Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਸਕੀਮਾਂ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ - ਵਿਸ਼ੇਸ਼ ਸਾਰੰਗਲ

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 07 Dec 2024

Last updated on: Dec 07, 2024, 00:00 IST

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਉਹਨਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ (ਕਾਰਜਕਾਰੀ) ਡਾ. ਰੀਤੂ ਜੈਨ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੀਟਿੰਗ ਦੇ ਅਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਮੀਟਿੰਗ ਦੌਰਾਨ ਸਿਹਤ ਸੇਵਾਵਾਂ ਅਤੇ ਸਿਹਤ ਸਕੀਮਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੈਲਥ ਵੈਲਨੈਸ ਸੈਂਟਰ, ਆਮ ਆਦਮੀ ਕਲੀਨਿਕ, ਅਤੇ ਪੀਐਚਸੀ ਨੂੰ ਅਪਗਰੇਡ ਕਰਕੇ ਰੀਬ੍ਰੈਂਡ ਕਰਕੇ ਆਯੁਸ਼ਮਾਨ ਅਰੋਗਿਆ ਕੇਂਦਰ ਬਣਾਇਆ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਸੰਚਾਰਿਤ ਅਤੇ ਗੈਰ ਸੰਚਾਰਿਤ ਬਿਮਾਰੀਆਂ (ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਮਾ, ਚਮੜੀ ਅਤੇ ਦੰਦਾਂ ਦੇ ਰੋਗ) ਦੀ ਸਕਰੀਨਿੰਗ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਜ਼ਰੂਰਤ ਪੈਣ 'ਤੇ ਮਰੀਜ਼ਾਂ ਨੂੰ ਉੱਚ ਸਿਹਤ ਸੇਵਾਵਾਂ ਲਈ ਰੈਫਰਲ ਸਹੂਲਤ ਵੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸਕੀਮਾਂ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਹਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਹਰੇਕ ਪੱਧਰ ਦੀ ਸਿਹਤ ਸੰਸਥਾ ਵਿੱਚ ਨਿਯਮ ਅਤੇ ਉਪਲਬਧਤਾ ਮੁਤਾਬਿਕ ਸਿਹਤ ਸਹੂਲਤ ਲੋਕਾਂ ਨੂੰ ਮੁਹਈਆ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਜਨਤਾ ਤੱਕ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਹਰੇਕ ਨੂੰ ਯਤਨ ਕਰਨਾ ਚਾਹੀਦਾ ਹੈ।

 ਸਿਹਤ ਵਿਭਾਗ ਵੱਲੋਂ ਚਲਾਏ ਗਏ ਪ੍ਰੋਗਰਾਮਾਂ ਦੀ ਤਿੱਖੀ ਮੋਨੀਟਰਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਕੰਮਾਂ 'ਤੇ ਤਸੱਲੀ ਪ੍ਰਗਟਾਈ। ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੈਸ਼ਨਲ ਹੈਲਥ ਮਿਸ਼ਨ ਪ੍ਰਵੀਨ ਸ਼ਰਮਾ ਸਮੇਤ ਕਈ ਅਧਿਕਾਰੀ ਮੌਜੂਦ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD