Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਬਾ ਮਲਦਾਸ ਟਰਸਟ ਨੇ ਲਗਾਇਆ ਮੁਫਤ ਅੱਖਾਂ ਦਾ ਜਾਂਚ ਅਤੇ ਆਪਰੇਸ਼ਨ ਕੈਂਪ

225 ਮਰੀਜ਼ਾਂ ਨੇ ਕਰਾਈ ਰਜਿਸਟਰੇਸ਼ਨ, ਟਰਸਟ ਵੱਲੋਂ ਕੀਤੇ ਜਾ ਰਹੇ ਕੰਮ ਮਾਨਵਤਾ ਦੀ ਸੱਚੀ ਸੇਵਾ : ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, S.A.S.Nagar, Mohali, S.A.S. Nagar Mohali, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 14 Dec 2024

Last updated on: Dec 14, 2024, 00:00 IST

ਬਾਬਾ ਮਲਦਾਸ ਟਰਸਟ ਵੱਲੋਂ ਸਵ. ਮਹੰਤ ਬਲਵੰਤ ਦਾਸ, ਸਵ. ਜਥੇਦਾਰ ਬਲਦੇਵ ਸਿੰਘ ਕੁੰਭੜਾ ਅਤੇ ਸਵ. ਡਾ. ਬਾਲ ਕ੍ਰਿਸ਼ਨ ਸ਼ਰਮਾ ਦੀ ਨਿੱਘੀ ਯਾਦ ਵਿੱਚ ਬੀਐਮਡੀ ਪਬਲਿਕ ਸਕੂਲ ਵਿਖੇ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ ਸਨ। ਅੱਖਾਂ ਦੀ ਜਾਂਚ ਡਾਕਟਰ ਜੇ ਪੀ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਕੀਤੀ ਗਈ। 

ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਆਏ ਮਰੀਜ਼ਾਂ ਲਈ ਰਹਿਣ ਖਾਣ ਦਾ ਖਰਚ ਵੀ ਟਰਸਟ ਵੱਲੋਂ ਕੀਤਾ ਗਿਆ ਹੈ। ਦਵਾਈਆਂ ਐਨਕਾਂ ਅਤੇ ਆਪਰੇਸ਼ਨ ਸਭ ਮੁਫਤ ਕੀਤੇ ਜਾਣੇ ਹਨ। ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਨੇ ਇਸ ਮੌਕੇ ਟਰਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਵੱਡਾ ਪਰਉਪਕਾਰ ਦਾ ਕੰਮ ਹੈ। 

ਅੱਖਾਂ ਦੇ ਮਰੀਜ਼ਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਮੁਫਤ ਇਲਾਜ ਕਰਨਾ ਅਤੇ ਉਹ ਵੀ ਲਗਾਤਾਰ ਹਰ ਸਾਲ ਕੈਂਪ ਲਗਾਉਣਾ, ਬਹੁਤ ਵੱਡਾ ਉਪਰਾਲਾ ਹੈ ਅਤੇ ਮਾਨਵਤਾ ਦੀ ਸੱਚੀ ਸੇਵਾ ਹੈ। ਉਹਨਾਂ ਕਿਹਾ ਕਿ ਟਰਸਟ ਦੇ ਮੈਂਬਰ, ਸਕੂਲ ਦੀ ਪ੍ਰਬੰਧਕ ਕਮੇਟੀ, ਸਟਾਫ ਪੜ੍ਹਨ ਵਾਲੇ ਬੱਚੇ, ਸਭ ਮਰੀਜ਼ਾਂ ਦੀ ਸੇਵਾ ਵਿੱਚ ਲੱਗੇ ਹੋਏ ਸਨ ਜਿਸ ਨਾਲ ਉਹਨਾਂ ਦੇ ਮਨ ਨੂੰ ਵੀ ਬਹੁਤ ਸਕੂਨ ਮਿਲਿਆ ਹੈ।

ਉਹਨਾਂ ਕਿਹਾ ਕਿ ਟਰਸਟ ਵੱਲੋਂ ਸਮੇਂ ਸਮੇਂ ਸਿਰ ਹੋਰ ਵੀ ਸੇਵਾ ਦੇ ਕੰਮ ਕੀਤੇ ਜਾਂਦੇ ਹਨ ਜਿਸ ਵਿੱਚ ਲੋੜਵੰਦ ਕੁੜੀਆਂ ਦੇ ਵਿਆਹ, ਲੋੜਵੰਦ ਬੱਚਿਆਂ ਦੀ ਮੁਫਤ ਪੜ੍ਹਾਈ, ਵੱਖ ਵੱਖ ਤਰ੍ਹਾਂ ਦੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਜਿਸ ਲਈ ਇਹ ਟਰਸਟ ਵਧਾਈ ਦਾ ਪਾਤਰ ਹੈ।ਸਕੂਲ ਦੀ ਪ੍ਰਬੰਧਕ ਮੈਡਮ ਇੰਦੂ ਰੈਨਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂਦੱਸਿਆ ਕਿ ਹਰ ਸਾਲ ਦਸੰਬਰ ਮਹੀਨੇ ਵਿੱਚ ਬਾਬਾ ਮਲਦਾਸ ਟਰਸਟ ਵੱਲੋਂ ਅੱਖਾਂ ਦਾ ਇਹ ਕੈਂਪ ਲਗਾਇਆ ਜਾਂਦਾ ਹੈ।

ਉਹਨਾਂ ਕਿਹਾ ਕਿ ਇਸ ਕੈਂਪ ਵਿੱਚ 225 ਮਰੀਜ਼ਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਇਸ ਮੌਕੇ ਸ੍ਰੀਮਤੀ ਸੁਰਜੀਤ ਕੌਰ, ਸ. ਚਰਨ ਸਿੰਘ, ਸ. ਹਰਬੰਸ ਸਿੰਘ, ਸ. ਬਲਵੀਰ ਸਿੰਘ, ਸ਼੍ਰੀ ਭੁਪਿੰਦਰ ਸ਼ਰਮਾ, ਸ. ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਟਰੱਸਟ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪਰਉਪਕਾਰੀ ਕਾਰਜ ਜਾਰੀ ਰਹਿਣਗੇ।

 

Tags: Kuljit Singh Bedi , Mohali Municipal Corporation , S.A.S.Nagar , Mohali , S.A.S. Nagar Mohali , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD