Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ - ਡਾ. ਰਣਜੀਤ ਸਿੰਘ ਰਾਏ

ਮੁਹਿੰਮ ਦੇ ਤੀਜੇ ਦਿਨ ਜ਼ਿਲ੍ਹੇ ਅੰਦਰ 12842 ਬੱਚਿਆਂ ਨੂੰ ਦਿੱਤੀ ਪੋਲਿਓ ਰੋਕੂ ਬੂੰਦਾਂ ਦੀ ਖ਼ੁਰਾਕ-ਡਾ. ਰਣਜੀਤ ਸਿੰਘ ਰਾਏ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 10 Dec 2024

Last updated on: Dec 10, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਮਾਨਸਾ ਵੱਲੋਂ 8 ਦਸੰਬਰ ਤੋਂ 10 ਦਸਬੰਰ 2024 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 72274 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਲਈ ਪਹਿਲੇ ਦਿਨ 36548 ਬੱਚਿਆਂ, ਦੂਜੇ ਦਿਨ 22951 ਅਤੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 376 ਰੈਗੂਲਰ ਟੀਮਾਂ, 13 ਟਰਾਂਜਿਟ ਟੀਮਾਂ, 18 ਮੋਬਾਇਲ ਟੀਮਾਂ ਅਤੇ ਸਮੁੱਚੇ ਪ੍ਰੋਗਰਾਮ ਲਈ 73 ਸੁਪਰਵਾਇਜ਼ਰ ਲਗਾਏ ਗਏ ਸਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਦੀ ਮੋਨੀਟਰਿੰਗ ਡਾ. ਨਵੇਦਿਤਾ ਵਾਸੂਦੇਵ ਸਰਵੇਲੈਂਸ ਮੈਡੀਕਲ ਅਫਸਰ ਡਬਲਯੂ.ਐਚ.ਓ. ਵੱਲੋਂ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਭਾਰਤ ਨੂੰ ਪੋਲੀਓ ਮੁਕਤ ਬਣਾਈ ਰੱਖਣਾ ਹੈ। 

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਗਠਿਤ ਟੀਮਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਇਸ ਨੂੰ ਨੇਪਰੇ ਚਾੜ੍ਹਨ ਅਤੇ ਕੋਈ ਵੀ ਯੋਗ ਬੱਚਾ ਇਸ ਪੋਲਿਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। 

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD