Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਕਮਲ ਕਿਸ਼ੋਰ ਯਾਦਵ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ

ਢਕਾਨਸੂ ਕਲਾਂ ਵਿਖੇ ਸਕੂਲ ਮੁਖੀ ਦੇ ਉੱਦਮਾਂ ਦੀ ਸਰਾਹਨਾ ਕੀਤੀ

Kamal Kishore Yadav, Secretary, Secretary Education Department, Patiala

Web Admin

Web Admin

5 Dariya News

ਰਾਜਪੁਰਾ/ਪਟਿਆਲਾ , 10 Dec 2024

Last updated on: Dec 10, 2024, 00:00 IST

ਸਿੱਖਿਆ ਵਿਭਾਗ ਦੇ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਜ਼ਿਲ੍ਹਾ ਪਟਿਆਲਾ ਬਲਾਕ ਰਾਜਪੁਰਾ ਵਿੱਚ ਪੈਂਦੇ ਪੇਂਡੂ ਖੇਤਰ ਦੇ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਅਤੇ ਹੋਰ ਸਕੂਲਾਂ ਦਾ ਦੌਰਾ ਕੀਤਾ ਜਿੱਥੇ ਉਹਨਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਹਨਾਂ ਨੇ ਢਕਾਨਸੂ ਕਲਾਂ ਦੇ ਹਾਈ ਸਕੂਲ ਦੀ ਈ-ਲਾਇਬ੍ਰੇਰੀ, ਮਿੰਨੀ ਸਾਇੰਸ ਸੈਂਟਰ ਵੀ ਦੇਖਿਆ। ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਸੰਬੰਧੀ ਗੱਲਬਾਤ ਵੀ ਕੀਤੀ। 

ਸਕੂਲ ਵਿੱਚ ਆਯੋਜਿਤ ਹੋਏ ਵਿੱਦਿਅਕ ਮੇਲੇ ਦੌਰਾਨ ਬੱਚਿਆਂ ਵੱਲੋਂ ਬਣਾਏ ਗਏ ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਵਰਕਿੰਗ ਮਾਡਲ, ਆਡੀਓ-ਵਿਜੂਅਲ ਏਡ ਅਤੇ ਚਾਰਟ ਦੇਖੇ। ਉਹਨਾਂ ਬੱਚਿਆਂ ਦੁਆਰਾ ਦਿੱਤੀ ਗਈ ਪੇਸ਼ਕਾਰੀ ਲਈ ਬੱਚਿਆਂ, ਅਧਿਆਪਕਾਂ ਅਤੇ ਸਕੂਲ ਮੁਖੀ ਦੀ ਸਰਾਹਨਾ ਵੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਕਮ ਹੈੱਡ ਮਾਸਟਰ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਨਾਲ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਨੇ ਵੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਮਾਪਿਆਂ ਤੋਂ ਵੀ ਸਕੂਲ ਦੀ ਪੜ੍ਹਾਈ ਸੰਬੰਧੀ ਫੀਡਬੈਕ ਲਈ।

ਇਸ ਮੌਕੇ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਬਲਾਕ ਰਾਜਪੁਰਾ-2, ਪਿੰਡ ਦੇ ਨਵੇਂ ਬਣੇ ਸਰਪੰਚ ਦਲਜੀਤ ਸਿੰਘ ਅਤੇ ਪਿੰਡ ਦੀ ਸਮੂਹ ਪੰਚਾਇਤ, ਜਸਪਾਲ ਸ਼ਰਮਾ, ਦਲਜੀਤ ਸਿੰਘ, ਸਕੂਲ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।


 

Tags: Kamal Kishore Yadav , Secretary , Secretary Education Department , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD