Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਰਭਜਨ ਸਿੰਘ ਈ.ਟੀ.ਓ ਵੱਲੋਂ ਨਵਾਂਸ਼ਹਿਰ ਵਿਖੇ ਬਿਜਲੀ ਘਰ ਅਤੇ ਸਕੂਲ ਇਮਾਰਤ ਦੀ ਅਚਨਚੇਤ ਚੈਕਿੰਗ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 10 Dec 2024

Last updated on: Dec 10, 2024, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜਿਥੇ ਉਨ੍ਹਾਂ ਬਿਜਲੀ ਘਰ ਨਵਾਂਸ਼ਹਿਰ ਦੀ ਚੈਕਿੰਗ ਕੀਤੀ ਉੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ 'ਜੀ ਪਲੱਸ ਫੋਰ' ਇਮਾਰਤ ਦੇ ਕੰਮ ਦਾ ਵੀ ਨਿਰੀਖਣ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਵੱਕਾਰੀ ਸੰਸਥਾ ਹੈ, ਜਿਥੇ 1450 ਦੇ ਕਰੀਬ ਬੱਚੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ 'ਜੀ ਪਲੱਸ ਫੋਰ' ਇਮਾਰਤ ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਦਸੰਬਰ ਦੇ ਅਖ਼ੀਰ ਤੱਕ ਮੁਕੰਮਲ ਕਰਕੇ ਸਿੱਖਿਆ ਵਿਭਾਗ ਦੇ ਸਪੁਰਦ ਕਰ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁੱਹਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦੋਵਾਂ ਵਿਭਾਗਾਂ ਦਾ ਸਮੁੱਚਾ ਸਟਾਫ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ, ਜਿਸ ਦੇ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ, ਜਿਸ ਵੱਲੋਂ ਸਮੇਂ-ਸਮੇਂ 'ਤੇ ਇਨ੍ਹਾਂ ਦੇ ਕੰਮਾਂ ਦਾ ਨਿਰੀਖਣ ਕੀਤਾ ਜਾਂਦਾ ਹੈ।  

ਇਸ ਦੌਰਾਨ ਉਨ੍ਹਾਂ ਜਿਥੇ ਬਿਜਲੀ ਘਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਉੱਥੇ ਸਮਾਰਟ ਸਕੂਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬਣ ਰਹੀ ਬਿਲਡਿੰਗ ਵਿਚ ਸੇਫਟੀ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ, ਹਰਜੋਤ ਕੌਰ ਲੋਹਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ, ਪ੍ਰਿੰਸੀਪਲ ਸਰਬਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਤਜਿੰਦਰ ਸਿੰਘ, ਐਸ.ਡੀ.ਓ ਹਿਮਾਂਸ਼ੂ, ਜੇ. ਈ ਰਮੇਸ਼ ਕੁਮਾਰ, ਨੀਰਜ, ਅਕਸ਼ੇ ਤੇ ਪ੍ਰਿਅੰਕਾ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD