Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਾਸਕਿਟਬਾਲ ਅਤੇ ਤਾਇਕਵਾਂਡੋ ਦੇ ਰਾਜ ਪੱਧਰ ਮੁਕਾਬਲੇ ਨਹਿਰੂ ਸਟੇਡੀਅਮ ਵਿਚ ਜਾਰੀ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Faridkot

Web Admin

Web Admin

5 Dariya News

ਫਰੀਦਕੋਟ , 11 Dec 2024

Last updated on: Dec 11, 2024, 00:00 IST

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  

ਇਨ੍ਹਾਂ ਖੇਡਾ ਦੇ ਅੱਜ ਤੀਜੇ ਦਿਨ ਮੌਕੇ ਸ. ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ ਨੇ ਖਿਡਾਰੀਆ ਦੀ ਹੌਂਸਲਾ ਅਫਜਾਈ ਕਰਦੇ ਹੋਏ ਹੁਣ ਤੱਕ ਦੇ ਮੈਚਾ ਵਿੱਚ ਜੇਤੂ ਖਿਡਾਰੀਆਂ ਨੂੰ  ਮੈਡਲਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਰੌਂਸ਼ਨ ਕਰਨ ਦਾ ਅਸ਼ੀਰਵਾਦ ਵੀ ਦਿੱਤਾ।

ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਆਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਈਆ ਜਾ ਰਹੀਆਂ ਹਨ। ਅੱਜ ਹੋਈਆ ਖੇਡਾਂ ਦੇ ਮੁਕਾਬਲਿਆਂ  ਵਿੱਚ  ਗੇਮ ਬਾਸਕਿਟਬਾਲ ਵਿੱਚ ਅੰ.21 (ਲੜਕੀਆਂ) ਦੇ  ਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਜਲੰਧਰ ਨੇ ਦੂਸਰਾ ਸਥਾਨ, ਅਤੇ ਕਪੂਰਥਲਾ ਨੇ ਤੀਜਾ ਸਥਾਨ  ਹਾਸਿਲ ਕੀਤਾ। ਅੰ.21-30 (ਲੜਕੀਆਂ)  ਦੇ ਫਾਈਨਲ ਮੁਕਾਬਲਿਆਂ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਸਰਾ ਸਥਾਨ ਅਤੇ ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ। 

ਅੰ.31-40 (ਲੜਕੇ) ਦੇ ਫਾਈਨਲ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਸਰਾ ਸਥਾਨ ਅਤੇ ਫਰੀਦਕੋਟ ਨੇ ਤੀਜਾ ਸਥਾਨ ਹਾਸਿਲ ਕੀਤਾ।  ਗੇਮ ਤਾਇਕਵਾਂਡੋ ਵਿੱਚ ਅੰ.17 (ਲੜਕੇ) ਭਾਰ-63 ਕਿਲੋ ਸਾਗਰ ਰਾਵਾਂ (ਪਟਿਆਲਾ) ਨੇ ਪਹਿਲਾ ਸਥਾਨ, ਰਾਹੁਲ ਸ਼ਰਮਾ (ਲੁਧਿਆਣਾ) ਨੇ ਦੂਜਾ ਸਥਾਨ, ਸਮਰ ਛਾਬੜਾ ਨੇ ਤੀਜਾ ਸਥਾਨ ਅਤੇ ਕਰਨਵੀਰ ਸਿੰਘ (ਮਾਨਸਾ) ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ.17 (ਲੜਕੇ) ਭਾਰ -51 ਕਿਲੋ ਵਿੱਚ ਹਰਸ਼ (ਮੋਗਾ) ਨੇ ਪਹਿਲਾ ਸਥਾਨ, ਵਿੱਕੀ (ਐਸ.ਏ.ਐਸ ਨਗਰ) ਨੇ ਦੂਜਾ ਸਥਾਨ, ਪ੍ਰਿੰਸ ਵਰਮਾ (ਸੰਗਰੂਰ) ਨੇ ਤੀਜਾ ਸਥਾਨ ਅਤੇ ਅਰੁਨਦੀਪ ਸਿੰਘ (ਤਰਨਤਾਰਨ) ਨੇ ਤੀਜਾ ਸਥਾਨ ਹਾਸਿਲ ਕੀਤਾ। 

ਅੰ.17 (ਲੜਕੇ) ਭਾਰ -55 ਕਿਲੋ ਕਰਨਵੀਰ ਸਿੰਘ (ਤਰਨਤਾਰਨ) ਨੇ ਪਹਿਲਾ ਸਥਾਨ, ਮਾਈਕਲ (ਫਿਰੋਜਪੁਰ) ਨੇ ਦੂਜਾ ਸਥਾਨ, ਹਰਸ਼ਦੀਪ ਸਿੰਘ (ਬਠਿੰਡਾ) ਨੇ ਤੀਜਾ ਸਥਾਨ, ਅਤੇ ਹਮਨਪ੍ਰੀਤ ਸਿੰਘ (ਪਟਿਆਲਾ) ਨੇ ਤੀਜਾ ਸਥਾਨ  ਹਾਸਿਲ ਕੀਤਾ। ਅੰ.14 (ਲੜਕੇ) ਭਾਰ -35 ਕਿਲੋ  ਵਿੱਚ ਆਯੂਸ਼ ਠਾਕੁਰ (ਐਸ.ਏ.ਐਸ ਨਗਰ) ਨੇ ਪਹਿਲਾ ਸਥਾਨ, ਦਾਨਿਸ਼ (ਫਿਰੋਜਪੁਰ) ਨੇ ਦੂਜਾ ਸਥਾਨ, ਧਿਰੇਨ (ਪਟਿਆਲਾ) ਨੇ ਤੀਜਾ ਸਥਾਨ ਅਤੇ ਪੁਰਵੰਸ਼ ਕਪੂਰ (ਜਲੰਧਰ) ਨੇ ਤੀਜਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਵੱਖ-ਵੱਖ ਜਿਲ੍ਹਿਆ ਦੇ ਕੋਚਿਜ, ਦਫਤਰੀ ਸਟਾਫ, ਸਿੱਖਿਆ ਵਿਭਾਗ ਤੋ ਆਏ ਵੱਖ-ਵੱਖ ਸਕੂਲਾ ਦੇ ਡੀ.ਪੀ.ਈ/ਪੀ.ਟੀ.ਆਈ ਟੀਚਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD