Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਕੁਲਦੀਪ ਸਿੰਘ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuldeep Singh Dhaliwal

Web Admin

Web Admin

5 Dariya News

ਚੰਡੀਗੜ੍ਹ , 07 Dec 2024

Last updated on: Dec 07, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ।

ਡਾ. ਰਵਜੋਤ ਸਿੰਘ ਨੇ ਨਿਯੁਕਤੀ ਪੱਤਰ ਦਿੰਦੇ ਹੌਏ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਂਣੀ ਹੈ। ਉਨਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਹੀ ਅਸੀਂ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ। 

ਉਨਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਨੌਕਰੀ ਕਰਨ। ਡਾ. ਰਵਜੋਤ ਨੇ ਕਿਹਾ ਕਿ ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼, ਭੇਦਭਾਵ , ਵੱਡੀ ਅਤੇ ਭਾਈ ਭਤੀਜਾਵਾਦ ਰਹਿਤ ਦਿੱਤੀਆਂ ਹਨ। ਉਨਾਂ ਕਿਹਾ ਕਿ ਨੌਕਰੀਆਂ ਕੇਵਲ ਯੋਗਤਾ ਦੇ ਆਧਾਰ ਤੇ ਹੀ ਦਿੱਤੀਆਂ ਗਈਆਂ ਹਨ। 

ਉਨਾਂ ਦੱਸਿਆ ਕਿ ਮਿਸ਼ਨ ਰੋਜਗਾਰ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ 1255 ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸੇ ਹੀ ਲੜ੍ਹੀ ਤਹਿਤ ਇਹ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਉਮੀਦ ਜਤਾਈ ਕਿ ਨਵੀਂ ਭਰਤੀ ਹੋਏ ਕਰਮਚਾਰੀ ਆਪਣੀ ਕਲਮ ਦੀ ਵਰਤੋ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੀ ਮਦਦ ਲਈ ਕਰਨਗੇ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ 19 ਕਾਰਜ ਸਾਧਕ ਅਫ਼ਸਰਾਂ , 18 ਡਰਾਈਵਰ /ਓਪਰੇਟਰ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਸ ਪਵਿੱਤਰ ਸ਼ਹਿਰ ਵਿੱਚ ਨਿੱਯੁਕਤ  ਹੋਏ ਹੋ, ਜਿਥੇ ਰੋਜਾਨਾ 1.25 ਲੱਖ ਸ਼ਰਧਾਲੂ ਆਉਂਦੇ ਹਨ ਅਤੇ ਤੁਹਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸ਼ਹਿਰ ਨੂੰ ਸਾਫ਼ ਸੁਥਰਾ ਪਾਣੀ ਅਤੇ ਸਾਫ਼ ਰੱਖਣ ਲਈ ਮਿਹਨਤ ਕਰੀਏ। 

ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੋਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪਖ ਵਿਧੀ ਅਪਣਾਈ ਗਈ ਹੈ ਅਤੇ ਕੇਵਲ ਤੇ ਕੇਵਲ ਯੋਗਤਾ ਦੇ ਆਧਾਰ ਤੇ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ , ਕੈਬਨਿਟ ਮੰਤਰੀ ਧਾਲੀਵਾਲ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਯੂਨੀਵਰਸਿਟੀ ਤੋਂ ਲੈ ਕੇ ਭੰਡਾਰੀ ਪੁੱਲ ਤੱਕ ਬੀ.ਆਰ.ਟੀ.ਐਸ ਬਸ ਰਾਹੀਂ ਸਫ਼ਰ ਕੀਤਾ।  ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਬੀ.ਅਰ.ਟੀ.ਐਸ. ਬਸਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ। 

ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨਾਂ ਕਿਹਾ ਕਿ ਬੀ.ਆਰ.ਟੀ.ਐਸ ਬਸਾਂ ਨੂੰ ਚਲਾਉਣ ਸਰਕਾਰ ਕੋਲ ਯੋਗ ਫੰਡਜ ਉਪਲਬਧ ਹਨ। ਇਹਨਾਂ ਬਸਾਂ ਨੂੰ ਚਲਾਉਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਅਜੈ ਗੁਪਤਾ, ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕਾ ਜੀਵਨਜੋਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰੀ ਰਵਿੰਦਰ ਹੰਸ, ਐਕਸੀਐਨ ਸੰਦੀਪ ਸਿੰਘ, ਡਾ. ਕਿਰਨਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD