Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਇਸ ਜਨਤਕ ਪਹੁੰਚ ਪ੍ਰੋਗਰਾਮ ਨੂੰ ਵੱਡੀ ਸਫਲਤਾ ਦੱਸਿਆ

Arpit Shukla,Special Director General of Police,Special DGP,Police,Punjab Police,Tarn Taran

Web Admin

Web Admin

5 Dariya News

ਤਰਨਤਾਰਨ , 13 Dec 2024

Last updated on: Dec 13, 2024, 00:00 IST

ਜਨਤਕ ਪਹੁੰਚ ਪ੍ਰੋਗਰਾਮ 'ਆਪਰੇਸ਼ਨ ਸੰਪਰਕ' ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਪੱਟੀ ਕਸਬੇ ਵਿੱਚ ਤਰਨਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਜਨਤਕ ਮੀਟਿੰਗ ਵਿੱਚ ਹਿੱਸਾ ਲਿਆ ਤਾਂ ਜੋ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਿੱਧੇ ਤੌਰ 'ਤੇ ਫੀਡਬੈਕ ਲਈ ਜਾ ਸਕੇ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਇਹ 'ਆਪਰੇਸ਼ਨ ਸੰਪਰਕ' ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਸੋਚ ਸੀ ਜਿਸ ਨੂੰ ਕਾਨੂੰਨ ਲਾਗੂਕਰਨ ਵਾਲਿਆਂ ਅਤੇ ਜਨਤਾ ਦਰਮਿਆਨ ਵਿਸ਼ਵਾਸ, ਸਹਿਯੋਗ ਅਤੇ ਸਾਂਝ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ 14 ਨਵੰਬਰ, 2024 ਨੂੰ ਲਾਂਚ ਕੀਤਾ ਗਿਆ ਸੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਇਸ ਪ੍ਰੋਗਰਾਮ ਲਈ ਨੋਡਲ ਅਫਸਰ ਵੀ ਹਨ, ਨੇ ਦੱਸਿਆ ਕਿ ਆਪਰੇਸ਼ਨ ਸੰਪਰਕ ਤਹਿਤ ਸੀਪੀਜ਼/ਐਸਐਸਪੀਜ਼ ਨੂੰ ਜ਼ਿਲ੍ਹਾ ਪੱਧਰ 'ਤੇ ਵਿਦਿਅਕ, ਵਪਾਰਕ, ਸਮਾਜਿਕ, ਆਰਥਿਕ, ਅਤੇ ਧਾਰਮਿਕ ਸੰਸਥਾਵਾਂ ਨਾਲ ਹਫ਼ਤੇ ਵਿੱਚ ਘੱਟੋ-ਘੱਟ ਦੋ ਜਨਤਕ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪੁਲਿਸ ਸੁਪਰਡੈਂਟਜ਼ (ਐਸ.ਪੀਜ਼) ਅਤੇ ਡਿਪਟੀ ਪੁਲਿਸ ਸੁਪਰਡੈਂਟਜ਼ (ਡੀਐਸਪੀਜ਼) ਨੂੰ ਸਬ-ਡਵੀਜ਼ਨ ਪੱਧਰ 'ਤੇ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਜਦਕਿ ਸਟੇਸ਼ਨ ਹਾਊਸ ਅਫਸਰ (ਐਸਐਚਓਜ਼) ਵੱਲੋਂ ਵੀ ਨਿਯਮਤ ਤੌਰ ‘ਤੇ ਮੀਟਿੰਗਾਂ ਕੀਤੀਆਂ ਜਾਣਗੀਆਂ।  

ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 14 ਨਵੰਬਰ, 2024 ਨੂੰ ਇਸਦੀ ਸ਼ੁਰੂਆਤ ਤੋਂ ਲੈ ਕੇ, ਇਸ ਜਨਤਕ ਪਹੁੰਚ ਪ੍ਰੋਗਰਾਮ ਤਹਿਤ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸੀਪੀਜ਼/ਐਸਐਸਪੀਜ਼ ਵੱਲੋਂ 4153 ਮੀਟਿੰਗਾਂ ਕਰਕੇ ਮੀਲ ਪੱਥਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਈਚਾਰੇ ਨਾਲ ਮਜ਼ਬੂਤ ਸਬੰਧ ਸਥਾਪਤ ਕਰਨਾ, ਉਹਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਅਤੇ ਵੱਖ-ਵੱਖ ਪਹਿਲਕਦਮੀਆਂ ਬਾਰੇ ਅਪਡੇਟ ਕਰਨਾ ਹੈ। 

ਇਸ ਉਦੇਸ਼ ਦੀ ਪ੍ਰਾਪਤੀ ਲਈ ਪੁਲਿਸ ਨਿਯਮਤ ਤੌਰ ‘ਤੇ ਜਨਤਕ ਮੀਟਿੰਗਾਂ, ਪੁਲਿਸ-ਨਾਗਰਿਕਾਂ ਦਾ ਆਪਸੀ ਤਾਲਮੇਲ, ਨੌਜਵਾਨਾਂ ਤੇ ਸੋਸ਼ਲ ਮੀਡੀਆ ਦੀ ਸ਼ਮੂਲੀਅਤ ਅਤੇ ਗੁਆਂਢੀ ਖੇਤਰਾਂ ਦੀ ਪੁਲਿਸਿੰਗ ਨਾਲ ਤਾਲਮੇਲ ਕਰੇਗੀ। ਸਪੈਸ਼ਲ ਡੀਜੀਪੀ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਉਨ੍ਹਾਂ ਦੇ ਜ਼ਿਆਦਾਤਰ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਵੀ ਹਾਜ਼ਰ ਸਨ। ਉਹਨਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਪੰਜਾਬ ਪੁਲਿਸ ਨੇ ਸੁਰੱਖਿਅਤ ਪੰਜਾਬ ਐਂਟੀ ਡਰੱਗ ਹੈਲਪਲਾਈਨ '9779100200' ਵੀ ਲਾਂਚ ਕੀਤਾ ਹੈ, ਜਿਸ ਜ਼ਰੀਏ ਨਾਗਰਿਕ ਬਿਨਾਂ ਆਪਣੀ ਪਹਿਚਾਣ ਦੱਸੇ ਨਸ਼ਾ ਤਸਕਰਾਂ ਦੀ ਰਿਪੋਰਟ ਕਰ ਸਕਦੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਸ ਹੈਲਪਲਾਈਨ ਰਾਹੀਂ ਮਿਲੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਜਨਤਕ ਮੀਟਿੰਗ ਉਪਰੰਤ ਵਿਸ਼ੇਸ਼ ਡੀਜੀਪੀ ਪੰਜਾਬ ਨੇ ਸਰਹੱਦ 'ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਦੂਜੀ ਸੁਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਕਮਾਂਡੈਂਟਾਂ ਨਾਲ ਮੀਟਿੰਗ ਵੀ ਕੀਤੀ।

ਡੱਬੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਰਨਤਾਰਨ ਦੇ ਸਰਹਾਲੀ, ਪੱਟੀ ਅਤੇ ਹਰੀਕੇ ਥਾਣਿਆਂ ਦਾ ਅਚਨਚੇਤ ਦੌਰਾ

ਤਰਨਤਾਰਨ ਜ਼ਿਲ੍ਹੇ ਦੇ ਆਪਣੇ ਦੌਰੇ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਦੇ ਤਿੰਨ ਥਾਣਿਆਂ- ਸਰਹਾਲੀ, ਪੱਟੀ ਅਤੇ ਹਰੀਕੇ ਦਾ ਵੀ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਮੁਆਇਨਾ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੁਲਿਸ ਥਾਣਿਆਂ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਸਟੇਸ਼ਨ ਦੇ ਰਿਕਾਰਡ ਅਤੇ ਅਪਰਾਧ ਨਾਲ ਸਬੰਧਤ ਹੋਰ ਮੁੱਦਿਆਂ ਸਬੰਧੀ ਐਸ.ਐਚ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ।

ਇਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਨੇ ਖੇਤਰ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨਾਲ ਮੀਟਿੰਗ ਵੀ ਕੀਤੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।

 

Tags: Arpit Shukla , Special Director General of Police , Special DGP , Police , Punjab Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD