Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਨੇ ਨਿਕਸੈ ਵਾਹਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੂਬੇ ਭਰ ਵਿਚ ਚਲ ਰਹੇ ਹਨ 881 ਆਮ ਆਦਮੀ ਕਲੀਨਿਕ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Inderbir Singh Nijjar, Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 07 Dec 2024

Last updated on: Dec 07, 2024, 00:00 IST

ਭਾਰਤ ਨੂੰ ਸਾਲ 2025 ਤੱਕ ਟੀ ਬੀ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ 100 ਦਿਨਾਂ ਮੁਹਿੰਮ ਤਹਿਤ ਅੱਜ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਨਿਕਸੈ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੀ ਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਰਾਸ਼ਟਰੀ ਮੁਹਿੰਮ ਦਾ ਮੁੱਖ ਉਦੇਸ਼ ਲੁਕੇ ਹੋਏ ਐਕਟਿਵ ਕੇਸਾਂ ਦੀ ਭਾਲ ਕਰਨਾ ਹੈ ਅਤੇ ਉਨਾਂ ਦਾ ਇਲਾਜ ਕਰਵਾਉਣਾ ਹੈ। 

ਉਨਾਂ ਇਸ ਮੌਕੇ ਤੇ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ ਤੇ ਕਿਹਾ ਕਿ ਇਹ ਧੀਆਂ ਸਾਡੀ ਫੌਜਾਂ ਹਨ ਅਤੇ ਇਨਾਂ ਨੇ ਹੀ ਘਰ ਘਰ ਜਾ ਕੇ ਟੀ ਬੀ ਦੇ ਕੇਸਾਂ ਨੂੰ ਲੱਭ ਕੇ ਅਤੇ ਉਨਾਂ ਦਾ ਇਲਾਜ ਕਰਾਉਣਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰੇਕ ਘਰ ਤੱਕ ਦਸਤਕ ਦਿੱਤੀ ਜਾਵੇਗੀ ਅਤੇ ਟੀ ਬੀ ਦੇ ਖਾਤਮੇ ਨੂੰ ਸਾਲ 2025 ਤੱਕ ਯਕੀਨੀ ਬਣਾਇਆ ਜਾਵੇਗਾ।

ਉਨਾਂ ਦੱਸਿਆ ਕਿ ਨਿਕਸੈ ਵਾਹਨ ਵਿੱਚ ਸੀਬੀ ਨੈਟ ਮਸ਼ੀਨ ਰਾਹੀਂ ਟੀਬੀ ਦੇ ਮਰੀਜਾਂ ਦੇ ਟੈੱਸਟ ਕੀਤੇ ਜਾਣਗੇ ਅਤੇ ਇਸ ਵੈਨ ਵਿਚ ਲੋਕਾਂ ਨੂੰ ਟੀਬੀ ਪ੍ਰਤੀ ਜਾਗਰੂਕ ਕਰਨ ਲਈ ਆਈ ਈ ਸੀ ਮਟਰੀਅਲ ਰਹੀ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਉਣ ਲਈ ਹਰੇਕ ਉਪਰਾਲੇ ਕਰ ਰਹੀ ਹੈ। 

ਉਨਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 771 ਆਮ ਆਦਮੀ ਕਲੀਨਿਕ ਚਲ ਰਹੇ ਹਨ। ਇਸ ਵਿੱਚ ਹੁਣ ਤੱਕ 2.5 ਕਰੋੜ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਵਿੱਚ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜਿਵੇਂ ਹਰ ਪਿੰਡ ਵਿੱਚ ਪਾਣੀ ਪਹੁੰਚਾ ਦਿੱਤਾ ਹੈ, ਉਸ ਤਰ੍ਹਾਂ ਹੀ ਅਸੀਂ ਹਰ ਘਰ ਵਿੱਚ ਲੋਕਾਂ ਦੀ ਬਿਮਾਰੀ ਨੂੰ ਦੂਰ ਕਰਨ ਲਈ ਦਵਾਈ ਪੁਜੱਦਾ ਕਰਾਂਗੇ। 

ਉਨਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਕਾਰਡ ਵੀ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਫਰਿਸ਼ਤੇ ਸਕੀਮ ਨੂੰ ਜਾਰੀ ਕਰਕੇ ਕਈ ਲੋਕਾਂ ਦੀ ਜਾਨ ਬਚਾਉਣ ਵਿੱਚ ਮੱਦਦ ਕੀਤੀ ਹੈ। ਉਨਾਂ ਦੱਸਿਆ ਕਿ ਫਰਿਸ਼ਤੇ ਸਕੀਮ ਅਧੀਨ ਐਕਸੀਡੈਂਟ ਕੇਸ ਵਿੱਚ ਜਖ਼ਮੀ ਨੂੰ ਹਸਪਤਾਲ ਵਿੱਚ ਪਹੁੰਚਾਉਣ ਤੇ 2000/- ਰੁਪਏ ਅਤੇ ਸਨਮਾਨ ਪੱਤਰ ਵੀ ਦਿੱਤਾ ਜਾਂਦਾ ਹੈ। 

ਉਨਾਂ ਦੱਸਿਆ ਕਿ ਜਖਮੀ ਦਾ ਇਲਾਜ ਚਾਹੇ ਸਰਕਾਰੀ ਜਾਂ ਪ੍ਰਾਇਵੇਟ ਹਸਪਤਾਲ ਵਿੱਚ ਹੋਵੇ ਉਹ ਸਾਰਾ ਮੁਫ਼ਤ ਹੁੰਦਾ ਹੈ। ਉਨਾਂ ਦੱਸਿਆ ਕਿ ਇਸੇ ਹੀ ਤਹਿਤ ਸੜਕ ਸੁਰੱਖਿਆ ਫੋਰਸ ਵੀ ਗਠਿਤ ਕੀਤੀ ਗਈ ਹੈ ਜੋ ਸੜਕ ਹਾਦਸਿਆਂ ਦੌਰਾਨ ਜਖਮੀਆਂ ਨੂੰ ਨਜਦੀਕ ਦੇ ਹਸਪਤਾਲ ਵਿੱਚ ਪਹੁੰਚਾ ਦਿੰਦੀ ਹੈ; ਜਿਸ ਨਾਲ ਕੲ ਜਖਮੀਆਂ ਦੀ ਜਾਨ ਬਚੀ ਹੈ। ਸਿਹਤ ਮੰਤਰੀ ਨੇ ਜਿਲ੍ਹੇ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ 85 ਵਾਰਡ  ਹਨ ਅਤੇ ਹਰੇਕ ਵਾਰਡ ਵਿਚ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। 

ਉਨਾਂ ਕਿਹਾ ਕਿ ਸਾਡਾ ਸੁਪਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਅਸੀਂ ਸਿੱਖਿਆ, ਸਿਹਤ, ਅਤੇ ਮਿਸ਼ਨ ਰੋਜ਼ਗਾਰ ਤਹਿਤ ਕੰਮ ਕਰ ਰਹੇ ਹਾਂ।  ਉਨਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਰ ਦੌਰਾਨ ਹੀ ਕਰੀਬ 51000 ਨੌਜਵਾਨਾਂ ਨੂੰ ਉਨਾਂ ਦੀ ਯੋਗਤਾ ਦੇ ਆਧਾਰ ਤੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਵੀ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨਾਂ ਕਿਹਾ ਕਿ ਬਾਰਡਰ ਬੈਲਟ ਦੇ ਲੋਕ ਕਈ ਬਿਮਾਰੀਆਂ ਤੋਂ ਪੀੜ੍ਹਤ ਹੁੰਦੇ ਹਨ। ਪਰ ਉਨਾਂ ਨੂੰ ਆਪਣੀ ਬਿਮਾਰੀ ਦਾ ਪਤਾ ਨਹੀਂ ਲਗਦਾ। ਸ: ਧਾਲੀਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਮੈਡੀਕਲ ਵੈਨਾਂ ਨੂੰ ਹਰੇਕ ਹਫ਼ਤੇ ਬਾਰਡਰ ਬੈਲਟ ਵਿੱਚ ਭੇਜਿਆ ਜਾਵੇਗਾ। 

ਜਿਥੇ ਉਹ ਲੋੜਵੰਦ ਲੋਕਾਂ ਦਾ ਇਲਾਜ ਕਰਨਗੀਆਂ। 

ਇਸ ਮੌਕੇ ਮੈਂਬਰ ਪਾਰਲੀਮੈਂਟ ਸ: ਗੁਰਜੀਤ ਸਿੰਘ ਔਜਲਾ, ਡਾ. ਅਜੈ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪਰਮਜੀਤ ਕੌਰ, ਐਸਡੀਐਮ ਮਨਕੰਵਲ ਚਾਹਲ, ਡਾਇਰੈਕਟਰ ਐਨਐਚਐਮ ਕੇਂਦਰ ਸਰਕਾਰ ਡਾ. ਨੇਹਾ ਗਰਗ, ਸਟੇਟ ਨੋਡਲ ਅਫ਼ਸਰ ਡਾ. ਭਾਸਕਰ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ, ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ , ਜਿਲ੍ਹਾ ਟੀਕਾਕਰਨ ਅਫ਼ਸਰ ਭਾਤਰੀ ਧਵਨ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਪੈਰਾਮੈਡੀਕਲ ਸਟਾਫ, ਨਰਸਿੰਗ ਕਾਲਜਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD