Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਆਗੂ ਮਜੀਠੀਆ ਨੇ ਸੁਖਬੀਰ ਬਾਦਲ 'ਤੇ ਹਮਲੇ 'ਚ 'ਆਪ' ਸਰਕਾਰ ਦੀ ਭੂਮਿਕਾ ਦੇ ਲਾਏ ਦੋਸ਼, ਜਾਂਚ ਦੀ ਮੰਗ

Bikram Singh Majithia, Shiromani Akali Dal, SAD, Akali Dal, Arshdeep Singh Kler

Web Admin

Web Admin

5 Dariya News

ਚੰਡੀਗੜ੍ਹ , 07 Dec 2024

Last updated on: Dec 07, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ ਦਲ ਦਾ ਵਫਦ ਛੇਤੀ ਹੀ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਤੋਂ ਮਿਲਣ ਲਈ ਸਮਾਂ ਮੰਗੇਗਾ ਅਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਸਮੇਤ ਵੀਡੀਓ ਸਬੂਤ ਦੇ ਕੇ ਸਾਬਤ ਕਰੇਗਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹੀ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਵਾਇਆ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਰਟੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ ਪੀ ਹਰਪਾਲ ਸਿੰਘ ਰੰਧਾਵਾ ਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨਰਾਇਣ ਸਿੰਘ ਚੌੜਾ ਦੇ ਸਰਦਾਰ ਸੁਖਬੀਰ ਬਾਦਲ ਨੇੜੇ ਪਹੁੰਚਣ ਅਤੇ ਉਹਨਾਂ ਦੇ ਐਨ ਨੇੜਿਓਂ ਗੋਲੀ ਮਾਰਨ ਵਿਚ ਮਦਦ ਕਰਨ ਲਈ ਉਹਨਾਂ ਖਿਲਾਫ ਪੁਲਿਸ ਕੇਸ ਦਰਜ ਕਰਨ ਦੀ ਵੀ ਮੰਗ ਕਰਦੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਇਹਵੀ  ਸਪਸ਼ਟ ਕਰੇਗੀ ਕਿ ਆਪ ਸਰਕਾਰ ਖ਼ਤਰਨਾਕ ਇਵੈਂਟ ਮੈਨੇਜਮੈਂਟ ਦੇ ਕੰਮਾਂ ਵਿਚ ਲੱਗੀ ਹੈ ਜਿਸਦਾ ਪੰਜਾਬ ਦੀ ਅਮਨ ਸ਼ਾਂਤੀ ਤੇ ਆਪਸੀ ਭਾਈਚਾਰੇ ’ਤੇ ਮਾਰੂ ਅਸਰ ਪੈ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਗੱਲ ਲਈ ਸਹਿਮਤ ਹਾਂ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਇਹਨਾਂ ਯਤਨਾਂ ਦੇ ਪਿੱਛੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਸਦੀ ਯੋਜਨਾ ਨੂੰ ਅਮਲੀ ਜਾਮਾ ਪਹਿਨਾ ਰਹੇ ਹਨ।

ਵਿਸਥਾਰਿਤ ਵੇਰਵੇ ਸਾਂਝੇ ਕਰਦਿਆਂ ਸਰਦਾਰ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਵਿਸਥਾਰਿਤ ਸੀ ਸੀ ਟੀ ਵੀ ਫੁਟੇਜ ਵੀ ਵਿਖਾਈ ਜਿਸ ਵਿਚ ਸਪਸ਼ਟ ਹੈ ਕਿ ਐਸ ਪੀ ਹਰਪਾਲ ਰੰਧਾਵਾ ਨਾ ਸਿਰਫ ਕੰਪਲੈਕਸ ਵਿਚ ਹਮਲਾਵਰ ਨਰਾਇਣ ਚੌੜਾ ਨੂੰ ਮਿਲ ਰਿਹਾ ਹੈ ਬਲਕਿ ਉਸ ਨਾਲ ਹੱਥ ਮਿਲ ਰਿਹਾ ਹੈ ਤੇ ਅਤਿਵਾਦੀ ਦੇ ਕੰਨ ਵਿਚ ਕੁਝ ਆਖ ਰਿਹਾ ਹੈ। ਅਕਾਲੀ ਆਗੂ ਨੇ ਉਹ ਫੁਟੇਜ ਵੀ ਰਿਲੀਜ਼ ਕੀਤੀ ਜਿਸ ਵਿਚ ਐਸ ਪੀ ਲੰਗਰ ਹਾਲ ਵਿਚ ਸੇਵਾ ਕਰਨ ਵੇਲੇ ਯੂਥ ਆਗੂ ਪਰਮਬੰਸ ਸਿੰਘ ਰੋਮਾਣਾ ਤੇ ਹੋਰ ਆਗੂ ਜੋ ਸਰਦਾਰ ਬਾਦਲ ਨਾਲ ਖੜ੍ਹੇ ਸਨ, ਨੂੰ ਧੱਕਾ ਮਾਰ ਕੇ ਸਰਦਾਰ ਬਾਦਲ ਨੂੰ ਅਲੱਗ ਥਲੱਗ ਕਰ ਦਿੰਦਾ ਹੈ।

ਉਹਨਾਂ ਕਿਹਾ ਕਿ ਇਸ ਸਭ ਤੋਂ ਸਪਸ਼ਟ ਹੈ ਕਿ ਇਹ ਪੁਲਿਸ ਅਫਸਰ ਇਕ ਅਜਿਹੀ ਕਹਾੜੀ ਮੁਤਾਬਕ ਕੰਮ ਕਰ ਰਿਹਾ ਸੀ ਜਿਸਦਾ ਮਕਸਦ ਨਰਾਇਣ ਚੌੜਾ ਦਾ ਟੀਚਾ ਪੂਰਾ ਕਰਵਾਉਣਾ ਸੀ।ਇਕ ਹੋਰ ਨਵੀਂ ਫੁਟੇਜ ਵਿਚ ਸਰਦਾਰ ਮਜੀਠੀਆ ਨੇ ਵਿਖਾਇਆ ਕਿ ਕਿਵੇਂ ਚੌੜਾ 3 ਅਤੇ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਰੇਕੀ ਕਰਦਾ ਨਜ਼ਰ ਆਉਂਦਾ ਹੈ। ਉਹਨਾਂ ਕਿਹਾ ਕਿ 4 ਦਸੰਬਰ ਨੂੰ ਚੌੜਾ ਲਗਾਤਾਰ ਦੋ ਘੰਟੇ ਸ੍ਰੀ ਹਰਿਮੰਦਿਰ ਸਾਹਿਬ ਦੀਆਂ ਪੌੜੀਆਂ ਚੜ੍ਹਦਾ ਤੇ ਉਤਰਦਾ ਰਿਹਾ ਤਾਂ ਜੋ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪਿੱਛੇ ਆ ਸਕੇ।

ਉਹਨਾਂ ਨੇ ਇਹ ਵੀ ਵਿਖਾਇਆ ਕਿ ਕਿਵੇਂ ਸਿਵਲ ਵਰਦੀ ਵਿਚ ਹਾਜ਼ਰ ਇਕ ਪੁਲਿਸ ਮੁਲਾਜ਼ਮ ਚੌੜਾ ਦਾ ਮਾਰਗ ਦਰਸ਼ਨ ਕਰਦਾ ਹੈ ਤੇ ਉਸਨੂੰ ਦੱਸਦਾ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਕਿਥੇ ਬੈਠੇ ਹਨ।ਇਸ ਦੋ ਘੰਟੇ ਮਗਰੋਂ ਚੌੜਾ ਕੰਪਲੈਕਸ ਦੇ ਬਾਹਰ ਬਾਥਰੂਮ ਜਾਂਦਾ ਹੈ ਤੇ ਇਥੇ ਹੀ ਸ਼ਾਇਦ ਆਪਣੀ ਸੈਮੀ ਆਟੋਮੈਟਿਕ ਪਿਸਟਲ ਨੂੰ ਕੋਕ ਕਰ ਕੇ ਲਿਆਉਂਦਾ ਹੈ ਤੇ ਫਿਰ ਸਰਦਾਰ ਸੁਖਬੀਰ ਬਾਦਲ ਕੋਲ ਪਹੁੰਚ ਕੇ ਉਹਨਾਂ ’ਤੇ ਗੋਲੀ ਚਲਾ ਦਿੰਦਾ ਹੈ।

ਸਰਦਾਰ ਮਜੀਠੀਆ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੁੱਛਿਆ ਕਿ ਜਿਹੜੇ 175 ਮੁਲਾਜ਼ਮ ਉਹ ਸ੍ਰੀ ਦਰਬਾਰ ਸਾਹਿਬ ਵਿਚ ਤਾਇਨਾਤ ਹੋਣ ਦੀ ਗੱਲ ਕਰਦੇ ਹਨ, ਉਹ 3 ਅਤੇ 4 ਦਸੰਬਰ ਨੂੰ ਕੀ ਕਰ ਰਹੇ ਸਨ ? ਉਹਨਾਂ ਕਿਹਾ ਕਿ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੇ ਲਈ ਸੂਬਾ ਪੁਲਿਸ ਨੇ ਉਹਨਾਂ ਸਾਰੇ ਲੋਕਾਂ ਦੀ ਨਿਗਰਾਨੀ ਰੱਖਣੀ ਹੁੰਦੀ ਹੈ ਜਿਹਨਾਂ ਤੋਂ ਉਸ ਵਿਅਕਤੀ ਨੂੰ ਖ਼ਤਰਾ ਹੁੰਦਾ ਹੈ।

ਉਹਨਾਂ ਕਿਹਾ ਕਿ ਨਰਾਇਣ ਚੌੜਾ ਇਸ ਸੂਚੀ ਵਿਚ ਸ਼ਾਮਲ ਸੀ ਪਰ ਅੰਮ੍ਰਿਤਸਰ ਪੁਲਿਸ ਨੇ ਬਿਨਾਂ ਉਸਦੀ ਜਾਂਚ ਕੀਤਿਆਂ ਉਸਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਘੁੰਮਦੇ ਰਹਿਣ ਦੀ ਆਗਿਆ ਦਿੱਤੀ। ਉਹਨਾਂ ਕਿਹਾ ਕਿ ਪੁਲਿਸ ਨੇ ਅਜਿਹਾ ਕਿਉਂ ਕੀਤਾ, ਇਸਦੀ ਪੜਤਾਲ ਕਰਨ ਦੀ ਜ਼ਰੂਰਤ ਹੈ ਤੇ ਹਾਈ ਕੋਰਟ ਦੀ ਨਿਗਰਾਨੀ ਹੇਠ ਇਹ ਜਾਂਚ ਹੋਣੀ ਚਾਹੀਦੀ ਹੈ ਤਾਂ ਦੇਸ਼ ਵਿਰੋਧੀ ਤਾਕਤਾਂ ਨਾਲ ਰਲਣ ਵਾਲੇ ਸਾਰੇ ਦੋਸ਼ੀ ਪੁਲਿਸ ਅਫਸਰਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ।

 

Tags: Bikram Singh Majithia , Shiromani Akali Dal , SAD , Akali Dal , Arshdeep Singh Kler

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD