Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ - ਕੁਲਜੀਤ ਸਿੰਘ ਰੰਧਾਵਾ

ਕੈਂਪ ਰਾਹੀਂ ਵੱਖ-ਵੱਖ ਵਿਭਾਗ ਇੱਕ ਥਾਂ ਬੈਠ ਕੇ ਲੋਕਾਂ ਨੂੰ ਦਿੰਦੇ ਹਨ ਵੱਖ-ਵੱਖ ਸੇਵਾਵਾਂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab,Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ/ਐੱਸ ਏ ਐੱਸ ਨਗਰ , 10 Dec 2024

Last updated on: Dec 10, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਵਿੱਚ ਤ੍ਰਿਵੈਦੀ ਕੈਂਪ ਵਿਖੇ ਅੱਜ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੈਂਪ ਵਿੱਚ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇੰਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਤੋਂ ਖੁਸ਼ ਹਨ। 

ਆਮ ਨਾਗਰਿਕਾਂ ਦੇ ਸਰਕਾਰੀ ਦਫਤਰਾਂ ਨਾਲ ਜੁੜੇ ਮੁੱਦੇ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਦਾ ਸਭ ਤੋਂ ਸਰਾਹੁਣ ਯੋਗ ਪਹਿਲੂ ਇਹ ਹੈ ਕਿ ਹੁਣ ਤੱਕ ਬਹੁਤ ਸਾਰੇ ਲੋਕਾਂ ਨੇ ਆਪਣੇ ਰੋਜ਼ਾਨਾ ਜੀਵਨ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਕੰਮ ਲਗਭਗ ਮੁੰਕਮਲ ਕਰਵਾ ਲਏ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਕੰਮ ਕਿਸੇ ਦਸਤਾਵੇਜ਼ ਦੀ ਕਮੀ ਕਾਰਨ ਅਜੇ ਵੀ ਅਧੂਰੇ ਪਏ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਇਨ੍ਹਾ ਕੈਂਪਾਂ ਦਾ ਭਰਪੂਰ ਲਾਹਾ ਲਿਆ ਜਾ ਸਕੇ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। 

ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD