Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਵਿੱਤ ਮੰਤਰੀ ਚੀਮਾ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚੇਤਾਵਨੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Dec 2024

Last updated on: Dec 13, 2024, 00:00 IST

ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੁੱਢੇਵਾਲ ਰੋਡ, ਲੁਧਿਆਣਾ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਫਰਜ਼ੀ ਫਰਮਾਂ ਦਾ ਨੈਟਵਰਕ ਚਲਾਉਣ ਦੇ ਨਾਲ ਨਾਲ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਬਣਾ ਰਹੀ ਸੀ ਅਤੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਨੇ 60 ਜਾਅਲੀ ਫਰਮਾਂ ਤੋਂ ਖਰੀਦਦਾਰੀ ਕੀਤੀ ਸੀ, ਜਿਹਨਾਂ ਨੂੰ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਡੀਲਰਾਂ ਤੋਂ ਖਰੀਦਦਾਰੀ ਕੀਤੀ ਗਈ ਸੀ।

ਮੰਤਰੀ ਨੇ ਕਿਹਾ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਲਗਭਗ 1270 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 67 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਵਪਾਰਕ ਸਥਾਨਾਂ ਦੀ ਜਾਂਚ ਤੇ ਤਲਾਸ਼ੀ ਕੀਤੀ।ਸ. ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ, ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਾਈਵਾਲਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।

ਕਾਰੋਬਾਰੀ ਭਾਈਚਾਰੇ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਕਾਇਆ ਟੈਕਸ ਅਦਾ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਟੈਕਸ ਚੋਰੀ ਨੂੰ ਰੋਕਣ ਅਤੇ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD