Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurdwara Sri Bhabhor Sahib, Nangal, Rupnagar, Gurpreet Kaur, Dr. Gurpreet Kaur

Web Admin

Web Admin

5 Dariya News

ਨੰਗਲ (ਰੂਪਨਗਰ) , 11 Dec 2024

Last updated on: Dec 11, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। 

ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। 

ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurdwara Sri Bhabhor Sahib , Nangal , Rupnagar , Gurpreet Kaur , Dr. Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD