Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਟਿਸ ਸੰਤ ਪ੍ਰਕਾਸ਼ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ ਦਾ ਦੌਰਾ

Sakshi Sawhney, DC Amritsar, Amritsar, Deputy Commissioner Amritsar, Justice Sant Prakash

Web Admin

Web Admin

5 Dariya News

ਅੰਮ੍ਰਿਤਸਰ , 09 Dec 2024

Last updated on: Dec 09, 2024, 00:00 IST

ਜਸਟਿਸ ਸੰਤ ਪ੍ਰਕਾਸ਼ ਚੇਅਰ ਪਰਸਨ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਵੱਲੋਂ ਅੱਜ ਅਚਨਚੇਤ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਇਸ ਮੌਕੇ ਸ਼੍ਰੀ ਕੇ.ਕੇ.ਬਾਂਸਲ, ਰਜਿਸਟਰਾਰ, ਸ਼੍ਰੀ ਡੀ.ਡੀ.ਸ਼ਰਮਾ, ਸੰਯੁਕਤ ਰਜਿਸਟਰਾਰ ਅਤੇ ਸ਼੍ਰੀ ਰਾਜੇਸ਼ ਢੀਂਗਰਾ, ਪ੍ਰਾ.  ਸਕੱਤਰ, ਸ਼੍ਰੀ ਏ.ਐਸ.ਬੈਂਸ, ਸੀਜੇਐਮ-ਕਮ- ਸਕੱਤਰ, ਜਿਲ੍ਹਾ.ਕਾਨੂੰਨੀ ਸੇਵਾਵਾਂ  ਅਥਾਰਟੀ , ਸ਼੍ਰੀਮਤੀ ਸ਼ਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ, ਸ਼੍ਰੀ ਗੁਲਪ੍ਰੀਤ ਸਿੰਘ ਔਲਖ, ਕਮਿਸ਼ਨਰ ਨਗਰ ਨਿਗਮ,  ਸ਼੍ਰੀ.  ਚਰਨਜੀਤ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ,  ਸ਼੍ਰੀ ਅਮਿਤ ਸਰੀਨ, ਏ.ਡੀ.ਸੀ, ਸ਼੍ਰੀ ਆਲਮ ਵਿਜੇ ਸਿੰਘ, ਡਿਪਟੀ ਕਮਿਸ਼ਨਰ ਆਫ ਪੁਲਿਸ, ਡਾ.ਕਰਨਦੀਪ ਕੌਰ ਸਿਵਲ ਸਰਜਨ, ਡਾ.ਸ਼ਵਿੰਦਰ ਸਿੰਘ, ਡਾਇਰੈਕਟਰ, ਮਾਨਸਿਕ ਸਿਹਤ, ਐਡੀਸ਼ਨਲ ਸੁਪਰਡੰਟ ਜੇਲ ਕੁੰਵਰ ਸੁਰਤੇਗ ਸਿੰਘ, ਮੈਡੀਕਲ ਅਫਸਰ ਡਾ: ਮਨਿੰਦਰ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਵੀ ਉਨਾਂ ਦੇ ਨਾਲ ਸਨ।

ਚੇਅਰ ਪਰਸਨ ਮਨੁੱਖੀ ਅਧਿਕਾਰ ਕਮਿਸ਼ਨ ਨੇ ਜੇਲ੍ਹ ਅਹਾਤੇ ਵਿੱਚ ਰਹਿ ਰਹੇ ਕਰੀਬ 4 ਹਜਾਰ ਕੈਦੀਆਂ ਨੂੰ ਮਿਲ ਰਹੀਆਂ ਸਹੂਲਤਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ, ਮਿਲ ਰਹੇ ਖਾਣੇ ਆਦ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਨਾਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸ਼ਿਕਾਇਤਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਕੈਦੀਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ।  ਮਾਨਯੋਗ ਜਸਟਿਸ ਨੇ ਜੇਲ ਵਿਚਲੀ ਰਸੋਈ ਦਾ ਦੌਰਾ ਵੀ ਕੀਤਾ ਅਤੇ ਉੱਥੇ ਵੰਡ ਰਹੇ ਖਾਣੇ ਨੂੰ ਖਾ ਕੇ ਉਸ ਦੀ ਕੁਆਲਿਟੀ ਦੀ ਜਾਂਚ ਕੀਤੀ। 

ਕੈਦੀਆਂ ਦੀ ਸਿਹਤ ਸੰਭਾਲ ਬਾਰੇ ਪੁੱਛਣ ਉੱਤੇ  ਉੱਥੇ ਮੌਜੂਦ ਸਿਵਲ ਸਰਜਨ ਨੇ ਦੱਸਿਆ ਕਿ ਜੇਲ੍ਹ ਵਿੱਚ ਚਾਰ ਪੱਕੇ ਡਾਕਟਰ ਤਾਇਨਾਤ ਹਨ ਇਸ ਤੋਂ ਇਲਾਵਾ ਹਫ਼ਤੇ ਵਿੱਚ ਦੋ ਵਾਰ ਮਾਹਰ ਡਾਕਟਰਾਂ ਵੱਲੋਂ ਵੀ ਜੇਲ੍ਹ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਜਦ ਵੀ ਲੋੜ ਵੇਲੇ ਜੇਲ ਵਿਭਾਗ ਮੰਗ ਕਰਦਾ ਹੈ ਮਾਹਰ ਡਾਕਟਰਾਂ ਨੂੰ ਭੇਜਿਆ ਜਾਂਦਾ ਹੈ। ਉਹਨਾਂ ਨੇ ਕੈਦੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ 'ਤੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਇਸ ਤੋਂ ਇਲਾਵਾ ਉਨਾਂ ਨੇ ਹਾਜ਼ਰ ਅਧਿਕਾਰੀਆਂ ਨਾਲ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਸਬੰਧਤ ਹੋਰ ਵਿਸ਼ਿਆਂ ਉੱਤੇ ਵੀ ਵਿਸਥਾਰ ਵਿੱਚ ਚਰਚਾ ਕੀਤੀ।

 

Tags: Sakshi Sawhney , DC Amritsar , Amritsar , Deputy Commissioner Amritsar , Justice Sant Prakash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD