Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

Military, Mai Bhago Armed Forces Preparatory Institute, AFPI, Arshdeep Kaur, Indian Air Force, Meteorology Branch, Khamano

Web Admin

Web Admin

5 Dariya News

ਚੰਡੀਗੜ੍ਹ , 14 Dec 2024

Last updated on: Dec 14, 2024, 00:00 IST

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। 

ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ 'ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Military , Mai Bhago Armed Forces Preparatory Institute , AFPI , Arshdeep Kaur , Indian Air Force , Meteorology Branch , Khamano

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD