Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਆਪ' ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਆਪ ਪੰਜਾਬ ਨੂੰ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਇਹ ਸਾਡੀ ਪਾਰਟੀ ਵਿੱਚ ​​ਜਨਤਾ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Dr. S.S Ahluwalia,Shery Kalsi

Web Admin

Web Admin

5 Dariya News

ਚੰਡੀਗੜ੍ਹ , 11 Dec 2024

Last updated on: Dec 11, 2024, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਦਸੰਬਰ ਨੂੰ ਹੋਣ ਵਾਲੀਆਂ ਆਗਾਮੀ ਲੋਕਲ ਬਾਡੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਮਿਉਂਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਦੇ 87 ਸਥਾਨਾਂ ਦੇ ਨਾਲ-ਨਾਲ ਖਾਲੀ ਪਈਆਂ 49 ਸੀਟਾਂ ਨੂੰ ਭਰਨ ਲਈ ਜਿਮਨੀ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿੱਚ 977 ਵਾਰਡ ਸ਼ਾਮਲ ਹੋਣਗੇ।

ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕੱਤਰ ਗੁਰਦੇਵ ਸਿੰਘ ਲੱਖਾ, ਡਾ਼ ਸੰਨੀ ਆਹਲੂਵਾਲੀਆ ਅਤੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਤਿਆਰੀ ਅਤੇ ਪਾਰਦਰਸ਼ੀ ਉਮੀਦਵਾਰ ਚੋਣ ਪ੍ਰਕਿਰਿਆ 'ਤੇ ਭਰੋਸਾ ਪ੍ਰਗਟਾਇਆ। ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਮਹੱਤਵਪੂਰਨ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਵਿਕਾਸ ਵਿੱਚ 'ਆਪ' ਦੇ ਟਰੈਕ ਰਿਕਾਰਡ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਸਬੂਤ ਹਾਲ ਹੀ ਵਿੱਚ ਹੋਈਆਂ ਪੰਚਾਇਤਾਂ ਅਤੇ ਜਿਮਨੀ ਚੋਣਾਂ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਮਰਥਨ ਹੈ। 'ਆਪ' ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ 'ਤੇ ਪਹੁੰਚ ਅਪਣਾਈ ਹੈ। ਅਰੋੜਾ ਨੇ ਕਿਹਾ ਕਿ ਸਾਨੂੰ ਕੁਝ ਹੀ ਦਿਨਾਂ ਵਿੱਚ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਨਾਲ ਭਰਵਾਂ ਹੁੰਗਾਰਾ ਮਿਲਿਆ।  ਕੁਝ ਵਾਰਡਾਂ ਵਿੱਚ, ਸਾਨੂੰ ਪ੍ਰਤੀ ਸੀਟ 15-20 ਅਰਜ਼ੀਆਂ ਪ੍ਰਾਪਤ ਹੋਈਆਂ। 

ਇਹ ਸਾਡੇ ਸ਼ਾਸਨ ਅਤੇ ਨੀਤੀਆਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਇੱਕ ਵਿਆਪਕ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਕਿਰਿਆ ਲਾਗੂ ਕੀਤੀ ਹੈ।  ਵਰਕਰਾਂ ਅਤੇ ਵਲੰਟੀਅਰਾਂ ਦੇ ਫੀਡਬੈਕ ਦੇ ਆਧਾਰ 'ਤੇ ਨਿਰਪੱਖ ਚੋਣ ਨੂੰ ਯਕੀਨੀ ਬਣਾਉਣ ਲਈ ਜ਼ੋਨਲ ਅਤੇ ਜ਼ਿਲ੍ਹਾ ਪੱਧਰ 'ਤੇ ਪਾਰਟੀ ਨੇਤਾਵਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਦੀਆਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ।  

ਇਸ ਪ੍ਰਕਿਰਿਆ ਵਿੱਚ ਜ਼ਿਲ੍ਹਾ ਇੰਚਾਰਜਾਂ, ਲੋਕ ਸਭਾ ਇੰਚਾਰਜਾਂ ਅਤੇ ਸਥਾਨਕ ਨੇਤਾਵਾਂ ਨਾਲ ਵੀ ਸ਼ਮੂਲੀਅਤ ਅਤੇ ਸਹਿਮਤੀ ਨੂੰ ਯਕੀਨੀ ਬਣਾਉਣ ਲਈ ਸਲਾਹ ਮਸ਼ਵਰੇ ਸ਼ਾਮਲ ਸਨ। 'ਆਪ' ਨੇ 784 ਵਾਰਡਾਂ ਲਈ ਉਮੀਦਵਾਰ ਫਾਈਨਲ ਕਰ ਲਏ ਹਨ, ਬਾਕੀ ਵਾਰਡਾਂ 'ਤੇ ਚਰਚਾ ਚੱਲ ਰਹੀ ਹੈ।  ਇਹ ਚਰਚਾ ਅੱਜ ਸ਼ਾਮ ਤੱਕ ਖ਼ਤਮ ਹੋਣ ਦੀ ਉਮੀਦ ਹੈ।  ਪਹਿਲੀ ਸੂਚੀ ਵਿੱਚ ਲੁਧਿਆਣਾ ਦੇ 94 ਵਾਰਡ, ਪਟਿਆਲਾ ਦੇ 56 ਵਾਰਡ ਅਤੇ ਅੰਮ੍ਰਿਤਸਰ ਦੇ 74 ਵਾਰਡ ਸ਼ਾਮਲ ਹਨ।

ਅਮਨ ਅਰੋੜਾ ਨੇ ਡਾ. ਸੰਨੀ ਆਹਲੂਵਾਲੀਆ, ਸ਼ੈਰੀ ਕਲਸੀ ਅਤੇ ਹੋਰ ਜ਼ੋਨਲ ਅਤੇ ਜ਼ਿਲ੍ਹਾ ਆਗੂਆਂ ਸਮੇਤ ਪਾਰਟੀ ਦੀ ਜਥੇਬੰਦਕ ਟੀਮ ਦੇ ਸਮਰਪਣ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਕਮਿਸ਼ਨ ਦੇ ਥੋੜ੍ਹੇ ਸਮੇਂ ਦੇ ਨੋਟਿਸ ਦੇ ਬਾਵਜੂਦ ਉਮੀਦਵਾਰਾਂ ਦੇ ਨਾਂ ਨੂੰ ਸਮੇਂ ਸਿਰ ਅੰਤਿਮ ਰੂਪ ਦੇਣ ਲਈ ਅਣਥੱਕ ਮਿਹਨਤ ਕੀਤੀ। ਉਮੀਦਵਾਰਾਂ ਅਤੇ ਜਨਤਾ ਵੱਲੋਂ ਮਿਲੇ ਭਰਵੇਂ ਹੁੰਗਾਰੇ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਇਨ੍ਹਾਂ ਚੋਣਾਂ ਵਿੱਚ 'ਆਪ' ਦੀਆਂ ਸੰਭਾਵਨਾਵਾਂ 'ਤੇ ਭਰੋਸਾ ਪ੍ਰਗਟਾਇਆ।  

ਉਨ੍ਹਾਂ ਕਿਹਾ ਕਿ ਟਿਕਟਾਂ ਦੇ ਚਾਹਵਾਨਾਂ ਦੀ ਵੱਡੀ ਗਿਣਤੀ ਇਹ ਦਰਸਾਉਂਦੀ ਹੈ ਕਿ 'ਆਪ' ਲੋਕਾਂ ਦੀ ਪਸੰਦ ਦੀ ਪਾਰਟੀ ਹੈ। ਪੰਚਾਇਤੀ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ 80-85% ਜਿੱਤਣ ਦਾ ਸਾਡਾ ਟਰੈਕ ਰਿਕਾਰਡ ਸਾਡੇ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਮਾਣ ਹੈ। 'ਆਪ' ਦਾ ਉਦੇਸ਼ ਆਗਾਮੀ ਚੋਣਾਂ ਵਿੱਚ ਆਪਣੀ ਸਫਲਤਾ ਨੂੰ ਦੁਹਰਾਉਣਾ ਅਤੇ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸ਼ਾਸਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਜਾਰੀ ਰੱਖਣਾ ਹੈ। 

ਅਰੋੜਾ ਨੇ ਸ਼ਹਿਰੀ ਖੇਤਰਾਂ ਦੇ ਸਸ਼ਕਤੀਕਰਨ ਲਈ ਪਾਰਟੀ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪਾਰਟੀ ਦੇ ਸਾਰੇ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr. S.S Ahluwalia , Shery Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD