘਾਟਨੀ ਸੈਸ਼ਨ ਵਿੱਚ ਪ੍ਰੋਗਰਾਮ ਦੇ ਸਰਪ੍ਰਸਤ ਅਤੇ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਟ੍ਰਾਂਸਲੇਸ਼ਨਲ ਰਿਸਰਚ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨਫਰੰਸ ਸਿਧਾਂਤਕ ਗਿਆਨ ਅਤੇ ਵਿਹਾਰਕ ਉਪਯੋਗਾਂ ਵਿਚਕਾਰ ਇੱਕ ਪੁਲ ਵਜੋਂ ਕੰਮ ਕਰੇਗੀ। ਉਦਘਾਟਨ ਸਮਾਰੋਹ ਦੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ ਟਾਟਾ ਇੰਸਟੀਚਿਊਟ ਫਾਰ ਜੈਨੇਟਿਕਸ ਐਂਡ ਸੋਸਾਇਟੀ ਦੇ ਡਾਇਰੈਕਟਰ ਡਾ. ਰਾਕੇਸ਼ ਕੁਮਾਰ ਮਿਸ਼ਰਾ ਨੇ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਅੰਤਰ-ਅਨੁਸ਼ਾਸਨੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਇਸ ਕਾਨਫਰੰਸ ਦੀ ਭੂਮਿਕਾ ਨੂੰ ਉਜਾਗਰ ਕੀਤਾ।

ਤਿੰਨ ਰੋਜ਼ਾ ਕਾਨਫਰੰਸ ਦੇ ਹਰ ਦਿਨ ਦੀ ਸ਼ੁਰੂਆਤ ਦੋ ਪਲੇਨਰੀ ਭਾਸ਼ਣਾਂ ਨਾਲ ਹੋਈ। ਕਾਨਫਰੰਸ ਦੇ ਪਹਿਲੇ ਦਿਨ ਟਾਟਾ ਇੰਸਟੀਚਿਊਟ ਫਾਰ ਜੈਨੇਟਿਕਸ ਐਂਡ ਸੁਸਾਇਟੀ ਦੇ ਡਾਇਰੈਕਟਰ ਡਾ: ਰਾਕੇਸ਼ ਕੁਮਾਰ ਮਿਸ਼ਰਾ ਨੇ ਜੀਨੋਮ ਟੈਕਨਾਲੋਜੀ 'ਤੇ ਲੈਕਚਰ ਦਿੱਤਾ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਪ੍ਰੋ. ਭੂਸ਼ਣ ਪਟਵਰਧਨ ਨੇ ਆਯੁਰਵੈਦ ਅਤੇ ਇੰਟੇਗ੍ਰੇਟਿਵ ਮੈਡੀਸਿਨ ਬਾਰੇ ਚਰਚਾ ਕੀਤੀ।

ਦੂਜੇ ਦਿਨ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਪ੍ਰਾਚੀਨ ਭਾਰਤੀ ਸਿੱਖਿਆ ਪ੍ਰਣਾਲੀ ਦੇ ਵਿਸ਼ੇ 'ਤੇ ਚਾਨਣਾ ਪਾਇਆ ਅਤੇ ਰਾਮਕ੍ਰਿਸ਼ਨ ਮਿਸ਼ਨ ਵਿਵੇਕਾਨੰਦ ਐਜੂਕੇਸ਼ਨਲ ਐਂਡ ਰਿਸਰਚ ਇੰਸਟੀਚਿਊਟ ਦੇ ਪ੍ਰੋ-ਚਾਂਸਲਰ ਸਵਾਮੀ ਆਤਮਪ੍ਰਿਆਨੰਦ ਜੀ ਨੇ ਵਿਗਿਆਨ-ਦਰਸ਼ਨ-ਅਧਿਆਤਮਿਕਤਾ ਦੇ ਆਪਸੀ ਸਬੰਧਾਂ 'ਤੇ ਆਪਣੇ ਵਿਚਾਰ ਪੇਸ਼ ਕੀਤੇ। ਤੀਜੇ ਦਿਨ ਏਮਜ਼ ਰਿਸ਼ੀਕੇਸ਼ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਮੀਨੂੰ ਸਿੰਘ ਨੇ ਮੈਡੀਕਲ ਸਾਇੰਸਜ਼ ਵਿਚ ਡਿਜੀਟਲ ਕ੍ਰਾਂਤੀ 'ਤੇ ਲੈਕਚਰ ਦਿੱਤਾ ਅਤੇ ਐਨਆਈਟੀ ਜਲੰਧਰ ਦੇ ਡਾਇਰੈਕਟਰ ਪ੍ਰੋ. ਬੀ.ਕੇ. ਕਨੌਜੀਆ ਨੇ ਬਾਇਓਟੈਲੀਮੈਟਰੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

ਇਸ ਕਾਨਫਰੰਸ ਵਿੱਚ ਪ੍ਰੋ. ਸਟੀਵਨ ਕੈਸਲ (ਅਮਰੀਕਾ), ਡਾ. ਮਾਸਾਕੋ ਕਿਨੋਸ਼ੀਤਾ (ਜਾਪਾਨ), ਪ੍ਰੋ. ਜਿਆਨ ਝਾਓ (ਚੀਨ), ਪ੍ਰੋ. ਪੌਲਾ ਮਾਰਕਸ (ਪੁਰਤਗਾਲ), ਪ੍ਰੋ. ਜੋਸ ਏ. ਮਾਰਟਿਨ ਗਾਗੋ (ਸਪੇਨ), ਪ੍ਰੋ. ਗਿਆਨਲੂਕਾ ਟੇਲ (ਇਟਲੀ), ਪ੍ਰੋ. ਜਿਓਰਗੀ ਕੇਗਲੇਵਿਚ (ਹੰਗਰੀ), ਪ੍ਰੋ. ਐਂਡਰੀਆ ਕੈਵਾਲੀ (ਇਟਲੀ), ਪ੍ਰੋ. ਸਟੈਫਨੀਆ ਬੁਟੀਨੀ (ਇਟਲੀ) ਸਮੇਤ ਵੱਖ-ਵੱਖ ਅੰਤਰਰਾਸ਼ਟਰੀ ਮਾਹਿਰਾਂ ਨੇ ਕਈ ਵਿਸ਼ਿਆਂ 'ਤੇ ਚਰਚਾ ਕੀਤੀ।

ਭਾਗੀਦਾਰਾਂ ਨੇ ਮੁੱਖ ਲੈਕਚਰ, ਇਨਵਾਈਟੇਡ ਲੈਕਚਰ, ਮੌਖਿਕ ਪੇਸ਼ਕਾਰੀਆਂ ਅਤੇ ਪੋਸਟਰ ਸੈਸ਼ਨਾਂ ਵਿੱਚ ਹਿੱਸਾ ਲੈਂਦੇ ਹੋਏ ਨਵੀਨਤਾ-ਅਧਾਰਤ ਖੋਜ ਵਿਸ਼ਿਆਂ 'ਤੇ ਚਰਚਾ ਕੀਤੀ। ਇਸ ਕਾਨਫਰੰਸ ਵਿੱਚ ਇੱਕ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਰਤੀ ਲੋਕ ਗੀਤਾਂ ਅਤੇ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਮਹਿਮਾਨਾਂ ਦਾ ਮਨ ਮੋਹ ਲਿਆ।

ਸਮਾਪਤੀ ਸੈਸ਼ਨ ਵਿੱਚ ਏਮਜ਼ ਰਿਸ਼ੀਕੇਸ਼ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਮੀਨੂੰ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਏ.ਆਈ.ਸੀ.ਟੀ.ਈ. ਦੇ ਮੈਂਬਰ ਸਕੱਤਰ ਪ੍ਰੋ. ਰਾਜੀਵ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋ. ਮੀਨੂੰ ਸਿੰਘ ਨੇ ਕਾਨਫਰੰਸ ਦੇ ਸਫਲਤਾਪੂਰਵਕ ਆਯੋਜਨ ਲਈ ਪ੍ਰਬੰਧਕੀ ਕਮੇਟੀ ਦੀ ਸ਼ਲਾਘਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪ੍ਰੋਗਰਾਮ ਖੋਜਕਰਤਾਵਾਂ ਨੂੰ ਅਧਿਆਤਮਿਕਤਾ ਅਤੇ ਵਿਗਿਆਨ ਵਰਗੇ ਬਹੁ-ਅਨੁਸ਼ਾਸਨੀ ਖੇਤਰਾਂ ਵਿੱਚ ਖੋਜ ਕਰਨ ਲਈ ਪ੍ਰੇਰਿਤ ਕਰਦੇ ਹਨ।

ਪ੍ਰੋ. ਰਾਜੀਵ ਕੁਮਾਰ ਨੇ ਵਾਈਸ ਚਾਂਸਲਰ ਪ੍ਰੋ ਤਿਵਾਰੀ ਦੀ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਰਾਹੀਂ ਨੌਜਵਾਨ ਖੋਜਾਰਥੀਆਂ ਨੂੰ ਮਿਆਰੀ ਖੋਜ ਕਰਨ ਦਾ ਰਾਹ ਪੱਧਰਾ ਕਰਨ ਦੀ ਬੇਨਤੀ ਕੀਤੀ। ਸੈਸ਼ਨ ਦੀ ਸ਼ੁਰੂਆਤ ਕੋ-ਕਨਵੀਨਰ ਡਾ. ਸੁਨੀਲ ਕੁਮਾਰ ਸਿੰਘ ਵੱਲੋਂ ਕਾਨਫਰੰਸ ਦੀ ਰਿਪੋਰਟ ਪੇਸ਼ ਕਰਨ ਨਾਲ ਹੋਈ। ਅੰਤ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਵਿਨੋਦ ਕੁਮਾਰ ਨੇ ਮਾਹਿਰਾਂ, ਭਾਗੀਦਾਰਾਂ ਅਤੇ ਪ੍ਰਬੰਧਕੀ ਟੀਮ ਦਾ ਰਸਮੀ ਧੰਨਵਾਦ ਕੀਤਾ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD