Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ

ਸਰਬੱਤ ਦਾ ਭਲਾ ਅਤੇ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀਆਂ ਮੋਹਰੀ ਯੂਨੀਵਰਸਿਟੀਆਂ 'ਚ ਸ਼ਾਮਿਲ ਕਰਨਾ ਮੱਖ ਉਦੇਸ਼ : ਪ੍ਰੋ. ਕਰਮਜੀਤ ਸਿੰਘ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 10 Dec 2024

Last updated on: Dec 10, 2024, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਚ ਅੱਜ ਦਾ ਦਿਨ ਉਦੋਂ ਇਕ ਅਹਿਮ ਦਿਨ ਬਣ ਗਿਆ ਜਦੋਂ ਉੱਘੇ ਅਕਾਦਮਿਕ ਮਾਹਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਸਮੀ ਤੌਰ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ। 

ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ.ਐਸ. ਕਾਹਲੋਂ, ਰਜਿਸਟਰਾਰ; ਪ੍ਰੋ, ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਆਰਥੀ ਭਲਾਈ, ਪ੍ਰੋ. ਸਰਬਜਿੰਦਰ ਸਿੰਘ,  ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪ੍ਰੋ. ਕਰਮਜੀਤ ਸਿੰਘ ਨੇ ਸ਼ੁਕਰਾਨਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤਕ ਪਹੁੰਚਾਉਣ ਅਤੇ ਵਿਦਆਰਥੀਆਂ ਨੂੰ ਨੌਕਰੀਆਂ ਤੇ ਵਪਾਰ ਯੋਗ ਬਣਾਉਣ ਵਰਗੀਆਂ ਹੋਰ ਪਹਿਲਕਦਮੀਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। 

ਇਸ ਤੋਂ ਪਹਿਲਾਂ ਕੈਂਪਸ ਪਹੁੰਚਣ 'ਤੇ ਯੂਨੀਵਰਸਿਟੀ ਭਾਈਚਾਰੇ ਵੱਲੋਂ ਪ੍ਰੋ. ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਪ੍ਰੋ. ਕਰਮਜੀਤ ਸਿੰਘ ਨੇ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਖਸ਼ਿਸ਼ ਸਦਕਾ ਹੀ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਬਣੀ ਇਸ ਮਹਾਨ ਯੂਨੀਵਰਸਿਟੀ ਦੀ ਸੇਵਾ ਕਰਨ ਦਾ ਮੌਕਾ ਮਿਲਆ। 

ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਮੀਰ ਵਿਰਾਸਤ ਬਾਰੇ ਗਲ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਾਂ ਪਹਿਲਾਂ ਹੀ ਰਾਸ਼ਟਰੀ ਪੱਧਰ 'ਤੇ ਪ੍ਰਮੁੱਖ ਸੰਸਥਾ ਵਿਚੋਂ ਇਕ ਹੈ ਅਤੇ ਉਨ੍ਹਾਂ ਦੀ ਪਹਿਲ ਕਦਮੀਆਂ ਵਿਚ ਪਹਿਲੇ ਨੰਬਰ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ 'ਤੇ ਪ੍ਰਮੱੁਖ ਯੂਨੀਵਰਸਿਟੀਆਂ ਵਿਚ ਸਥਾਪਿਤ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਹੁਣ ਦਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਵਾਲਾ ਦੌਰ ਹੈ। ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਇਸ ਆਰਟੀਫੀਸ਼ੀਅਲ ਇੰਟੈਲੀਜੈਂਸ ਦੌਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇ ਅਤੇ ਵਿਦਆਰਥੀਆਂ ਨੂੰ ਰੁਜ਼ਗਾਰਯੋਗ ਅਤੇ ਉੱਦਮੀ ਯੋਗਤਾਵਾਂ ਦੇ ਸਮਰੱਥ ਬਣਾਏ। 

ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਹੁਨਰ-ਅਧਾਰਿਤ ਕੋਰਸਾਂ ਦੀ ਸ਼ੁਰੂਆਤ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਖੋਜ ਅਤੇ ਨਵੀਨਤਾ ਦੀ ਪ੍ਰਮੁੱਖ ਭੂਮਿਕਾ ਨੂੰ ਸਵੀਕਾਰਦਿਆਂ ਉਨ੍ਹਾਂ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਵਿਿਗਆਨਕ ਖੋਜ ਦੇ ਨਾਲ ਨਾਲ ਸਮਾਜ ਵਿਗਆਨ ਨਾਲ ਸਬੰਧਤ ਖੋਜਾਂ ਵਿਚ ਵਧੇਰੇ ਵਿਕਸਤ ਹੋਣ ਦੀ ਲੋੜ 'ਤੇ ਜ਼ੋਰ ਦਿੱਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ 'ਸਰਬੱਤ ਦਾ ਭਲਾ' ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿਚ 'ਕੱੁਲ ਦਾਖਲਾ ਲੈਣ ਦਾ ਅਨੁਪਾਤ' 29.1 ਫੀਸਦ ਹੈ ਉਨ੍ਹਾਂ ਦਾ ਟੀਚਾ ਜਿਵੇਂ ਕਿ ਭਾਰਤ ਸਰਕਾਰ ਦਾ ਟੀਚਾ ਹੈ, ਇਸ 'ਕੱੁਲ ਦਾਖਲਾ ਲੈਣ ਦਾ ਅਨੁਪਾਤ' ਦੇ ਟੀਚੇ ਨੂੰ 50 ਫੀਸਦ ਤਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਿਦਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦੱਬੇ-ਕੁਚਲੇ ਅਤੇ ਪਛੜੇ ਵਰਗਾਂ, ਵੱਖ-ਵੱਖ ਤੌਰ 'ਤੇ ਵਿਸ਼ੇਸ਼ ਲੋੜਾਂ ਵਿਅਕਤੀਆਂ ਅਤੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਵਾਈਸ ਚਾਂਸਲਰ ਨੇ ਸਮਾਜਕ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਮੁੱਚੇ ਭਾਈਚਾਰਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਨੂੰ ਮੰਨਦਿਆਂ ਫੈਕਲਟੀ ਨੂੰ ਕਿਸੇ ਵੀ ਅਕਾਦਮਿਕ ਸੰਸਥਾ ਦੀ ਰੀੜ੍ਹ ਦੀ ਹੱਡੀ ਵਜੋਂ ਗਰਦਾਨਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਹੋਰ ਵੀ ਸਮਰੱਥ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। 

ਦਾਖਲੇ ਨੂੰ ਵਧਾਉਣ ਬਾਰੇ ਗੱਲ ਕਰਦਿਆਂ ਉਨਾਂਹ ਕਿਹਾ ਕਿ ਯੂਨੀਵਰਸਿਟੀ ਅਤੇ ਕਾਂਸਟੀਚੁਐਂਟ ਕਾਲਜਾਂ ਵਿਚ ਉਦਯੋਗ ਜਗਤ ਦੀ ਲੋੜ, ਉਦਮੀ ਨਵੀਨਤਾਵਾਂ ਅਤੇ ਸਮੇਂ ਦੀ ਲੋੜ ਵਾਲੇ ਹੋਰ ਨਵੇਂ ਹੁਨਰ-ਅਧਾਰਿਤ ਕੋਰਸ ਸ਼ੁਰੂ ਕੀਤੇ ਜਾਣਗੇ। ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ 'ਤੇ ਖਾਸ ਉਚਾਈ ਤਕ ਲਿਜਾਣ ਬਾਰੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਇਹ ਯਕੀਨੀ ਬਣਾਏਗੀ ਕਿ ਯੂਨੀਵਰਸਿਟੀ ਦੇ ਵਿਦਆਰਥੀ ਪਹਿਲਾਂ ਨਾਲੋਂ ਵੀ ਵੱਧ ਗਿਆਨਵਾਨ, ਰੋਜ਼ਗਾਰਮੁਖੀ, ਉਦਮੀ ਯੋਗਤਾਵਾਂ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਲੈੱਸ ਹੋ ਕੇ ਵਿਸ਼ਵ ਵਿਚ ਵਿਚਰਣ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਯੂਨੀਵਰਸਿਟੀ ਦੀ ਪਛਾਣ ਨੂੰ ਹੋਰ ਨਿਖਾਰਣ। 

ਉਨ੍ਹਾਂ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਫੈਕਲਟੀ, ਸਟਾਫ ਅਤੇ ਵਿਿਦਆਰਥੀਆਂ ਦੇ ਸਮੂਹਿਕ ਯਤਨਾਂ ਤੋਂ ਸਮਰਥਨ ਅਤੇ ਸਮਰਪਣ ਭਾਵਨਾ ਦੀ ਮੰਗ ਵੀ ਕੀਤੀ। ਇਸ ਮੌਕੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਪ੍ਰੋ: ਸਿੰਘ ਨੂੰ ਉਪ ਕੁਲਪਤੀ ਵਜੋਂ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਜੀਵਨ ਤੇ ਪ੍ਰਾਪਤੀਆਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਪ੍ਰੋ. ਕਰਮਜੀਤ ਸਿੰਘ ਦਾ ਅਧਿਆਪਨ, ਖੋਜ, ਸਿਖਲਾਈ ਅਤੇ ਸਲਾਹ-ਮਸ਼ਵਰੇ ਵਿੱਚ 38 ਸਾਲਾਂ ਤੋਂ ਵੱਧ ਦਾ ਇੱਕ ਸ਼ਾਨਦਾਰ ਕਰੀਅਰ ਹੈ। ਇਸ ਨਿਯੁਕਤੀ ਤੋਂ ਪਹਿਲਾਂ, ਉਨ੍ਹਾਂ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਬਾਨੀ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਸੰਸਥਾ ਦੀ ਮਜ਼ਬੂਤ ਨੀਂਹ ਰੱਖੀ।

ਉਨ੍ਹਾਂ ਦੀਆਂ ਪਿਛਲੀਆਂ ਭੂਮਿਕਾਵਾਂ ਵਿੱਚ ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿੱਤ ਅਤੇ ਰਣਨੀਤਕ ਪ੍ਰਬੰਧਨ ਦੇ ਪ੍ਰੋਫੈਸਰ ਰਹੇ ਹਨ। ਜਿੱਥੇ ਉਨ੍ਹਾਂ ਨੇ ਰਜਿਸਟਰਾਰ, ਮਲਟੀਪਲ ਫੈਕਲਟੀਜ਼ ਦੇ ਡੀਨ, ਅਤੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਕੰਮ ਕੀਤਾ ਉਥੇ ਉਨ੍ਹਾਂ ਨੇ ਸੈਨੇਟ, ਸਿੰਡੀਕੇਟ ਅਤੇ ਅਕਾਦਮਿਕ ਕੌਂਸਲ ਵਿੱਚ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਈਆਂ ਹਨ।

ਬਹੁਤ ਸਾਰੇ ਪੁਰਸਕਾਰਾਂ ਨਾਲ ਸਨਮਾਨਤ, ਪ੍ਰੋ. ਕਰਮਜੀਤ ਸਿੰਘ ਨੂੰ ਪ੍ਰਬੰਧਨ ਅਤੇ ਲੀਡਰਸ਼ਿਪ ਲਈ ਲਾਈਫਟਾਈਮ ਅਚੀਵਮੈਂਟ ਅਵਾਰਡ, ਸਰਵੋਤਮ ਕਾਰੋਬਾਰੀ ਅਕਾਦਮਿਕ ਪੁਰਸਕਾਰ ਅਤੇ ਵੱਕਾਰੀ ਅਕਾਦਮਿਕ ਸਮਾਗਮਾਂ ਦੇ ਆਯੋਜਨ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੋਂ ਮਾਨਤਾ ਸ਼ਾਮਲ ਹੈ। 

ਵਾਰਟਨ ਬਿਜ਼ਨਸ ਸਕੂਲ (ਅਮਰੀਕਾ), ਲੰਡਨ ਯੂਨੀਵਰਸਿਟੀ (ਯੂ.ਕੇ.), ਅਤੇ ਟੋਰਾਂਟੋ (ਕੈਨੇਡਾ) ਵਰਗੀਆਂ ਸੰਸਥਾਵਾਂ ਵਿੱਚ ਅਕਾਦਮਿਕਤਾ ਲਈ ਸੱਦਾ ਦਿੱਤੇ ਜਾਣ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਨੇ ਗਲੋਬਲ ਅਕਾਦਮਿਕ ਸਹਿਯੋਗਾਂ ਵਿੱਚ ਵੀ ਵਾਧਾ ਕੀਤਾ ਹੈ। ਉਨ੍ਹਾਂ ਦਾ ਅਕਾਦਮਿਕ ਯੋਗਦਾਨ ਨਾ ਸਿਰਫ਼ ਉਨ੍ਹਾਂ ਦੇ ਵਿੱਤ ਦੇ ਖੇਤਰ ਵਿਚ ਸਗੋਂ ਸਿੱਖ ਦਰਸ਼ਨ ਵਿਚ ਵੀ ਜ਼ਿਕਰਯੋਗ ਹੈ ਕਿਉਂਕਿ ਉਨ੍ਹਾਂ ਨੇ ਸਿੱਖ ਫ਼ਲਸਫ਼ੇ ਅਤੇ ਧਰਮ ਬਾਰੇ ਪੰਜ ਕਿਤਾਬਾਂ ਲਿਖੀਆਂ ਹਨ। 

ਇਸ ਤੋਂ ਇਲਾਵਾ ਪ੍ਰਸਿੱਧ ਖੋਜ ਰਸਾਲਿਆਂ ਵਿਚ ਉਨ੍ਹ੍ਹਾਂ ਦੇ 50 ਖੋਜ ਪੱਤਰ ਵੀ ਪ੍ਰਕਾਸ਼ਿਤ ਹੋ ਚੱੁਕੇ ਹਨ। ਪ੍ਰਬੰਧਨ ਤੇ ਵਣਜ ਦੇ ਵੱਖ-ਵੱਖ ਖੇਤਰਾਂ ਜਿਵੇਂ ਕਾਰਪੋਰੇਟ ਗਵਰਨੈਂਸ, ਰਣਨੀਤਕ ਪ੍ਰਬੰਧਨ ਅਤੇ ਪ੍ਰਬੰਧਨ ਵਿੱਚ ਅਧਿਆਤਮਿਕਤਾ ਵਿਚ ਵੱਖ-ਵੱਖ 20 ਪੀ.ਐਚ.ਡੀ. ਵੀ ਕਰਵਾ ਚੁੱਕੇ ਹਨ। 

ਵਾਈਸ-ਚਾਂਸਲਰ ਦੇ ਤੌਰ 'ਤੇ, ਪ੍ਰੋ. ਕਰਮਜੀਤ ਸਿੰਘ ਨੇ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ, ਸਿੱਖਿਆ ਦੀ ਅੰਤਰ ਪੱਧਰ 'ਤੇ ਸਮਝ, ਹੁਨਰ-ਅਧਾਰਿਤ ਕੋਰਸਾਂ ਦੀ ਸ਼ੁਰੂਆਤ, ਅਤੇ ਭਾਰਤੀ ਗਿਆਨ ਪ੍ਰਣਾਲੀ 'ਤੇ ਧਿਆਨ ਕੇਂਦ੍ਰਤ ਕਰਕੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵਵਿਆਪੀ ਸਾਖ ਨੂੰ ਉੱਚਾ ਚੁੱਕਣ ਦੇ ਉਦੇਸ਼ ਨੂੰ ਆਪਣੀਆਂ ਭਵਿੱਖਮੁਖੀ ਯੋਜਨਾਵਾਂ ਦਾ ਹਿੱਸਾ ਬਣਾਇਆ ਹੈ।

ਪ੍ਰੋ. ਕਰਮਜੀਤ ਸਿੰਘ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇੱਕ ਸਾਬਕਾ ਵਿਿਦਆਰਥੀ ਵਜੋਂ ਜੁੜਿਆ ਹੋਣਾ ਯੂਨੀਵਰਸਿਟੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਅਤੇ ਵਿਿਦਆਰਥੀਆਂ ਨੂੰ ਭੌਤਿਕ ਅਤੇ ਅਧਿਆਤਮਿਕ ਦੋਵਾਂ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਮੂਲ ਹੈ। ਉਨ੍ਹਾਂ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਰ ਉੱਚ ਖੋਜ ਤੇ ਅਕਾਦਮਿਕ ਮਿਆਰਾਂ ਸਦਕਾ ਅਕਾਦਮਿਕ ਅਤੇ ਵਿਸ਼ਵ ਪ੍ਰਸਿੱਧੀ ਹਾਸਲ ਕਰੇਗੀ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD