Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸ਼ੈਰੀ ਕਲਸੀ ਨੇ ਬਟਾਲਾ ਤੋਂ 100 ਦਿਨਾਂ ਟੀਬੀ ਮੁਕਤ ਮੁਹਿੰਮ ਦੀ ਕੀਤੀ ਸ਼ੁਰੂਆਤ

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ/ਗੁਰਦਾਸਪੁਰ , 07 Dec 2024

Last updated on: Dec 07, 2024, 00:00 IST

ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਕਲਸੀ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾਣ ਵਾਲੀ 100 ਦਿਨਾਂ ਟੀਬੀ. ਮੁਕਤ ਮੁਹਿੰਮ ਦਾ ਅੱਜ ਬਟਾਲਾ ਤੋਂ ਅਗਾਜ਼ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਵੱਲੋਂ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਟੀਬੀ ਰੋਗ ਬਾਰੇ ਜਾਗਰੂਕ ਕਰੇਗੀ।

ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਸਬੰਧੀ ਸਿਹਤ ਵਿਭਾਗ ਵੱਲੋਂ 100 ਦਿਨਾਂ ਟੀਬੀ. ਮੁਕਤ ਮੁਹਿੰਮ ਦਾ ਅਗਾਜ਼ ਕਰਦਿਆਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਟੀਬੀ ਦੀ ਬਿਮਾਰੀ ਦੇ ਖ਼ਾਤਮੇ ਲਈ ਜਿਥੇ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਓਥੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਾਥ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਾਨ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਆਮ ਆਦਮੀ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕਾਂਰਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਨਿਭਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਟੀ.ਬੀ. ਮੁਕਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਨੂੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਭ ਦੀ ਭਾਗੀਦਾਰੀ ਨਾਲ ਦੇਸ਼ ਨੂੰ ਟੀਬੀ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਦੇ ਮੈਂਬਰ ਟੀਬੀ ਦੇ ਮਰੀਜ਼ ਹਨ, ਜਾਂ ਉਹ ਵਿਅਕਤੀ ਜੋ ਰੋਗ ਪ੍ਰਤੀਰੋਧ ਬੀਮਾਰੀਆਂ ਨਾਲ ਜੂਝ ਰਹੇ ਹਨ ਜਾਂ ਜਿਹੜੇ ਲੋਕ ਕੁਪੋਸ਼ਨ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਭ ਤੋਂ ਵੱਧ ਟੀਬੀ ਹੋਣ ਦਾ ਖਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਇਨ੍ਹਾਂ ਲੋਕਾਂ ਦੀ ਸ਼ਨਾਖਤ ਸਭ ਤੋਂ ਪਹਿਲਾਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਹਾਈ ਰਿਸਕ ਏਰੀਆ ਜਿਵੇਂ ਕਿ ਮਲੀਨ ਬਸਤੀਆਂ, ਇੱਟ ਭੱਠੇ ਆਦਿ ਦਾ ਸਰਵੇ ਕੀਤਾ ਜਾਵੇਗਾ ਅਤੇ ਸ਼ੱਕੀ ਮਰੀਜਾਂ ਦਾ ਪਤਾ ਲਗਾਇਆ ਜਾਵੇਗਾ। ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਟੀਬੀ ਮੁਕਤ ਭਾਰਤ ਵਿੱਚ ਹਰ ਕਿਸੇ ਨੂੰ ਆਪਣਾ ਯੋਗਦਾਨ ਦੇਣ ਦੀ ਸਹੁੰ ਚੁਕਾਈ ਗਈ ਅਤੇ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। 

ਇਸ ਮੌਕੇ ਟੀਬੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਪੋਸ਼ਣ ਦੀਆਂ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਬੀ ਦੇ ਮਰੀਜ਼ਾਂ ਦੀ ਪਛਾਣ ਕਰਨ ਦੇ ਨਾਲ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀਬੀ ਮਰੀਜਾਂ ਦੇ ਪੋਸ਼ਨ ਲਈ ਖੁਰਾਕ ਵੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਢੁਕਵੇਂ ਪ੍ਰਬੰਧ ਕੀਤੇ ਹਨ। ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਣ ਨੇ ਦੱਸਿਆ ਕਿ 2 ਹਫ਼ਤੇ ਤੋਂ ਪੁਰਾਣੀ ਖੰਘ, ਹਲਕਾ ਬੁਖ਼ਾਰ ਰਹਿਣਾ, ਥਕਾਵਟ ਰਹਿਣਾ, ਭੁੱਖ ਘੱਟ ਲੱਗਣਾ, ਵਜਨ ਘੱਟ ਜਾਣਾ ਆਦਿ ਟੀਬੀ ਦੇ ਲੱਛਣ ਹਨ। ਅਜਿਹਾ ਹੋਣ ਤੇ ਤੁਰੰਤ ਬਲਗਮ ਜਾਂ ਥੁੱਕ ਦੀ ਜਾਂਚ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ। ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਮੇਸ਼ ਕੁਮਾਰ ਨੇ ਜ਼ਿਲ੍ਹੇ ਵਿੱਚ ਟੀਬੀ ਦੀ ਰੋਕਥਾਮ ਲਈ ਚੱਲ ਰਹੇ ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਏਸੀਐਸ ਡਾਕਟਰ ਪ੍ਰਭਜੋਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਐੱਸ.ਐੱਮ.ਓ. ਬਟਾਲਾ ਰਵਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਮੂਹ ਅਮਲਾ ਹਾਜ਼ਰ ਸੀ। 

ਇਸ ਦੌਰਾਨ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ, ਸਰਪੰਚ ਮੰਗਲ ਸਿੰਘ, ਹੈਪੀ ਸਰਪੰਚ, ਯਸਪਾਲ ਚੌਹਾਨ, ਹਰਪਾਲ ਸਿੰਘ, ਸਰਪੰਚ ਸ਼ਿਵਚਰਨ ਸਿੰਘ, ਮਲਕੀਤ ਸਿੰਘ ਵੈਰੋਨੰਗਲ, ਗਗਨ ਬਟਾਲਾ, ਡਾ. ਲਖਬੀਰ ਸਿੰਘ ਭਾਗੋਵਾਲੀਆ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD