Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੇ 4 ਮਿਡਲ ਸਕੂਲਾਂ ਵਿੱਚ ਮਾਈਂਡਸਪਾਰਕ ਲੈਬਾਂ ਨੂੰ ਕੀਤਾ ਸ਼ੁਰੂ

ਵਿਧਾਇਕ ਡਾ. ਨਿੱਜਰ, ਡਾ. ਸੰਧੂ, ਡਾ. ਗੁਪਤਾ ਨੇ ਵੱਖ-ਵੱਖ ਸਕੂਲਾਂ ਵਿਚ ਲੈਬਾਂ ਦਾ ਕੀਤਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Dr. Ajay Gupta, Dr. Jasbir Singh Sandhu

Web Admin

Web Admin

5 Dariya News

ਅੰਮ੍ਰਿਤਸਰ , 07 Dec 2024

Last updated on: Dec 07, 2024, 00:00 IST

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਪ੍ਰਸਾਸ਼ਨ ਨੇ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜਿਲ੍ਹੇ ਦੇ 4 ਮਿਡਲ ਸਕੂਲਾਂ ਵਿੱਚ ਮਾਈਂਡਸਪਾਰਕ ਲੈਬਾਂ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਰੂਚੀ ਨੂੱ ਉਭਾਰਨਾ ਅਤੇ ਉਨਾਂ ਦੀ ਮਾਨਸਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਭਰ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਹੋਵੇ, ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਵੀ ਖੋਲ੍ਹੇ ਗਏ ਹਨ। 

ਉਨਾਂ ਕਿਹਾ ਕਿ ਇਸੇ ਹੀ ਲੜ੍ਹੀ ਤਹਿਤ ਅੱਜ ਜਿਲ੍ਹਾ ਪ੍ਰਸ਼ਾਸ਼ਨ ਦਾ ਇਹ ਨਿਵੇਕਲਾ ਪ੍ਰੋਜੈਕਟ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਗੁਰੂਨਾਨਕ ਪੁਰਾ , ਗੁੰਮਟਾਲਾ, ਅਤੇ ਸਰਕਾਰੀ ਮਿਡਲ ਸਕੂਲ ਭਰਾੜੀਵਾਲ ਵਿਖੇ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹਰੇਕ ਸਕੂਲ ਵਿੱਚ ਪੰਜ-ਪੰਜ ਟੈਬ ਮੁਹੱਈਆ ਕਰਵਾਏ ਗਏ ਹਨ ਅਤੇ ਇਨਾਂ ਟੈਬਾਂ ਵਿੱਚ ਹਰੇਕ ਬੱਚੇ ਦੀ ਲਾਗਿਨ ਆਈ.ਡੀ. ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਤਰ੍ਹਾਂ ਬੱਚੇ ਆਪਣੀ ਲਾਗਿਨ ਆਈਨ ਸ਼ੁਰੂ ਕਰਕੇ  ਸਭ ਤੋਂ ਪਹਿਲਾਂ ਆਪਣਾ ਟੈਸਟ ਦੇਣਗੇ, ਜੋ ਕਿ ਤਿੰਨ ਵਿਸ਼ਿਆਂ ਗਣਿਤ, ਵਿਗਿਆਨ ਅਤੇ ਪੰਜਾਬੀ ਵਿੱਚ ਹੋਵੇਗਾ। 

ਉਨਾਂ ਦੱਸਿਆ ਕਿ ਇਸ ਟੈਸਟ ਰਾਹੀਂ ਟੈਬ ਮੁਲਾਂਕਣ ਕਰੇਗਾ ਕਿ ਬੱਚੇ ਦਾ ਪੜ੍ਹਾਈ ਪੱਧਰ ਕਿਨ੍ਹਾਂ ਹੈ ਅਤੇ ਉਸ ਅਨੁਸਾਰ ਹੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਟੈਬ ਬੱਚਿਆਂ ਨੂੰ ਰੋਚਕ ਤਰੀਕੇ ਨਾਲ ਪੜ੍ਹਾਈ ਕਰਾਏਗਾ ਅਤੇ ਜਿਸ ਨਾਲ ਬੱਚੇ ਦੀ ਰੂਚੀ ਬਣੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਇਵੇਟ ਸਕੂਲਾਂ ਵਿਚਕਾਰ ਸਿੱਖਿਆ ਦੀ ਗੁਣਵੱਤਾ ਦੇ ਪਏ ਪਾੜ੍ਹੇ ਨੂੰ ਦੂਰ ਕਰਨ ਲਈ ਇਕ ਮਹੱਤਵਪੂਰਨ ਕਦਮ ਹੋਵੇਗਾ ਅਤੇ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਸਿੱਚਖਣ ਦੇ ਮੌਕੇ ਮਿਲਣਗੇ। 

ਉਨਾਂ ਦੱਸਿਆ ਕਿ ਹੌਲੀ ਹੌਲੀ ਇਹ ਪ੍ਰੋਜੈਕਟਰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈਂਡਸਪਾਰਕ ਨਾਲ ਇਕ ਸਮਝੌਤਾ ਪੱਤਰ ਹਸਤਾਖ਼ਰ ਕੀਤਾ ਹੈ, ਜਿਸਦੇ ਸਹਿਯੋਗ ਨਾਲ ਸਕੂਲਾਂ ਵਿੱਚ ਫਲੈਗਸ਼ਿਪ ਮਾਈਂਡਸਪਾਰਕ ਸਾਫਟਵੇਅਰ ਨੂੰ ਤਾਇਨਾਤ ਕਰੇਗਾ।  ਉਨਾਂ ਦੱਸਿਆ ਕਿ ਇਸ ਮਾਈਂਡਸਪਾਰਕ ਨਾਲ ਅਧਿਆਪਕਾਂ ਨੂੰ ਵੀ ਕਾਫ਼ੀ ਸਹੂਲਤ ਹੋਵੇਗੀ ਅਤੇ ਉਹ ਇਹ ਜਾਣ ਸਕਣਗੇ ਕਿ ਵਿਦਿਆਰਥੀ ਨੂੰ ਕਿਸ ਤਰ੍ਹਾਂ ਦੇ ਪੱਧਰ ਤੇ ਪੜ੍ਹਾਇਆ ਜਾਣਾ ਹੈ ਅਤੇ ਉਨਾਂ ਦੇ ਪੜ੍ਹਾਉਣ ਦੀ ਸਮੱਰਥਾ ਵਿੱਚ ਹੋਰ ਵਾਧਾ ਹੋਵੇਗਾ।

ਅੱਜ ਇਨਾਂ ਲੈਬਾਂ ਦਾ ਉਦਘਾਟਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਰਕਾਰੀ ਮਿਡਲ ਸਕੂਲ, ਗੁਰੂਨਾਨਕਪੁਰਾ ਅਤੇ ਗੁੰਮਟਾਲਾ ਵਿਖੇ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵਧੇਰੇ ਰੋਚਕ ਜਾਣਕਾਰੀ ਮਿਲੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ  ਸ: ਭਗਵੰਤ ਸਿੰਘ ਮਾਨ ਸੂਬੇ ਭਰ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਧਾਨ ਕਰਨ ਲਈ ਵਚਨਬੱਧ ਅਤੇ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।

ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਸਰਕਾਰੀ ਮਿਡਲ ਸਕੂਲ ਭਰਾੜ੍ਹੀਵਾਲ ਇਨਾਂ ਲੈਬਾਂ ਦਾ ਉਦਘਾਟਨ ਕਰਦਿਆਂ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਗੁਣਵੱਤਾ ਭਰਪੂਰ ਸਿੱਖਿਆ ਹਾਸਿਲ ਕਰ ਸਕਣਗੇ। ਉਨਾਂ ਕਿਹਾ ਸਾਡੀ ਸਰਕਾਰ ਦਾ  ਸ਼ੁਰੂ ਤੋਂ ਹੀ ਮੁੱਖ ਉਦੇਸ਼ ਰਿਹਾ ਹੈ ਕਿ ਸੂਬਾ ਵਾਸੀਆਂ ਨੂੰ  ਸਿਹਤ ਅਤੇ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਜ਼ਰੂਰ ਮਿਲਣ। 

ਇਸੇ ਹੀ ਤਹਿਤ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ। ਉਨਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੋਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿੱਚ ਸਰਕਾਰੀ ਭਰਤੀਆਂ ਬਿਨਾਂ ਕਿਸੇ ਭੇਦਭਾਵ ਤੋਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ ਵਿਖੇ ਲੈਬ  ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਆਧੁਨਿਕ ਢੰਗ ਨਾਲ ਬੱਚਿਆਂ ਨੂੰ ਸਿੱਖਿਆ ਦੇਨਾਲ ਵਿਦਿਅਕ ਨਤੀਜੇ ਚੰਗੇ ਆਉਣਗੇ। ਅਤੇ ਹਰੇਕ ਵਿਦਿਆਰਥੀਆਂ ਵਿਲੱਖਣ ਸਿੱਖਣ ਲੋੜਾਂ ਦੀ ਪੂਰਤੀ ਹੋਵੇਗੀ। 

ਉਨਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਚੁਣੌਤੀ ਦੇ ਸਹੀ ਪੱਧਰ ਨੂੰ ਪ੍ਰਾਪਤ ਕਰ ਸਕਣਗੇ। ਡਾ. ਨਿੱਜਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਵਿਦਿਆਰਥੀ ਵਿਦੇਸ਼ਾਂ ਵਿੱਚ ਜਾਣ ਨਾਲੋਂ ਆਪਣੇ ਸੂਬੇ ਵਿੱਚ ਹੀ ਰਹਿ ਕੇ ਪੜ੍ਹਾਈ ਅਤੇ ਨੌਕਰੀ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਬੱਚਿਆਂ ਨੂੰ ਹੋਰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਮਾਨ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾ ਰਹੇ ਹੈ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Dr. Ajay Gupta , Dr. Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD