Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਸਿੰਘ ਮਾਨ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Persons with Disabilities, PwD

Web Admin

Web Admin

5 Dariya News

ਚੰਡੀਗੜ੍ਹ , 10 Dec 2024

Last updated on: Dec 10, 2024, 00:00 IST

ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। 

ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। 

ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐਸ.ਆਈ.ਪੀ.ਡੀ.ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ `ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ। 

ਉਨ੍ਹਾਂ ਕਿਹਾ ਕਿ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਹਰਬਾ ਵਰਤੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Persons with Disabilities , PwD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD