Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਐਸ ਏ ਐਸ ਨਗਰ ਲਈ ਤਾਇਨਾਤ ਸਥਾਨਕ ਸਰਕਾਰਾਂ ਬਾਰੇ ਚੋਣ ਅਬਜ਼ਰਵਰ ਵੱਲੋਂ ਡੀ ਸੀ, ਐੱਸ ਐੱਸ ਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਨੰਬਰ ਅਤੇ ਈਮੇਲ ਜਾਰੀ ਕੀਤੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Amrit Singh

Web Admin

Web Admin

5 Dariya News

ਐਸ.ਏ.ਐਸ.ਨਗਰ (ਮੋਹਾਲੀ) , 13 Dec 2024

Last updated on: Dec 13, 2024, 00:00 IST

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ ਸੈਰ ਸਪਾਟਾ ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਐੱਸ ਪੀ ਦੀਪਕ ਪਾਰੀਕ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਨੁਮਾਇੰਦਾ ਚੁਣਨ ਦਾ ਅਧਿਕਾਰ ਹੋਵੇ। ਕਿਸੇ ਵੀ ਉਲੰਘਣਾ ਦੀ ਸਥਿਤੀ ਵਿੱਚ ਆਪਣੇ ਨਾਲ ਸੰਪਰਕ ਕਰਨ ਲਈ ਸੰਪਰਕ ਨੰਬਰ ਅਤੇ ਈਮੇਲ ਆਈ ਡੀ ਜਾਰੀ ਕਰਦਿਆਂ, ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਮੋਬਾਈਲ ਨੰਬਰ, 89683-45747 ਅਤੇ ਈਮੇਲ ਆਈਡੀ [email protected] ਰਾਹੀਂ ਸ਼ਿਕਾਇਤ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਪੰਚਾਇਤ ਘੜੂੰਆਂ ਦੇ ਸਾਰੇ 11 ਵਾਰਡਾਂ ਦੀਆਂ ਆਮ ਚੋਣਾਂ ਅਤੇ ਐਮ.ਸੀ ਖਰੜ ਦੇ ਵਾਰਡ ਨੰ: 16, ਐਮ.ਸੀ  ਨਵਾਂ ਗਾਉਂ ਦੇ ਵਾਰਡ ਨੰ: 16 ਅਤੇ ਐਮ.ਸੀ ਬਨੂੜ ਦੇ ਵਾਰਡ ਨੰ. 06 ਦੀ ਜ਼ਿਮਨੀ ਚੋਣ ਲਈ ਜ਼ਿਲ੍ਹੇ ਵਿੱਚ ਬੀਤੇ ਦਿਨ (12 ਦਸੰਬਰ) ਤੱਕ ਕੁੱਲ 64 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਹਨ। 

ਅੱਜ ਕਾਗਜ਼ਾਂ ਦੀ ਪੜਤਾਲ ਚੱਲ ਰਹੀ ਹੈ। ਯੋਗ ਪਾਏ ਗਏ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਲਕੇ (14 ਦਸੰਬਰ) ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਵਾਪਸ ਲੈ ਸਕਦੇ ਹਨ ਜਦਕਿ ਉਪਰੋਕਤ ਨਗਰ ਪੰਚਾਇਤ ਅਤੇ ਨਗਰ ਕੌਂਸਲਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ।

ਮਤਦਾਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਮੱਦਦ ਨਾਲ ਕਰਵਾਇਆ ਜਾਵੇਗਾ ਅਤੇ ਪੋਲਿੰਗ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲਿੰਗ ਦੀ ਸਮੁੱਚੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਵਾਈ ਜਾਵੇਗੀ।

ਐਸ.ਐਸ.ਪੀ ਦੀਪਕ ਪਾਰੀਕ ਨੇ ਚੋਣ ਅਬਜ਼ਰਵਰ ਨੂੰ ‘ਪ੍ਰੀ-ਪੋਲ’ ਅਤੇ ‘ਪੋਲ-ਡੇਅ’ ਦੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਕਿਸੇ ਨੂੰ ਵੀ ਵੋਟਰਾਂ ਵਿੱਚ ਡਰ ਜਾਂ ਲੋਭ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਇਸੇ ਤਰ੍ਹਾਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨਾਲ ਪੋਲਿੰਗ ਪ੍ਰਕਿਰਿਆ 'ਤੇ ਵੀ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ।

ਚੋਣ ਅਬਜ਼ਰਵਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਲਗਾਏ ਗਏ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਉਮੀਦਵਾਰਾਂ ਲਈ ਬਰਾਬਰ ਦੇ ਅਵਸਰ ਹੋਣੇ ਚਾਹੀਦੇ ਹਨ।

ਉਨ੍ਹਾਂ ਵੋਟਰਾਂ ਅਤੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਲਈ ਸਥਾਨਕ ਸਰਕਾਰ ਚੋਣਾਂ ਦੌਰਾਨ ਭਾਈਚਾਰਾ ਅਤੇ ਅਮਨ-ਕਾਨੂੰਨ ਬਣਾਈ ਰੱਖਣ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਆਰ ਡੀ) ਸੋਨਮ ਚੌਧਰੀ, ਐੱਸ ਪੀ (ਟਰੈਫਿਕ) ਐਚ ਐਸ ਮਾਨ, ਉਪ ਮੰਡਲ ਮੈਜਿਸਟਰੇਟ ਮੋਹਾਲੀ ਦਮਨਦੀਪ ਕੌਰ, ਉਪ ਮੰਡਲ ਮੈਜਿਸਟਰੇਟ ਖਰੜ ਗੁਰਮੰਦਰ ਸਿੰਘ, ਚੋਣ ਅਬਜ਼ਰਵਰ ਦੇ ਐਲ ਓ ਸ਼ਿਵਪ੍ਰੀਤ ਸਿੰਘ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਸ਼ਾਮਲ ਹਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD