Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਜਿਲ੍ਹੇ ਵਿੱਚ ਬਣੇ 735 ਬੂਥ - ਸ਼ਾਕਸ਼ੀ ਸਾਹਨੀ

ਉਮੀਦਵਾਰ 12 ਦਸੰਬਰ 2024 ਤੱਕ ਜਮਾਂ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੇਪਰ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 09 Dec 2024

Last updated on: Dec 09, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਰਾਜ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਿਪਲ ਕਮੇਟੀਆਂ, ਨਗਰ ਪੰਚਾਇਤਾਂ ਦੀਆਂ ਅਤੇ ਕੁਝ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੇ 85 ਵਾਰਡਾਂ ਅਤੇ 30  ਨਗਰ ਕੌਂਸਲ ਅਤੇ ਨਗਰ ਪੰਚਾਇਤ  ਵਿੱਚ ਚੋਣ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ 9 ਦਸੰਬਰ 2024 ਤੋਂ 12 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖ਼ਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਿਤ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 704 ਬੂਥ, ਨਗਰ ਪੰਚਾਇਤ ਰਾਜਾਸਾਂਸੀ ਦੇ 13 ਵਾਰਡਾਂ ਲਈ 14 ਬੂਥ, ਨਗਰ ਪੰਚਾਇਤ ਬਾਬਾ ਬਕਾਲਾ ਦੇ 13 ਵਾਰਡਾਂ ਲਈ 13 ਬੂਥ, ਨਗਰ ਪੰਚਾਇਤ ਅਜਨਾਲਾ ਦੇ 2 ਵਾਰਡ (5 ਅਤੇ 7) ਲਈ 2 ਬੂਥ, ਨਗਰ ਪੰਚਾਇਤ ਮਜੀਠਾ ਦੇ ਵਾਰਡ ਨੰਬਰ 4 ਲਈ ਇਕ ਬੂਥ ਅਤੇ ਨਗਰ ਪੰਚਾਇਤ ਰਈਆ ਦੇ ਵਾਰਡ ਨੰ: 13 ਲਈ ਇਕ ਬੂਥ ਬਣਾਇਆ ਗਿਆ ਹੈ।  

ਉਨ੍ਹਾਂ ਦੱਸਿਆ ਕਿ ਨਾਮਜਦਗੀ ਦੇ ਪਹਿਲੇ ਦਿਨ ਕੋਈ ਵੀ ਨਾਮਜਦਗੀ ਪ੍ਰਾਪਤ ਨਹੀਂ ਹੋਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਅਧੀਨ ਪੈਂਦੇ  ਵਾਰਡਾਂ ਨਾਲ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਤਾਂ ਜੋ ਵਧੇਰੇ ਲੋੜ ਪੈਣ ਤੇ ਪੁਲਿਸ ਦੀ ਨਫਰੀ ਵਧਾਈ ਜਾ ਸਕੇ। ਉਨ੍ਹਾ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫ਼ੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵੀ ਉਪਲਬਧ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਮੈਡਮ ਸੋਨਮ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨਜੀਤ ਕੌਰ, ਸਕੱਤਰ ਆਰ:ਟੀ:ਏ ਸ੍ਰ ਖੁਸ਼ਦਿਲ ਸਿੰਘ, ਜਿਲ੍ਹਾ ਮਾਲ ਅਫਸਰ ਸ੍ਰ ਨਵਕੀਰਤ ਸਿੰਘ, ਜਿਲ੍ਹਾ  ਪੰਚਾਇਤ ਤੇ ਵਿਕਾਸ ਅਫਸਰ ਸ੍ਰੀ ਸੰਦੀਪ ਮਲਹੋਤਰਾ, ਏ:ਡੀ:ਸੀ:ਪੀ ਹਰਕੋਮਲ ਕੌਰ, ਏ:ਸੀ:ਪੀ: ਈਸਟ ਸ੍ਰੀ ਵਨੀਤ ਐਹਲਾਵਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD