Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ.ਬੀ. ਜਾਗਰੂਕਤਾ ਮੁਹਿੰਮ ਦਾ ਮੰਤਵ ਟੀ.ਬੀ.ਦੇ ਕੇਸਾਂ ਦੀ ਭਾਲ ਅਤੇ ਮੌਤ ਦਰ ਨੂੰ ਘੱਟ ਕਰਨਾ ਹੈ : ਵਿਜੈ ਸਿੰਗਲਾ

100 ਦਿਨਾਂ ਟੀ.ਬੀ. ਜਾਗਰੂਕਤਾ ਮੁਹਿੰਮ ਨੂੰ ਵਿਧਾਇਕ ਵਿਜੈ ਸਿੰਗਲਾ ਨੇ ਦਿੱਤੀ ਹਰੀ ਝੰਡੀ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 07 Dec 2024

Last updated on: Dec 07, 2024, 00:00 IST

ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ 7 ਦਸੰਬਰ ਤੋਂ 24 ਮਾਰਚ 2025 ਤੱਕ 100 ਦਿਨਾਂ ਲਈ ਟੀ.ਬੀ. ਕੰਪੇਨ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਜਿਸ ਦਾ ਆਗਾਜ਼ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਹਰੀ ਝੰਡੀ ਦੇ ਕੇ ਕੀਤਾ।

ਇਸ ਮੌਕੇ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਇਹ ਟੀ.ਬੀ. ਪ੍ਰੋਗਰਾਮ ਮਾਨਸਾ ਜ਼ਿਲ੍ਹੇ ਅੰਦਰ ਦਸੰਬਰ 2004 ਤੋਂ ਸ਼ੁਰੂ ਹੋਇਆ ਅਤੇ ਹੁਣ ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 19 ਹਜ਼ਾਰ ਤੋਂ ਵਧੇਰੇ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਟੀ.ਬੀ.ਦੇ ਕੇਸਾਂ ਦੀ ਹੋਰ ਭਾਲ ਅਤੇ ਟੀ.ਬੀ. ਦੇ ਨਾਲ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ। 

ਇਸ ਕੰਪੇਨ ਅਧੀਨ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਸਲੱਮ ਏਰੀਆ, ਬਜ਼ੁਰਗ ਜਾਂ ਹੋਰ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੀ ਸਕਰੀਨਿੰਗ ਕਰਵਾ ਕੇ ਅਤੇ ਮੁਫ਼ਤ ਐਕਸਰੇ, ਸੀ.ਬੀ.ਨਾਟ ਅਤੇ ਟਰੂ ਨਾਟ ਟੈਸਟ ਕੀਤੇ ਜਾਣਗੇ। ਇਨ੍ਹਾਂ ਟੈਸਟਾਂ ਤੋਂ ਬਾਅਦ ਜਿਸ ਵਿਅਕਤੀ ਵਿੱਚ ਇਹ ਬਿਮਾਰੀ ਪਾਈ ਜਾਂਦੀ ਹੈ, ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 7 ਦਸੰਬਰ ਤੋਂ 24 ਮਾਰਚ 2025 ਤੱਕ ਚੱਲਣ ਵਾਲੀ ਇਸ 100 ਰੋਜ਼ਾ ਟੀ.ਬੀ. ਮੁਹਿੰਮ ਤਹਿਤ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐਚ.ਆਈ.ਵੀ.ਪਾਜਿਟੀਵ ਮਰੀਜ਼, ਡਾਇਲਸਿਸ ਮਰੀਜ਼, ਜੇਲ੍ਹਾਂ, ਸਮੋਕਰ, ਫੈਕਟਰੀ ਵਰਕਰ ਅਤੇ ਟੀ.ਬੀ. ਦੇ ਮਰੀਜ਼ ਦੇ ਸੰਪਰਕ ਵਿੱਚ ਆਉਂਦੇ ਬੱਚੇ ਅਤੇ ਬਜ਼ੁਰਗ ਆਦਿ ਦੇ ਟੈਸਟ ਕਰਵਾਏ ਜਾਣਗੇ ਅਤੇ ਪਾਜ਼ਿਟਿਵ ਪਾਏ ਜਾਣ ਵਾਲੇ ਮਰੀਜ਼ ਦਾ ਡਾਕਟਰ ਦੀ ਸਲਾਹ ਅਨੁਸਾਰ ਬਣਦਾ ਟੀ.ਬੀ. ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਟੀ.ਬੀ. ਦੀ ਬਿਮਾਰੀ ਕੋਈ ਅੱਜ ਦੀ ਬਿਮਾਰੀ ਨਹੀਂ ਬਲਕਿ ਬਹੁਤ ਪੁਰਾਣੀ ਬਿਮਾਰੀ ਹੈ ,ਇਹ ਬਿਮਾਰੀ ਇੱਕ ਬੈਕਟੀਰੀਆ ਕਰਕੇ ਹੁੰਦੀ ਹੈ ਜਿਸ ਦੀ ਖੋਜ ਰੋਬਰਟ ਕੋਕ ਨੇ ਸੰਨ 1982 ਵਿੱਚ ਕੀਤੀ। ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨ ਲਈ ਹਰ ਘਰ ਜਾ ਕੇ ਸ਼ੱਕੀ ਮਰੀਜ਼ ਨੂੰ ਸਕਰੀਨਿੰਗ ਕਰਨ ਲਈ ਦੌਰਾ ਕਰਨਗੀਆਂ ਅਤੇ ਮੁੱਫ਼ਤ ਜਾਂਚ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ।

ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਨਿਸੀ ਸੂਦ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲਾਂ-ਕਾਲਜਾਂ ਵਿੱਚ ਵਿਦਿਆਰਥੀਆਂ , ਪਿੰਡ ਪੱਧਰ ਅਤੇ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ 2 ਹਫ਼ਤਿਆਂ ਤੋਂ ਵੱਧ ਖਾਂਸੀ, ਭੁੱਖ ਨਾ ਲੱਗਣਾ, ਭਾਰ ਘੱਟਣਾ, ਸ਼ਾਮ ਵੇਲੇ ਹਲਕਾ ਬੁਖਾਰ, ਰਾਤ ਨੂੰ ਪਸੀਨਾ ਆਉਣਾ, ਸਰੀਰ ਦੇ ਕਿਸੇ ਹਿੱਸੇ ਵਿੱਚ ਗੰਢ ਦਾ ਹੋਣਾ, ਲੰਬੇ ਸਮੇਂ ਤੋਂ ਸਿਰ ਦਰਦ, ਪਿੱਠ ਦਰਦ ਜਾਂ ਪੇਟ ਦਰਦ ਦਾ ਹੋਣਾ, ਛਾਤੀ ਵਿੱਚ ਦਰਦ ਜਾਂ ਥੁੱਕ ਵਿੱਚ ਖ਼ੂਨ ਆਉਣਾ ਵਰਗੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਟੀ.ਬੀ. ਦੀ ਮੁਫ਼ਤ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਰੋਟਰੀ ਕਲੱਬ ਰੋਇਲ ਵੱਲੋਂ ਪ੍ਰੇਮ ਅਗਰਵਾਲ, ਰੋਟਰੀ ਕਲੱਬ ਗਰੇਟਰ ਵੱਲੋਂ ਦਿਨੇਸ਼ ਕੁਮਾਰ ਰਿੰਪੀ ਅਤੇ ਪ੍ਰਦੀਪ ਗਰਗ, ਮਨੀਸ਼ ਗੋਇਲ, ਮਨਜੀਤ ਸਿੰਘ, ਡਾ ਵਰੁਣ ਮਿੱਤਲ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਸੁਰਿੰਦਰ ਕੁਮਾਰ ਐਸ.ਟੀ.ਐਸ, ਹਰਸਿਮਰਨਜੀਤ ਸਿੰਘ, ਗੁਰਸੇਵਕ ਸਿੰਘ, ਸਵਿਤਾ ਕੰਪਿਊਟਰ ਅਪਰੇਟਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ, ਕਰਮਚਾਰੀ ਮੌਜੂਦ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD