Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵੱਲੋਂ ਹਰਜਿੰਦਰ ਸਿੰਘ ਧਾਮੀ ਪਾਸੋਂ ਨਿੱਜੀ ਤੌਰ ਤੇ ਪੇਸ਼ ਹੋ ਕੇ 17 ਦਸੰਬਰ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 14 Dec 2024

Last updated on: Dec 14, 2024, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇੱਕ ਰਾਜਨੀਤਿਕ ਪਾਰਟੀ ਦੀ ਨੇਤਾ ਬੀਬੀ ਜਗੀਰ ਕੌਰ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।

ਕਮਿਸ਼ਨ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਬੜੀ ਹੀ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ।ਚੇਅਰਪਰਸਨ ਵੱਲੋਂ ਦੱਸਿਆ ਗਿਆ ਕਿ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਸ੍ਰੀ ਧਾਮੀ ਵੱਲੋਂ ਇੱਕ ਪੱਤਰਕਾਰ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ, ਉਨ੍ਹਾਂ ਵੱਲੋਂ ਔਰਤ ਭਾਈਚਾਰੇ ਦੀ ਇੱਕ ਮੈਂਬਰ ਬੀਬੀ ਜਗੀਰ ਕੌਰ ਨੂੰ ਸੰਬੋਧਨ ਕਰਦੇ ਸਮੇਂ, ਬਹੁਤ ਹੀ ਅਪਮਾਨਜਨਕ ਅਤੇ ਅਣਮਨੁੱਖੀ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ।

ਅਜਿਹੀ ਭਾਸ਼ਾ ਅਤੇ ਟਿੱਪਣੀ ਨਾ ਸਿਰਫ ਇੱਕ ਵਿਅਕਤੀਗਤ ਔਰਤ ਨੂੰ ਬਦਨਾਮ ਕਰਦੀ ਹੈ ਬਲਕਿ ਸਮੁੱਚੀ ਔਰਤ ਜਾਤੀ ਦਾ ਵੀ ਨਿਰਾਦਰ ਕਰਦੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਕਿਹਾ ਗਿਆ ਕਿ ਸ੍ਰੀ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਇੱਕ ਮਹੱਤਵਪੂਰਨ ਅਤੇ ਬਹੁਤ ਹੀ ਸਤਿਕਾਰਤ ਅਹੁਦੇ ‘ਤੇ ਬਿਰਾਜਮਾਨ ਹੋਣ ਦੇ ਨਾਤੇ, ਉਨ੍ਹਾਂ ਦੇ ਆਚਰਨ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਇਹ ਸਮੁੱਚੀ ਮਨੁੱਖ ਜਾਤੀ ਦੇ ਸਤਿਕਾਰ ਅਤੇ ਮਰਿਆਦਾ ਦੇ ਉਚੱਤਮ ਮਿਆਰਾਂ ਨੂੰ ਦਰਸਾਏਗਾ।

ਅਜਿਹੇ ਮਾਮਲੇ ਵਿੱਚ ਅਜਿਹੀ ਅਪਮਾਨਜਨਕ ਭਾਸ਼ਾ ਅਤੇ ਟਿੱਪਣੀ ਦੀ ਵਰਤੋਂ, ਉਨ੍ਹਾਂ ਦੇ ਅਹੁਦੇ ਲਈ ਅਣਉਚਿਤ ਅਤੇ ਸਮਾਜ ਨੂੰ ਇੱਕ ਨੁਕਸਾਨਦੇਹ ਸੰਦੇਸ਼ ਦਿੰਦੀ ਹੈ।ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕਿਹਾ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਨਾਰੀ ਜਾਤੀ ਦੇ ਸਨਮਾਨ ਵਿੱਚ ਕਿਹਾ ਗਿਆ ਹੈ ਕਿ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥’

ਉਨ੍ਹਾਂ ਵੱਲੋਂ ਨਾਰੀ ਜਾਤੀ ਦੇ ਕੀਤੇ ਗਏ ਅਪਮਾਨ ਦੇ ਸਬੰਧ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੀ ਧਾਮੀ ਵੱਲੋਂ ਔਰਤਾਂ ਵਿਰੁੱਧ ਬੋਲੀ ਗਈ ਭੱਦੀ ਸ਼ਬਦਾਵਲੀ ਲਈ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਸਬੰਧੀ ਮਹਿਲਾ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸੂ-ਮੂਟੋ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ 4 ਦਿਨਾਂ ਦੇ ਅੰਦਰ ਮਿਤੀ 17 ਦਸੰਬਰ 2024 ਤੱਕ ਉਕਤ ਆਡੀਓ ਰਿਕਾਰਡਿੰਗ ਸਬੰਧੀ ਸ੍ਰੀ ਧਾਮੀ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਅਤੇ ਬਿਆਨ ਕਮਿਸ਼ਨ ਦੇ ਦਫਤਰ (ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਸੈਕਟਰ-55, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ)) ਵਿਖੇ ਹਾਜਰ ਹੋ ਕੇ ਦੇਣ ਲਈ ਕਿਹਾ ਗਿਆ ਹੈ।

ਮਹਿਲਾ ਕਮਿਸ਼ਨ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਧਾਮੀ ਵੱਲੋਂ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਇਸ ਦਫਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਨੋਟਿਸ ਦਾ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਕਮਿਸ਼ਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਉਨ੍ਹਾਂ ਖਿਲਾਫ ਢੁੱਕਵੀਂ ਕਾਰਵਾਈ ਲਈ ਸਬੰਧਤ ਅਥਾਰਟੀਆਂ ਨੂੰ ਸਿਫਾਰਿਸ਼ ਕਰ ਦਿੱਤੀ ਜਾਵੇਗੀ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD