Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਪੰਜਾਬ ਨੇ ‘ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ’ ਬਾਰੇ ਕਰਵਾਈ ਇੱਕ ਦਿਨਾ ਵਰਕਸ਼ਾਪ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 09 Dec 2024

Last updated on: Dec 09, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ’ ਬਾਰੇ ਇੱਕ ਦਿਨਾ ਵਰਕਸ਼ਾਪ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਦੇਖ-ਰੇਖ ’ਚ ਲਗਵਾਈ ਗਈ। ਵਿਭਾਗ ਵੱਲੋਂ ਇਸ ਤੋਂ ਪਹਿਲਾ ‘ਪੰਜਾਬੀ ਕੰਪਿਊਟਰਕਾਰੀ ਅਤੇ ਮਸ਼ੀਨੀ ਬੁੱਧੀਮਾਨਤਾ’ ਵਿਸ਼ੇ ’ਤੇ ਵੀ ਵਰਕਸ਼ਾਪ ਲਗਵਾਈ ਜਾ ਚੁੱਕੀ ਹੈ। 

ਅੱਜ ਦੀ ਵਰਕਸ਼ਾਪ ਦੌਰਾਨ ਉੱਘੇ ਕੰਪਿਊਟਰ ਮਾਹਿਰ ਤੇ ਪੰਜਾਬੀ ਭਾਸ਼ਾ ਦੇ ਕੰਪਿਊਟਰੀਕਰਨ ਲਈ ਲੰਬੇ ਅਰਸੇ ਤੋਂ ਕਾਰਜਸ਼ੀਲ ਡਾ. ਸੀ.ਪੀ. ਕੰਬੋਜ ਨੇ ਵੱਖ-ਵੱਖ ਤਕਨੀਕੀ ਨੁਕਤਿਆਂ ਬਾਰੇ ਅਭਿਆਸ ਰੂਪ ’ਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੀ ਟੀਮ ’ਚ ਸੁਰਿੰਦਰ ਸਿੰਘ ਤੇ ਮਨਿੰਦਰ ਸਿੰਘ ਸ਼ਾਮਲ ਸਨ। ਇਸ ਵਰਕਸ਼ਾਪ ਵਿੱਚ ਕੰਪਿਊਟਰ ਦੀ ਸਿੱਖਿਆ ਹਾਸਲ ਕਰ ਰਹੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ, ਪ੍ਰੋਫੈਸਰਾਂ, ਲਿਖਾਰੀਆਂ, ਭਾਸ਼ਾ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਯਤਨਸ਼ੀਲ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਨ ਦੌਰਾਨ ਵਰਕਸ਼ਾਪ ਦੀ ਰੂਪ-ਰੇਖਾ ਅਤੇ ਟੀਚਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਜੋਕੇ ਡਿਜੀਟਲ ਯੁੱਗ ਦੇ ਹਾਣ ਦੀ ਬਣਾਉਣ ਲਈ ਬਹੁਤ ਵੱਡੇ ਉਪਰਾਲਿਆਂ ਦੀ ਜ਼ਰੂਰਤ ਹੈ। ਇਸੇ ਤਹਿਤ ਹੀ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ ’ਚ ਸਥਾਪਤ ਕਰਨ ਲਈ ਯਤਨ ਆਰੰਭ ਕੀਤੇ ਹਨ। 

ਜਿਸ ਦਾ ਮਕਸਦ ਹੋਰਨਾਂ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਇਸ ਮਿਸ਼ਨ ਨਾਲ ਜੋੜਨਾ ਹੈ। ਉਨ੍ਹਾਂ ਪੰਜਾਬੀ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਜੁਝਾਰੂ ਸਿਪਾਹੀਆਂ ਵਾਂਗ ਅਜੋਕੇ ਯੁੱਗ ਦੀ ਵੱਡੀ ਲੋੜ ਮਸ਼ੀਨੀ ਬੁੱਧੀਮਾਨਤਾ ਲਈ ਸਾਂਝੇ ਤੌਰ ’ਤੇ ਹੰਭਲੇ ਮਾਰਨ।ਡਾ. ਸੀ. ਪੀ. ਕੰਬੋਜ ਨੇ ਚਾਰ ਸ਼ੈਸ਼ਨਾਂ ਵਾਲੀ ਵਰਕਸ਼ਾਪ ਦੌਰਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੰਪਿਊਟਰ ਤੇ ਫੋਨ ਦੀ ਵਰਤੋਂ, ਪੰਜਾਬੀ ਫੌਂਟਸ ਤੇ ਭਾਸ਼ਾ ਨਾਲ ਸਬੰਧਤ ਸਾਫਟਵੇਅਰਜ਼ ਦੀ ਸਹੀ ਤੇ ਸੁਚੱਜੀ ਵਰਤੋਂ, ਪੰਜਾਬੀ ਸਾਹਿਤ ਤੇ ਭਾਸ਼ਾ ਨਾਲ ਸਬੰਧਤ ਹੋਰ ਸਮੱਗਰੀ ਦੀ ਡਿਜੀਟਲਾਈਜੇਸ਼ਨ ਬਾਰੇ ਵੱਖ-ਵੱਖ ਸ਼ੈਸ਼ਨਾਂ ਦੌਰਾਨ ਪ੍ਰੋਜੈਕਟਰ ਦੀ ਮੱਦਦ ਨਾਲ ਅਭਿਆਸ ਰੂਪ ’ਚ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਡਾ. ਕੰਬੋਜ ਨੇ ਕਿਹਾ ਕਿ ਭਾਸ਼ਾ ਵਿਭਾਗ ਨੇ ਇਸ ਵਰਕਸ਼ਾਪ ਰਾਹੀਂ ਬੜੀ ਵੱਡੀ ਸ਼ੁਰੂਆਤ ਕੀਤੀ ਹੈ। ਸਾਡੇ ਕੋਲ ਪੰਜਾਬੀ ਭਾਸ਼ਾ ’ਚ ਰਚਿਆ ਵੱਡਮੁੱਲਾ ਸਾਹਿਤਕ ਤੇ ਬਹੁਪੱਖੀ ਖਜ਼ਾਨਾ ਉਪਲਬਧ ਹੈ, ਜਿਸ ਨੂੰ ਡਿਜੀਟਲ ਰੂਪ ’ਚ ਵੱਖ-ਵੱਖ ਪਲੇਟਫਾਰਮਾਂ ’ਤੇ ਅੱਪਲੋਡ ਕਰਨ ਦੀ ਜ਼ਰੂਰਤ ਹੈ। ਜਿਸ ਨਾਲ ਸਾਡੀ ਭਾਸ਼ਾ ਆਪਣੇ-ਆਪ ਹੀ ਮਸ਼ੀਨੀ ਬੁੱਧੀਮਾਨਤਾ ਦੇ ਖੇਤਰ ’ਚ ਅਮੀਰ ਹੋ ਜਾਵੇਗੀ। 

ਇਸੇ ਦੌਰਾਨ ਸ. ਸ਼ਿੰਦਰਪਾਲ ਸਿੰਘ ਮਾਹਲ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਉੱਦਮ ਸਮੇਂ ਦੀ ਮੰਗ ਅਨੁਸਾਰ ਬਹੁਤ ਢੁਕਵਾਂ ਅਤੇ ਲੋੜੀਦਾ ਹੈ। ਅਜਿਹੀਆਂ ਵਰਕਸ਼ਾਪਾਂ ਦੇ ਆਯੋਜਨ ਲਈ ਵੱਡੀ ਗਿਣਤੀ ’ਚ ਟਰੇਨਰ ਤਿਆਰ ਕੀਤੇ ਜਾਣੇ ਚਾਹੀਦੇ ਹਨ। ਸ. ਮਹਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮਿਆਰੀ ਵਰਕਸ਼ਾਪਾਂ ਦਾ ਆਯੋਜਨ ਹਰ ਜ਼ਿਲ੍ਹੇ ’ਚ ਹੋਣਾ ਚਾਹੀਦਾ ਹੈ। 

ਉਨ੍ਹਾਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਅਜਿਹੀਆਂ ਵਰਕਸ਼ਾਪਾਂ ਕਰਵਾਉਣ ਲਈ ਹੰਭਲੇ ਮਾਰਨ। ਅਖੀਰ ਵਿੱਚ ਭਾਸ਼ਾ ਵਿਭਾਗ ਵੱਲੋਂ ਸ਼ਿੰਦਰਪਾਲ ਸਿੰਘ ਮਾਹਲ, ਮਹਿੰਦਰ ਸਿੰਘ ਸੇਖੋਂ, ਕੰਪਿਊਟਰ ਮਾਹਿਰ ਡਾ. ਸੀ.ਪੀ. ਕੰਬੋਜ ਅਤੇ ਉਨ੍ਹਾਂ ਦੀ ਟੀਮ ਦਾ ਸ਼ਾਲਾਂ ਨਾਲ ਸਨਮਾਨ ਕੀਤਾ ਗਿਆ। 

ਸਹਾਇਕ ਡਾਇਰੈਕਟਰ ਆਲੋਕ ਚਾਵਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਸਮਾਗਮ ਦੀ ਸਫਲਤਾ ਲਈ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ,  ਸੁਪਰਡੈਂਟ ਭੁਪਿੰਦਰਪਾਲ ਸਿੰਘ ਤੇ ਹਰਪ੍ਰੀਤ ਸਿੰਘ ਨੇ ਭਰਵਾਂ ਯੋਗਦਾਨ ਪਾਇਆ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD