Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ

ਸਪੀਕਰ ਸ. ਸੰਧਵਾਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਫਰੀਦਕੋਟ , 12 Dec 2024

Last updated on: Dec 12, 2024, 00:00 IST

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  

ਇਹਨਾਂ ਖੇਡਾ ਦੇ ਅੱਜ ਚੌਥੇ ਦਿਨ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਰੀਦਕੋਟ ਡਾ.ਮੇਜਰ ਵਰੁਣ ਕੁਮਾਰ,  ਸ. ਬਲਜੀਤ ਸਿੰਘ ਭੁੱਲਰ ਐਸ.ਪੀ ਫਰੀਦਕੋਟ, ਸ੍ਰੀ ਰਾਜਨਪਾਲ ਡੀ.ਐੱਸ.ਪੀ ਫਰੀਦਕੋਟ, ਸ.ਅਮਨਦੀਪ ਸਿੰਘ ਬਾਬਾ ਚੈਅਰਮੈਨ ਮਾਰਕਿਟ ਕਮੇਟੀ, ਸ. ਹਰਬੰਸ ਸਿੰਘ ਇੰਟਰਨੈਸ਼ਨਲ ਹਾਕੀ ਅੰਪਾਇਰ, ਵਿਸ਼ੇਸ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਖਿਡਾਰੀਆਂ ਨੂੰ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਰੌਂਸ਼ਨ ਕਰਨ ਦਾ ਅਸ਼ੀਰਵਾਦ ਦਿੱਤਾ। 

ਇਸ ਮੌਕੇ ਸ਼੍ਰੀ ਦਰਸ਼ਨਪਾਲ ਸ਼ਰਮਾ ਹੈਂਡਬਾਲ ਕੋਚ ਫਰੀਦਕੋਟ ਨੇ ਮੰਚ-ਸੰਚਾਲਕ ਦੀ ਭੂਮਿਕਾ ਨਿਭਾਈ। ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਅੱਜ ਹੋਈਆਂ ਖੇਡਾਂ ਦੇ ਮੁਕਾਬਲਿਆਂ  ਵਿੱਚ  ਗੇਮ ਬਾਸਕਿਟਬਾਲ ਵਿੱਚ ਅੰ.17 (ਲੜਕਿਆਂ) ਦੇ  ਮੁਕਾਬਲਿਆ ਵਿੱਚ ਜਲੰਧਰ ਦੀ ਟੀਮ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ 41-33 ਦੇ ਫਰਕ ਨਾਲ ਹਰਾਇਆ। 

ਰੋਪੜ ਦੀ ਟੀਮ ਨੇ ਤਰਨਤਾਰਨ ਦੀ ਟੀਮ ਨੂੰ 23-13 ਸਕੋਰ ਦੇ ਫਰਕ ਨਾਲ ਹਰਾਇਆ। ਮਾਨਸਾ ਦੀ ਟੀਮ ਨੇ ਮੋਹਾਲੀ ਦੀ ਟੀਮ ਨੂੰ 32-11 ਸਕੋਰ ਦੇ ਫਰਕ ਨਾਲ ਹਰਾਇਆ। ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 27-20 ਸਕੋਰ ਦੇ ਫਰਕ ਨਾਲ ਹਰਾਇਆ। ਸੰਗਰੂਰ ਦੀ ਟੀਮ ਨੇ  ਪਟਿਆਲਾ ਦੀ ਟੀਮ ਨੂੰ 27-06 ਸਕੋਰ ਦੇ ਫਰਕ ਨਾਲ ਹਰਾਇਆ।  

ਅੰ.21-30 (ਲੜਕਿਆਂ) ਦੇ  ਮੁਕਾਬਲਿਆ ਵਿੱਚ ਫਰੀਦਕੋਟ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 47-28 ਦੇ ਫਰਕ ਨਾਲ ਹਰਾਇਆ। ਸ਼੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 56-35 ਦੇ ਫਰਕ ਨਾਲ ਹਰਾਇਆ। ਪਟਿਆਲਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 46-26 ਦੇ ਫਰਕ ਨਾਲ ਹਰਾਇਆ।

ਇਸ ਮੌਕੇ ਵੱਖ-ਵੱਖ ਜਿਲ੍ਹਿਆ ਦੇ ਕੋਚਿਜ, ਦਫਤਰੀ ਸਟਾਫ, ਸਿੱਖਿਆ ਵਿਭਾਗ ਤੋ ਆਏ ਵੱਖ-ਵੱਖ ਸਕੂਲਾ ਦੇ ਡੀ.ਪੀ.ਈ/ਪੀ.ਟੀ.ਆਈ ਟੀਚਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD