Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਜਸਬੀਰ ਸਿੰਘ ਸੰਧੂ ਨੇ ਵਡਾਲੀ ਗੁਰੂ ਸਕੂਲ ਨੂੰ ਵਿਕਾਸ ਕਾਰਜਾਂ ਲਈ ਦਿੱਤੇ 42 ਲੱਖ ਰੁਪਏ

Dr. Jasbir Singh Sandhu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 07 Dec 2024

Last updated on: Dec 07, 2024, 00:00 IST

ਅੱਜ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਸ੍ਰ. ਜਸਬੀਰ ਸਿੰਘ ਸੰਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਦੇ ਵਿਕਾਸ ਲਈ ਇੰਟਰਲੌਕ ਟਾਈਲ ਅਤੇ ਸੇਰਾਮਿਕ ਟਾਈਲ ਅਤੇ ਹੋਰ ਮੁਰੰਮਤ ਲਈ 42 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਕੂਲ ਦੇ ਪ੍ਰਿੰਸੀਪਲ ਨੂੰ ਸੌਂਪਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਸਕੂਲ ਵਿੱਚ ਵਿਕਾਸ ਦੇ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ  ਹਨ। ਉਨਾਂ ਕਿਹਾ ਕਿ ਅੱਜ ਦੇ ਬੱਚੇ ਸਾਡਾ ਕੱਲ ਦਾ ਭਵਿੱਖ ਹਨ ਅਤੇ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਇਨਾਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰੀਏ।

ਸ: ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲੀ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਅਧਿਆਪਕਾਂ ਨੂੰ ਪੜ੍ਹਾਉਣ ਦੇ ਬਿਹਤਰ ਢੰਗ ਲਈ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਚੇਅਰਮੈਨ ਐਮ.ਸੀ. ਸ੍ਰ. ਜਗਤਾਰ ਸਿੰਘ ਮਾਨ, ਪ੍ਰਿੰਸੀਪਲ ਸ: ਬਲਰਾਜ ਸਿੰਘ ਢਿੱਲੋ, ਜ਼ਿਲਾ, ਸਿੱਖਿਆ ਅਫ਼ਸਰ (ਸ) ਸ੍ਰ. ਹਰਭਗਵੰਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐਲੀ) ਸ: ਕੰਵਲਜੀਤ ਸਿੰਘ ਸੰਧੂ ਅਤੇ ਐਕਸੀਅਨ ਪੰਚਾਇਤੀ ਰਾਜ ਕੁਲਵੰਤ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੂਬੇਦਾਰ ਸੇਵਾ ਸਿੰਘ, ਓਮ ਪ੍ਰਕਾਸ਼ ਗੱਬਰ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜਰ ਸਨ।

 

Tags: Dr. Jasbir Singh Sandhu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD