Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

Military, Maharaja Ranjit Singh Armed Forces Preparatory Institute, MRSAFPI, Indian Army, Indian Air Force, Indian Military Academy Dehradun

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 14 Dec 2024

Last updated on: Dec 14, 2024, 00:00 IST

ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ।

ਇਨ੍ਹਾਂ 'ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ ਤੇ ਸਾਹਿਲਦੀਪ ਸਿੰਘ, ਪਟਿਆਲਾ ਤੋਂ ਸਾਹਿਲਪ੍ਰੀਤ ਸਿੰਘ ਸੰਧੂ, ਕਪੂਰਥਲਾ ਤੋਂ ਸ਼ਿਵ ਕੁਮਾਰ ਅਤੇ ਬਠਿੰਡਾ ਤੋਂ ਉੱਤਮ ਮਲਿਕ ਸ਼ਾਮਲ ਹਨ, ਨੂੰ ਭਾਰਤੀ ਸੈਨਾ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਦੇ 155- ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫ਼ੌਜ 'ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਰੇਡ ਦਾ ਨਿਰੀਖਣ ਨੇਪਾਲੀ ਸੈਨਾ ਮੁਖੀ ਜਨਰਲ ਅਸ਼ੋਕਰਾਜ ਸਿਗਡੇਲ ਨੇ ਕੀਤਾ।

ਇਹ ਕੈਡਿਟ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਹਨ। ਇਹ ਨੌਜਵਾਨ ਅਫ਼ਸਰ ਜਲਦ ਹੀ ਆਪਣੀ ਯੂਨਿਟ ਵਿਚ ਸ਼ਾਮਲ ਹੋ ਕੇ ਭਾਰਤੀ ਫੌਜ ਵਿਚ ਸੇਵਾ ਨਿਭਾਉਣਗੇ।ਇਸ ਤੋਂ ਇਲਾਵਾ, ਇੰਸਟੀਚਿਊਟ ਦੇ ਦੋ ਹੋਰ ਕੈਡਿਟ, ਸੰਗਰੂਰ ਜ਼ਿਲ੍ਹੇ ਦੇ ਗੁਰਸ਼ੇਰ ਸਿੰਘ ਚੀਮਾ ਅਤੇ ਕਪੂਰਥਲਾ ਤੋਂ ਪ੍ਰਥਮ ਪਰਮਾਰ ਨੂੰ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਡੁੰਡੀਗਲ ਦੀ 214ਵੀਂ ਕੰਬਾਈਂਡ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। 

ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਪਰੇਡ ਦਾ ਨਿਰੀਖਣ ਕੀਤਾ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਭਰਤੀ ਹੋਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦਿਆਂ ਪੰਜਾਬ ਦਾ ਮਾਣ ਵਧਾਉਣ ਦੀ ਅਪੀਲ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਇਨ੍ਹਾਂ ਅੱਠ ਨੌਜਵਾਨਾਂ ਦੀ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਦੇ ਨਾਲ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 168 ਕੈਡਿਟ, ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਹਨ।

 

Tags: Military , Maharaja Ranjit Singh Armed Forces Preparatory Institute , MRSAFPI , Indian Army , Indian Air Force , Indian Military Academy Dehradun

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD