Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗ਼ੁਲਾਬ ਚੰਦ ਕਟਾਰੀਆ ਨੇ ਖਟਕੜ ਕਲਾਂ ਤੋਂ 'ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਸੁਮਨ ਕੀਤੇ ਅਰਪਿਤ

Gulab Chand Kataria, Governor of Punjab, Punjab Governor, Punjab Raj Bhavan, Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Anti Drug Mission

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 10 Dec 2024

Last updated on: Dec 10, 2024, 00:00 IST

ਪੰਜਾਬ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਨਸ਼ਾ ਮੁਕਤ ਭਾਰਤ ਅਭਿਆਨ  ਤਹਿਤ 'ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਨਸ਼ਾ ਮੁਕਤ, ਸਿਹਤਮੰਦ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਅਮੀਰ ਸੱਭਿਆਚਾਰਕ ਜੀਵਨ ਨੂੰ ਬਹਾਲ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਇਕ ਅਹਿਮ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ  ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। 

ਇਸ ਦੌਰਾਨ ਉਨਾਂ ਯਾਦਗਾਰ ਵਿਚਲੇ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਨਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ’ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ।  ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਸਾਨੂੰ ਉਨਾਂ ਦੇ  ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਾਨਦਾਰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨਾਂ ਦਾ ਸਨਮਾਨ ਕੀਤਾ।  ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ. ਡੀ. ਐਮ ਬੰਗਾ ਵਿਪਿਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD