Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਸਿੱਖ ਰਵਾਇਤਾਂ, ਖਾਲਸਾ ਵਿਰਾਸਤ ਤੇ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਈਆਂ ਕਦਰਾਂ ਕੀਮਤਾਂ ਤੇ ਸੰਸਥਾਵਾਂ ’ਤੇ ਹਮਲਾ: ਅਕਾਲੀ ਦਲ

ਕੋਰ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਘਟਨਾ ਆਪ ਸਰਕਾਰ ਵੱਲੋਂ ਅਕਾਲੀ ਦਲ ਦੀ ਸੰਜਮੀ ਲੀਡਰਸ਼ਿਪ ਨੂੰ ਖ਼ਤਮ ਕਰਨ ਲਈ ਸਪਾਂਸਰ ਪ੍ਰੋਗਰਾਮ ਦਾ ਹਿੱਸਾ

 Bikram Singh Majithia, Shiromani Akali Dal, SAD, Akali Dal, Balwinder Singh Bhundar, Dr. Daljit Singh Cheema

Web Admin

Web Admin

5 Dariya News

ਚੰਡੀਗੜ੍ਹ , 06 Dec 2024

Last updated on: Dec 06, 2024, 00:00 IST

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਨੂੰ ਸਿੱਖ ਰਵਾਇਤਾਂ, ਖਾਲਸਾ ਵਿਰਾਸਤ ਅਤੇ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਈਆਂ ਕਦਰਾਂ ਕੀਮਤਾਂ ਤੇ ਸੰਸਥਾਵਾਂ ’ਤੇ ਹਮਲਾ ਹੈ। ਕਮੇਟੀ ਨੇ ਇਸ ਸਾਰੀ ਘਟਨਾ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਅਕਾਲੀ ਦਲ ਦੀ ਸੰਜਮੀ ਲੀਡਰਸ਼ਿਪ ਗੁਰੂ ਸਾਹਿਬਾਨ ਦੇ ਦਰਸਾਏ ਅਨੁਸਾਰ ਜੋ ਸਰਬੱਤ ਦੇ ਭਲੇ ਦੀ ਗੱਲ ਕਰਦੀ ਹੈ, ਨੂੰ ਖਤਮ ਕਰਨ ਦੀ ਡੂੰਘੀ ਸਾਜ਼ਿਸ਼ ਦੇ ਸਪਾਂਸਰ ਪ੍ਰੋਗਰਾਮ ਦਾ ਹਿੱਸਾ ਦੱਸਿਆ।

ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਕਮੇਟੀ ਨੇ ਕਿਹਾ ਕਿ ਕਾਤਲਾਨਾ ਹਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਵੀ ਹਮਲਾ ਹੈ ਅਤੇ ਨਾਲ ਹੀ ਪਵਿੱਤਰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ’ਤੇ ਵੀ ਹਮਲਾ ਹੈ ਜਿਸ ’ਤੇ ਸਿੱਖ ਵਿਰੋਧੀ ਹਮਲਾਵਰ ਵੱਲੋਂ ਚਲਾਈ ਗੋਲੀ ਦੇ ਨਿਸ਼ਾਨ ਹਨ। ਉਹਨਾਂ ਕਿਹਾ ਕਿ ਇਹ ਗੋਲੀ ਦਾ ਨਿਸ਼ਾਨ ਇੰਦਰਾ ਗਾਂਧੀਆਂ ਵੱਲੋਂ ਚਲਾਈਆਂ ਗੋਲੀਆਂ ਦੇ ਨਿਸ਼ਾਨ ’ਤੇ ਪਰਦਾ ਪਾਉਣ ਦਾ ਯਤਨ ਹੈ।

ਕਮੇਟੀ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਹਮਲਾ ਅਜਿਹੇ ਹਾਲਾਤ ਪੈਦਾ ਕਰਨ ਦਾ ਯਤਨ ਹੈ ਜਿਸ ਵਿਚ ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਦੇ ਦੌਰ ਦੀ ਨਵੀਂ ਸ਼ੁਰੂਆਤ ਦੇ ਬਹਾਨੇ ਵਜੋਂ ਵਰਤਿਆ ਜਾ ਸਕੇ। ਕਮੇਟੀ ਨੇ ਕਿਹਾ ਕਿ ਜਿਸ ਵਿਅਕਤੀ ਨੇ ਕਾਤਲਾਨਾ ਹਮਲਾ ਕੀਤਾ, ਉਹ ਇਕੱਲਾ ਨਹੀਂ ਬਲਕਿ ਉਸ ਨਾਲ ਕਈ ਹੋਰ ਵਿਅਕਤੀ ਸਾਜ਼ਿਸ਼ ਦਾ ਹਿੱਸਾ ਹਨ। ਉਹ ਤਾਂ ਸਿਰਫ ਤਾਕਤਵਰ ਸਿੱਖ ਵਿਰੋਧੀ ਤਾਕਤਾਂ ਵੱਲੋਂ ਇਕ ਸ਼ਾਰਪ ਸ਼ੂਟਰ ਵਜੋਂ ਕੰਮ ਕਰ ਰਿਹਾ ਸੀ। 

ਜਿਸ ਦਿਨ ਕਾਤਲਾਨਾ ਹਮਲਾ ਕੀਤਾ ਗਿਆ, ਉਸ ਦਿਨ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਫਸਰਾਂ ਨੇ ਉਸਨੂੰ ਸਹਾਇਤਾ ਦਿੱਤੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਣ ਲਈ ਮਾਰਗ ਦਰਸ਼ਨ ਕੀਤਾ। ਕਮੇਟੀ ਨੇ ਕਿਹਾ ਕਿ ਪੁਲਿਸ ਅਫਸਰਾਂ ਵੱਲੋਂ ਆਪਣੇ ਹੀ ਤਿਆਰ ਭੇੜੀਏ ਤੋਂ ਆਪਣੇ ਆਪ ਨੂੰ ਵੱਖ ਕਰਨ ਲਈ ਵਿਖਾਈ ਤੀਰਬਰਤਾ ਤੋਂ ਹੀ ਸਾਬਤ ਹੁੰਦਾ ਹੈ ਕਿ ਇਹ ਸਾਰੇ ਇਕ ਸਾਜ਼ਿਸ਼ ਦਾ ਹਿੱਸਾ ਹਨ।

ਕੋਰ ਕਮੇਟੀ ਨੇ ਪੰਜਾਬ ਪੁਲਿਸ ਵੱਲੋਂ ਘਟਨਾ ਦੀ ਕੀਤੀ ਜਾ ਰਹੀ ਜਾਂਚ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਕਰੇਗੀ ਅਤੇ ਨਿਰਪੱਖ ਜਾਂਚ ਦੀ ਮੰਗ ਕਰੇਗੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਐਸ ਪੀ ਹਰਪਾਲ ਸਿੰਘ ਰੰਧਾਵਾ ਦੀ ਭੂਮਿਕਾ ਸ਼ੱਕੀ ਹੈ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹਮਲਾਵਰ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਣ ਦਾ ਰਾਹ ਵਿਖਾਇਆ ਅਤੇ ਐਸ ਪੀ ਹਰਪਾਲ ਸਿੰਘ ਰੰਧਾਵਾ ਨੇ ਇਸ ਮਾਮਲੇ ਵਿਚ ਵੱਡੀ ਭੂਮਿਕਾ ਨਿਭਾਈ। ਉਹਨਾਂ ਦੱਸਿਆ ਕਿ ਕਿਵੇਂ ’ਸੇਵਾ’ ਦੇ ਪਹਿਲੇ ਦਿਨ ਐਸ ਪੀ ਨੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਵੀ ਸਰਦਾਰ ਬਾਦਲ ਤੋਂ ਦੂਰ ਹੋਣ ਵਾਸਤੇ ਆਖਿਆ ਤੇ ਉਹ ਆਪ ਨਰਾਇਣ ਸਿੰਘ ਚੌੜਾ ਨਾਲ ਹੱਥ ਮਿਲਾਉਂਦਾ ਵੇਖਿਆ ਗਿਆ।

ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦੀ ਕੱਲ੍ਹ ਮੋਗਾ ਵਿਚ ਦਲ ਖਾਲਸਾ ਦੇ ਪ੍ਰੋਗਰਾਮ ਵਿਚ ਹਾਜ਼ਰੀ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਦਲ ਖਾਲਸਾ ਜਥੇਬੰਦੀ ਤਾਂ ਸੰਵਿਧਾਨ ਵਿਚ ਹੀ ਵਿਸ਼ਵਾਸ ਨਹੀਂ ਰੱਖਦੀ ਤੇ ਖਾਲਿਸਤਾਨ ਦੀ ਹਮਾਇਤੀ ਹੈ ਤੇ ਇਸ ਲਈ ਸਰਦਾਰ ਵਡਾਲਾ ਨੂੰ ਦੋਵੇਂ ਮੁੱਦਿਆਂ ’ਤੇ ਆਪਣਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਕੋਰ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਇਹ ਵੀ ਕਿਹਾ ਕਿ ਇਹ ਹਮਲਾ ਅਕਾਲੀ ਦਲ ਦੀ ਸੰਜਮ ਵਾਲੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਇਕ ਸਾਜ਼ਿਸ਼ ਦਾ ਹਿੱਸਾ ਹੈ। 

ਕਮੇਟੀ ਨੇ ਸਿੱਖ ਵਿਰੋਧੀ ਤਾਕਤਾਂ ਵੱਲੋਂ ਉਸ ਵੇਲੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਨ ਦੀ ਨਿਖੇਧੀ ਕੀਤੀ ਜਦੋਂ ਇਕ ’ਸੇਵਾਦਾਰ’ ਸਰਦਾਰ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਦਰ ’ਤੇ ਸੇਵਾ ਕਰ ਰਿਹਾ ਸੀ। ਕਮੇਟੀ ਨੇ ਕਿਹਾ ਕਿ ਸਾਰੀ ਘਟਨਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਰਵੱਈਆ ਬਹੁਤ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਬਜਾਏ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਹਾਲਾਤ ਦੀ ਸਮੀਖਿਆ ਕਰਨ ਦੇ ਮੁੱਖ ਮੰਤਰੀ ਨੇ ਘਟਨਾ ਨੂੰ ਛੁਟਿਆਉਣ ਦਾ ਯਤਨ ਕੀਤਾ। 

ਕਮੇਟੀ ਨੇ ਏ ਐਸ ਆਈ ਜਸਬੀਰ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਵਿਖਾਈ ਚੌਕਸੀ ਤੇ ਸਵੈ ਸਮਰਪਣ ਦੀ ਭਾਵਨਾ ਦੀ ਸ਼ਲਾਘਾ ਕੀਤੀ ਜਿਸ ਸਦਕਾ ਉਹਨਾਂ ਕਾਤਲਾਨਾ ਹਮਲਾ ਅਸਫਲ ਬਣਾਇਆ ਹਾਲਾਂਕਿ ਜਸਬੀਰ ਸਿੰਘ ਤਾਂ ਉਸ ਦਿਨ ਅਧਿਕਾਰਤ ਤੌਰ ’ਤੇ ਡਿਊਟੀ ’ਤੇ ਹਾਜ਼ਰ ਨਹੀਂ ਸੀ ਤੇ ਉਹ ਆਪ ਆਪਣੀ ਮਰਜ਼ੀ ਨਾਲ ਸ੍ਰੀ ਦਰਬਾਰ ਸਾਹਿਬ ਆਇਆ ਸੀ। ਉਹਨਾਂ ਕਿਹਾ ਕਿ ਉਹ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਕੀਤੇ ਦਾਅਵੇ ਮੁਤਾਬਕ ਤਾਇਨਾਤ 175 ਪੁਲਿਸ ਮੁਲਾਜ਼ਮਾਂ ਦਾ ਹਿੱਸਾ ਨਹੀਂ ਸੀ।

 

Tags: Bikram Singh Majithia , Shiromani Akali Dal , SAD , Akali Dal , Balwinder Singh Bhundar , Dr. Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD