ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਵਿਿਦਆਰਥੀ-ਕਲਾਕਾਰਾਂ, ਟੀਮ ਲੀਡਰਾਂ ਅਤੇ ਅਧਿਕਾਰੀਆਂ ਨੂੰ ਸੈਕੰਡ ਰਨਰਜ਼-ਅੱਪ ਟਰਾਫੀ ਹਾਸਿਲ ਕਰਨ 'ਤੇ ਉਨ੍ਹਾਂ ਦੀ ਪ੍ਰਾਪਤੀ ਲਈ ਨਿੱਘੀ ਵਧਾਈ ਦਿੱਤੀ ਹੈ। ਇਹ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2024 ਯੁਵਕ ਸੇਵਾਵਾਂ ਡਾਇਰੈਕਟੋਰੇਟ, ਸਰਕਾਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਸੀ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਟੀਮ ਦੀਆਂ ਪ੍ਰਾਪਤੀਆਂ 'ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੇ ਲਗਨ, ਟੀਮ ਵਰਕ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਾਡੇ ਵਿਦਆਰਥੀਆਂ ਦੀਆਂ ਪ੍ਰਾਪਤੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸੱਭਿਆਚਾਰਕ ਅਤੇ ਕਲਾਤਮਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰਨ ਅਤੇ ਸਫਲਤਾ ਦੀ ਪਰੰਪਰਾ ਨੂੰ ਕਾਇਮ ਰੱਖਣ ਲਈ ਪੂਰੀ ਟੀਮ ਤਹਿ ਦਿਲੋਂ ਵਧਾਈ ਦਿੰਦਿਆਂ
ਉਨ੍ਹਾਂ ਵਿਦਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰਨ ਲਈ ਉਨ੍ਹਾਂ ਦੇ ਯਤਨਾਂ ਵਿੱਚ ਲਗਾਤਾਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਟੀਮ ਤੇ ਡਾ. ਅਮਨਦੀਪ ਸਿੰਘ ਦੇ ਯਤਨਾਂ ਅਤੇ ਟੀਮ ਦੇ ਆਗੂਆਂ ਵੱਲੋਂ ਦਿੱਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਸ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਈ।