Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਟ੍ਰਾਈਡੈਂਟ ਗਰੁੱਪ ਨੇ ਟੈਕਸਟਾਈਲ ਸੈਕਟਰ ਵਿੱਚ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਲਈ ਆਪਣੀ ਵਚਨਬੱਧਤਾ ਨੂੰ ਕੀਤਾ ਮਜ਼ਬੂਤ

ਟੈਕਸਟਾਈਲ ਕ੍ਰਾਂਤੀ ਲਈ ਨਵੀਆਂ ਨਿਵੇਸ਼ ਯੋਜਨਾਵਾਂ ਦਾ ਕੀਤਾ ਏਲਾਨ

Commercial, Trident Group, Rajinder Gupta, Trident Group Chairman, Madhya Pradesh Chief Minister, Dr. Mohan Yadav, Bharatiya Janata Party, BJP

Web Admin

Web Admin

5 Dariya News

ਮੱਧ ਪ੍ਰਦੇਸ਼ , 09 Dec 2024

Last updated on: Dec 09, 2024, 00:00 IST

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਸ਼੍ਰੀ ਰਜਿੰਦਰ ਗੁਪਤਾ ਨੇ ਹਾਲ ਹੀ ਵਿੱਚ ਨਰਮਦਾਪੁਰਮ ਵਿੱਚ ਆਯੋਜਿਤ ਇਨਵੈਸਟ ਮੱਧ ਪ੍ਰਦੇਸ਼: ਖੇਤਰੀ ਉਦਯੋਗ ਸੰਮੇਲਨ, ਵਿੱਚ ਹਿੱਸਾ ਲੈਣ ਲਈ ਮੱਧ ਪ੍ਰਦੇਸ਼ ਦਾ ਦੌਰਾ ਕੀਤਾ। ਜਿਥੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਸ਼੍ਰੀ ਰਜਿੰਦਰ ਗੁਪਤਾ ਨਾਲ ਟੈਕਸਟਾਈਲ ਸੈਕਟਰ ਵਿੱਚ ਨਿਵੇਸ਼ ਅਤੇ ਉਦਯੋਗਿਕ ਵਿਸਤਾਰ ਦੀਆਂ ਸੰਭਾਵਨਾਵਾਂ 'ਤੇ ਇਕ ਮੀਟਿੰਗ ਵਿੱਚ ਮਹੱਤਵਪੂਰਨ ਚਰਚਾ ਕੀਤੀ।

ਬਾਅਦ ਵਿੱਚ ਖੇਤਰੀ ਉਦਯੋਗ ਸੰਮੇਲਨ ਵਿੱਚ ਇੱਕਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਰਜਿੰਦਰ ਗੁਪਤਾ ਨੇ ਮੱਧ ਪ੍ਰਦੇਸ਼ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ, ਉਨ੍ਹਾਂ ਨੇ ਰਾਜ ਵਿੱਚ ਟ੍ਰਾਈਡੈਂਟ ਦੀ ਸ਼ਾਨਦਾਰ ਯਾਤਰਾ ਉਤੇ ਚਾਨਣਾ ਪਾਇਆ। “ਅਸੀਂ ਕੁਝ ਸਾਲ ਪਹਿਲਾਂ ਮੱਧ ਪ੍ਰਦੇਸ਼ ਵਿੱਚ ਉਦਮ ਕਰਦੇ ਹੋਏ 5,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। 

ਅੱਜ, ਮੱਧ ਪ੍ਰਦੇਸ਼ ਤੋਂ ਸਾਡੇ ਤਿਆਰ ਉਤਪਾਦ 122 ਦੇਸ਼ਾਂ ਨੂੰ ਨਿਰਯਾਤ ਕੀਤੇ ਜਾਂਦੇ ਹਨ, ਜਿਸਦੀ ਮੰਗ ਲਗਾਤਾਰ ਵੱਧ ਰਹੀ ਹੈ, ”ਉਨ੍ਹਾਂ ਸਾਂਝਾ ਕੀਤਾ। ਅੱਗੇ ਬੋਲਦੇ, ਸ਼੍ਰੀ ਗੁਪਤਾ ਨੇ ਟ੍ਰਾਈਡੈਂਟ ਗਰੁੱਪ ਵੱਲੋਂ ਰਾਜ ਦੇ ਟੈਕਸਟਾਈਲ ਸੈਕਟਰ ਵਿੱਚ 3,000 ਕਰੋੜ ਰੁਪਏ ਦੇ ਨਵੇ ਨਿਵੇਸ਼ ਕਰਨ ਦੀਆਂ ਯੋਜਨਾਵਾਂ ਦੀ ਘੋਸ਼ਣਾ ਕੀਤੀ ਜੋ ਇੱਥੇ ਟ੍ਰਾਈਡੈਂਟ ਗਰੁੱਪ ਵਿੱਚ ਮੌਜੂਦਾ 12,000 ਤੋਂ ਵੱਧ ਕੇ 15,000 ਤੱਕ ਰੁਜ਼ਗਾਰ ਦੇ ਮੌਕੇ ਵਧਾਏਗੀ।

“ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਾਡੇ ਕਾਰਜਾਂ ਦੇ ਲਾਭ, ਕਪਾਹ ਦੀ ਖਰੀਦ ਤੋਂ ਲੈ ਕੇ ਤਿਆਰ ਮਾਲ ਦੇ ਉਤਪਾਦਨ ਤੱਕ, ਮੱਧ ਪ੍ਰਦੇਸ਼ ਦੇ ਅੰਦਰ ਹੀ ਰਹਿਣ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਟਿਕਾਊਤਾ, ਸੰਮਲਿਤ ਵਿਕਾਸ ਅਤੇ ਹਰਿ ਊਰਜਾ ਦਾ ਇੱਕ ਆਦਰਸ਼ ਸੰਗਮ ਹੈ, ਜਿਸ ਵਿੱਚ ਸੂਰਜੀ ਅਤੇ ਪਵਨ ਊਰਜਾ ਦੇ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਹਨ। 

ਉਨ੍ਹਾਂ ਹੁਨਰ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ 'ਤੇ ਟ੍ਰਾਈਡੈਂਟ ਦੇ ਫੋਕਸ 'ਤੇ ਵੀ ਜ਼ੋਰ ਦਿੱਤਾ, ਉਨ੍ਹਾਂ ਕਿਹਾ ਕਿ 50% ਨਵੇਂ ਰੁਜ਼ਗਾਰ ਦੇ ਮੌਕੇ ਔਰਤਾਂ ਲਈ ਰਾਖਵੇਂ ਹਨ। ਮੁੱਖ ਮੰਤਰੀ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦੇ ਹੋਏ, ਸ਼੍ਰੀ ਗੁਪਤਾ ਨੇ ਕਿਹਾ ਕਿ ਬੁੱਧੀਜੀਵੀਆਂ ਅਤੇ ਉਦਯੋਗਪਤੀਆਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਨਾਲ ਨਵੀਨਤਾ ਅਤੇ ਖੇਤਰੀ ਵਿਕਾਸ ਨੂੰ ਉਤਸ਼ਾਹ ਮਿਲਿਆ ਹੈ। 

ਇਹ ਪਹਿਲਕਦਮੀ ਟਿਕਾਊ ਉਦਯੋਗਿਕ ਵਿਕਾਸ ਅਤੇ ਸਮਾਵੇਸ਼ੀ ਪ੍ਰਗਤੀ ਲਈ ਇੱਕ ਕੇਂਦਰ ਵਜੋਂ ਮੱਧ ਪ੍ਰਦੇਸ਼ ਦੀ ਸਾਖ ਨੂੰ ਮਜ਼ਬੂਤ ਕਰਦੀ ਹੈ, ਜਿਸ ਨਾਲ ਦੁਨੀਆ ਭਰ ਦੇ ਨਿਵੇਸ਼ਕਾਂ ਵਿਚ ਇਸਦੀ ਅਪੀਲ ਹੋਰ ਮਜ਼ਬੂਤ ਹੋਵੇਗੀ ।

ਟ੍ਰਾਈਡੈਂਟ ਗਰੁੱਪ ਬਾਰੇ

ਟ੍ਰਾਈਡੈਂਟ ਲਿਮਿਟੇਡ ਟ੍ਰਾਈਡੈਂਟ ਗਰੁੱਪ ਦੀ ਪ੍ਰਮੁੱਖ ਕੰਪਨੀ ਹੈ­ ਜੋ ਇੱਕ ਭਾਰਤੀ ਬਿਜ਼ਨਸ ਗਰੁੱਪ ਅਤੇ ਗਲੋਬਲ ਕੰਪਨੀ ਹੈ। ਲੁਧਿਆਣਾ­ ਪੰਜਾਬ ਦੇ ਮੁੱਖ ਦਫ਼ਤਰ ਵਾਲੀ ਟ੍ਰਾਈਡੈਂਟ ਲਿਮਿਟੇਡ ਇੱਕ ਵਰਟੀਕਲੀ ਇੰਟੀਗ੍ਰੇਟਡ ਟੈਕਸਟਾਈਲ (ਯਾਰਨ­ ਬਾਥ ਅਤੇ ਬੈੱਡ ਲਿਨਨ) ਪੇਪਰ (ਕਣਕ ਦੀ ਪਰਾਲੀ ਤੇ ਅਧਾਰਿਤ) ਅਤੇ ਕੈਮੀਕਲ ਨਿਰਮਾਤਾ ਹੈ। ਟ੍ਰਾਈਡੈਂਟ ਦੇ ਯਾਰਨ­ ਬਾਥ ਅਤੇ ਬੈੱਡ ਲਿਨਨ ਅਤੇ ਪੇਪਰ ਬਿਜ਼ਨਸ ਨੇ ਗਲੋਬਲ ਮਾਨਤਾ ਪ੍ਰਾਪਤ ਕੀਤੀ ਹੈ ਅਤੇ ਭਾਰਤ ਅਤੇ ਦੁਨੀਆਂ ਭਰ ਵਿੱਚ ਲੱਖਾਂ ਗਾਹਕਾਂ ਨੂੰ ਖੁਸ਼ ਕਰ ਰਹੇ ਹਨ। 

ਟ੍ਰਾਈਡੈਂਟ ਭਾਰਤ ਵਿੱਚ ਹੋਮ ਟੈਕਸਟਾਈਲ ਦੇ ਸਭ ਤੋਂ ਵੱਡੇ ਨਿਰਮਾਤਾਵਾਂ ਵਿੱਚੋਂ ਇੱਕ ਹੈ। ਨੈਸ਼ਨਲ­ ਕੈਪੀਟਵ ਅਤੇ ਰਿਟੇਲਰ-ਓਨਰਡ ਬ੍ਰਾਂਡਸ ਦੀ ਸਪਲਾਈ ਕਰਨ ਵਾਲਾ ਇਹ ਸੰਗਠਨ ਆਪਣੇ ਗਾਹਕਾਂ­ ਵਿਕਰੇਤਾਵਾਂ ਅਤੇ ਵੱਖ-ਵੱਖ ਸਰਕਾਰੀ ਸੰਸਥਾਵਾਂ ਤੋਂ ਉਤਪਾਦ ਦੀ ਗੁਣਵੱਤਾ­ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਣ ਸੁਰੱਖਿਆ ਵਿੱਚ ਉੱਚੇ ਮਿਆਰਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਵਾਰਡਜ਼ ਪ੍ਰਾਪਤ ਕਰ ਰਹੀ ਹੈ।

ਕੰਪਨੀ ਤਿੰਨ ਪ੍ਰਮੁੱਖ ਬਿਜ਼ਨਸ ਸੇਗਮੈਂਟਸ ਵਿੱਚ ਕੰਮ ਕਰਦੀ ਹੈ: ਟੈਕਸਟਾਈਲ (ਯਾਰਨ­ ਬਾਥ ਅਤੇ ਬੈੱਡ ਲਿਨਨ) ਕਾਗਜ਼ (ਕਣਕ ਦੀ ਪਰਾਲੀ ’ਤੇ ਅਧਾਰਿਤ) ਅਤੇ ਕੈਮੀਕਲ­ ਜਿਸਦੀ ਮੈਂਨਿਊਫੈਕਚਰਿੰਗ ਸੁਵਿਧਾਵਾਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਹੈ।

 

Tags: Commercial , Trident Group , Rajinder Gupta , Trident Group Chairman , Madhya Pradesh Chief Minister , Dr. Mohan Yadav , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD