Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ

 

ਹਰਦੀਪ ਸਿੰਘ ਮੁੰਡੀਆਂ ਵੱਲੋਂ ਸੀ.ਆਰ. ਪਾਟਿਲ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ: ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, C.R. Paatil

5 Dariya News

5 Dariya News

5 Dariya News

ਨਵੀਂ ਦਿੱਲੀ , 10 Dec 2024

Last updated on: Dec 10, 2024, 00:00 IST

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੰਗ ਉੱਤੇ ਉਨ੍ਹਾਂ ਨੂੰ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਹੋਣ ਦਾ ਵਿਸ਼ਵਾਸ ਵੀ ਮਿਲਿਆ।

ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕੀਤੀ ਗਈ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਵੀ ਮੌਜੂਦ ਸਨ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸੂਬਾ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ 'ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਰੱਖਦਾ ਹੈ।

ਸ੍ਰੀ ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਉਪਰੰਤ ਸੂਬੇ ਵਿੱਚ ਗਰਾਮ ਪੰਚਾਇਤਾਂ ਦਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਪ੍ਰਗਤੀ ਵਿੱਚ ਵਾਧੇ ‘ਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ।

ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , C.R. Paatil

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD