Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਵਜੋਂ ਯਕੀਨੀ ਬਣਾਉਣ ਦੀ ਅਪੀਲ ਕੀਤੀ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਅੰਮ੍ਰਿਤਸਰ , 12 Dec 2024

Last updated on: Dec 12, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਨਾ ਕਿ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਅੰਸ਼ ਪਿਛਲੇ ਦਰਵਾਜ਼ੇ ਰਾਹੀਂ ਮੁੜ ਤੋਂ ਲਾਗੂ ਕਰਨ ਦਾ ਯਤਨ ਕਰੇ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ’ਤੇ ਕੌਮੀ ਫਰੇਮਵਰਕ ਦੇ ਖਰੜੇ ’ਤੇ ਕਿਸਾਨਾਂ ਨੇ ਤੌਖਲੇ ਜ਼ਾਹਰ ਕੀਤੇ ਹਨ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਫਿਰ ਤੋਂ ਖੇਤੀਬਾੜੀ ਮੰਡੀਕਰਣ ਪ੍ਰਾਈਵੇਟ ਕੰਪਨੀਆਂ ਹਵਾਲੇ ਕਰਨਾ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਦਾ ਖਰੜਾ ਜਾਰੀ ਕੀਤਾ ਹੈ ਜਿਸ ’ਤੇ ਸਾਰੀਆਂ ਇੱਛੁਕ ਧਿਰਾਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਸੁਝਾਅ ਮੰਗੇ ਗਏ ਹਨ। ਉਹਨਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਲੱਗਿਆਂ ਕਿਸਾਨਾਂ ਨੂੰ ਦੁਆਏ ਭਰੋਸੇ ਦੀ ਭਾਵਨਾ ਦੇ ਉਲਟ ਹੈ ਕਿਉਂਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਅਗਲਾ ਕੋਈ ਵੀ ਫੈਸਲਾ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਲਿਆ ਜਾਵੇਗਾ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਖਰੜਾ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕਿਸਾਨ ਦਿੱਲੀ ਤੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਹਨਾਂ ਨੂੰ ਕੇਂਦਰ ਸਰਕਾਰ ਕੋਲ ਆਪਣੀਆਂ ਮੰਗਾਂ ਰੱਖਣ ਲਈ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂਕਿਹਾ  ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਗ ਨਾਲ ਨਾ ਖੇਡੇ। 

ਉਹਨਾਂ ਕਿਹਾ ਕਿ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੋ ਕਿ ਮਰਨ ਵਰਤ ’ਤੇ ਬੈਠੇ ਹਨ, ਦੀ ਜਾਨ ਸੂਬੇ ਲਈ ਬੇਸ਼ਕੀਮਤੀ ਹੈ ਤੇ ਹਾਲਾਤ ਖਰਾਬ ਨਹੀਂ ਹੋਣੇ ਚਾਹੀਦੇ। ਉਹਨਾਂਕਿਹਾ  ਕਿ ਸਰਕਾਰ ਨੂੰ ਨੋਟੀਫਿਕੇਸ਼ਨ ਦੇ ਖਰੜੇ ਬਾਰੇ ਕਿਸਾਨ ਆਗੂਆਂ ਨਾਲ ਰਾਇ ਮਸ਼ਵਰਾ ਕਰਨਾ ਚਾਹੀਦਾ ਹੈ ਤੇ ਫਿਰ ਹੀ ਇਸ ਮਾਮਲੇ ’ਤੇ ਅੱਗੇ ਵਧਣਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਸਰਕਾਰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰੇ। ਸਰਦਾਰ ਮਜੀਠੀਆ ਨੇ ਕਿਹਾ ਕਿ ਖਰੜੇ ਨੇ ਸੰਘੀ ਖੁਦਮੁਖ਼ਤਿਆਰੀ ’ਤੇ ਵੀ ਗੰਭੀਰ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਭਾਵੇਂ ਖੇਤੀਬਾੜੀ ਅਤੇ ਖੇਤੀਬਾੜੀ ਮੰਡੀਕਰਣ ਸੂਬਾ ਸੂਚੀ ਦੇ ਵਿਸ਼ੇ ਹਨ ਪਰ ਕੇਂਦਰ ਸਰਕਾਰ ਸਾਰੇ ਦੇਸ਼ ਵਿਚ ਕੌਮੀ ਨੀਤੀ ਲਾਗੂ ਕਰਨਾ ਚਾਹੁੰਦੀ ਹੈ। 

ਉਹਨਾਂ ਕਿਹਾ ਕਿ ਇਸ ਨਾਲ ਸੂਬਿਆਂ ਦੀ ਖੁਦਮੁਖ਼ਤਿਆਰੀ ਨੂੰ ਖੋਰਾ ਲੱਗੇਗਾ ਖਾਸ ਤੌਰ ’ਤੇ ਪੰਜਾਬ ਵਰਗੇ ਰਾਜ ਜਿਥੇ ਖੇਤੀਬਾੜੀ ਮੰਡੀਕਰਣ ਅਤੇ ਖਰੀਦ ਪ੍ਰਣਾਲੀ ਦਾ ਇਕ ਵਧੀਆ ਢਾਂਚਾ ਹੈ। ਉਹਨਾਂ ਨੇ ਮਾਹਿਰਾਂ ਨੇ ਕਿਹਾ ਹੈ ਕਿ ਖਰੜੇ ਵਿਚ ਅਨਾਜ ਦੇ ਕੌਮਾਂਤਰੀ ਮੰਡੀਕਰਣ ਦੇ ਨਾਲ-ਨਾਲ ਬਰਾਮਦ ਡਿਊਟੀਆਂ ਤੇ ਬਰਾਮਦਾਂ ’ਤੇ ਪਾਬੰਦੀਆਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ ਜਿਸ ਨਾਲ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੂੰ ਵੱਡਾ ਘਾਟਾ ਪੈਂਦਾ ਹੈ।

ਅਕਾਲੀ ਆਗੂ ਤੋਂ ਜਦੋਂ ਪੰਥਕ ਏਕਤਾ ਬਾਰੇ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਉਹ ਤਾਂ ਹਮੇਸ਼ਾ ਪੰਥ ਵਿਚ ਏਕਤਾ ਦੇ ਮੁੱਦਈ ਰਹੇ ਹਨ ਅਤੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਧੜਿਆਂ ਨੂੰ ਮੁੜ ਤੋਂ ਇਕਜੁੱਟ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਅਤੇ ਇਸਦੇ ਲੋਕਾਂ ਦੀਆਂ ਆਸਾਂ ਦੀ ਪੂਰਤੀ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। 

ਉਹਨਾਂਕਿਹਾ  ਕਿ ਇਸ ਨਾਲ ਦਰਿਆਈ ਪਾਣੀਆਂ ਦੀ ਰਾਖੀ, ਚੰਡੀਗੜ੍ਹ ਪੰਜਾਬ ਨੂੰ ਦੇਣ, ਵਾਹਗਾ ਸਰਹੱਦ ਵਪਾਰ ਲਈ ਖੋਲ੍ਹਣ,ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਵਰਗੇ ਮਸਲੇ ਹੱਲ ਹੋ ਜਾਣਗੇ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD