Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਗੋਦਾਮ ਵਿੱਚੋਂ ਕਰੀਬ 35 ਕੁਇੰਟਲ ਤਾਂਬਾ ਸਕਰੈਪ ਲੁੱਟਣ ਵਾਲੇ ਗ੍ਰਿਫਤਾਰ

ਗੋਦਾਮ ਦੇ ਸੁਰੱਖਿਆ ਗਾਰਡ ਅਤੇ ਲੇਬਰ ਦੇ 05 ਬੰਦਿਆਂ ਨੂੰ ਕਮਰੇ ਵਿੱਚ ਬੰਦ ਕਰਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Dec 2024

Last updated on: Dec 16, 2024, 00:00 IST

ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਪੁਲੀਸ ਮੁਖੀ, ਫ਼ਤਹਿਗੜ੍ਹ ਸਾਹਿਬ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 13-12-2024 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਵੀਨ ਅਗਰਵਾਲ ਵਾਸੀ ਮੰਡੀ ਗੋਬਿੰਦਗੜ੍ਹ ਨੇ ਇਤਲਾਹ ਦਿੱਤੀ ਕਿ ਉਸ ਦਾ ਤਾਂਬਾ ਸਕਰੈਪ ਦਾ ਕੰਮ ਹੈ ਅਤੇ ਟਰੇਡਿੰਗ ਦਾ ਗੋਦਾਮ, ਬਜਰੰਗ ਬਲੀ ਇਸਪਾਤ ਨੰਬਰ 236, ਸ਼ੰਕਰ ਮਿੱਲ ਰੋਡ, ਅਮਲੋਹ ਰੋਡ, ਮੰਡੀ ਗੋਬਿੰਦਗੜ ਵਿਖੇ ਸਥਿਤ ਹੈ। ਮਿਤੀ 11-12-2024 ਸਮਾਂ ਕਰੀਬ ਰਾਤ 01:00-02:00 ਵਜੇ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਗੋਦਾਮ ਦੀ ਕੰਧ ਟੱਪ ਕੇ ਅੰਦਰ ਦਾਖਲ ਹੋ ਗਏ, ਜਿਨ੍ਹਾਂ ਵੱਲੋਂ ਗੋਦਾਮ ਦੇ ਸੁਰੱਖਿਆ ਗਾਰਡ ਅਤੇ 05 ਲੇਬਰ ਦੇ ਬੰਦਿਆਂ ਨੂੰ ਡਰਾ ਧਮਕਾ ਕੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।

ਉਹਨਾਂ ਵਿਅਕਤੀਆਂ ਨੇ ਜਿੰਦਰਾ ਤੋੜ ਦਿੱਤਾ ਤੇ ਗੱਡੀ ਬਲੈਰੋ ਪਿੱਕਅੱਪ ਦੇ ਮਾਲਕ/ਡਰਾਈਵਰ ਰਣਧੀਰ ਸਿੰਘ ਵਾਸੀ ਸਾਹਨੇਵਾਲ ਨੇ 6/7 ਨਾ-ਮਾਲੂਮ ਵਿਅਕਤੀਆਂ ਨਾਲ ਗੱਡੀ ਗੋਦਾਮ ਅੰਦਰ ਲਿਆਂਦੀ ਅਤੇ ਤਾਂਬਾ ਸਕਰੈਪ ਵਜਨੀ ਕਰੀਬ 35 ਕੁਇੰਟਲ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ. ਲੈ ਗਏ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਵੀਨ ਅਗਰਵਾਲ ਦੇ ਬਿਆਨ 'ਤੇ ਮੁਕੱਦਮਾ ਨੰਬਰ 246 ਮਿਤੀ 13.12.2024 ਅ/ਧ 331(4), 127(2), 305(ਏ), 351(3), 61(2) ਬੀ.ਐਨ.ਐਸ. ਥਾਣਾ ਮੰਡੀ ਗੋਬਿੰਦਗੜ੍ਹ ਬਰਖਿਲਾਫ਼ ਬਲੈਰੋ ਪਿੱਕਅੱਪ ਦੇ ਮਾਲਕ/ਡਰਾਈਵਰ ਰਣਧੀਰ ਸਿੰਘ  ਅਤੇ 6/7 ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ।

ਸ਼੍ਰੀ ਰਾਕੇਸ਼ ਯਾਦਵ, ਐੱਸ.ਪੀ. (ਡੀ) ਅਤੇ ਸ਼੍ਰੀ ਗੁਰਦੀਪ ਸਿੰਘ, ਡੀ.ਐੱਸ.ਪੀ. ਅਮਲੋਹ ਦੀ ਨਿਗਰਾਨੀ ਹੇਠ ਇੰਸ: ਅਰਸ਼ਦੀਪ ਸਿੰਘ ਮੁੱਖ ਅਫਸਰ ਥਾਣਾ ਗੋਬਿੰਦਗੜ੍ਹ ਅਤੇ ਇੰਚ: ਸੀ.ਆਈ.ਏ. ਸਰਹਿੰਦ ਦੀਆਂ ਸਪੈਸ਼ਲ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ 'ਤੇ ਰੇਡਾਂ ਕੀਤੀਆਂ ਗਈਆਂ। ਟੈਕਨੀਕਲ ਤੇ ਡਿਜੀਟਲ ਮੁਲਾਂਕਣ ਅਤੇ ਉਕਤ ਟੀਮਾਂ ਦੀ ਲਗਾਤਾਰ ਦਿਨ-ਰਾਤ ਦੀ ਮਿਹਨਤ ਨਾਲ ਮੁਲਜ਼ਮ ਰਣਧੀਰ ਸਿੰਘ ਵਾਸੀ ਸਾਹਨੇਵਾਲ, ਅਨਿਲ ਕੁਮਾਰ ਵਾਸੀ ਪਿੰਡ ਮਹਿਪਤਗੰਜ, ਯੂ.ਪੀ. ਹਾਲ ਵਾਸੀ ਢੰਡਾਰੀ ਖੁਰਦ ਲੁਧਿਆਣਾ, ਕਰਨ ਸਿੰਘ ਵਾਸੀ ਬੇਰਵਾ ਨੇਪਾਲ ਹਾਲ ਵਾਸੀ ਢੰਡਾਰੀ ਖੁਰਦ ਲੁਧਿਆਣਾ ਅਤੇ ਸੁਨੀਲ ਵਾਸੀ ਪਿੰਡ ਡਰਾਹਰ ਬੀਬੀਟੋਲ ਬਿਹਾਰ, ਹਾਲ ਵਾਸੀ ਢੰਡਾਰੀ ਖੁਰਦ ਲੁਧਿਆਣਾ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਵਾਰਦਾਤ ਦੌਰਾਨ ਵਰਤੀ ਗੱਡੀ ਮਹਿੰਦਰਾ ਬਲੈਰੋ ਪਿੱਕਅੱਪ ਸਮੇਤ ਚੋਰੀ ਕੀਤਾ ਤਾਂਬਾ ਸਕਰੈਪ ਬ੍ਰਾਮਦ ਕੀਤਾ ਹੈ।

ਮੁਲਜ਼ਮ ਰਣਧੀਰ ਸਿੰਘ ਪਾਸੋਂ ਇੱਕ ਹਾਕੀ, ਸੁਨੀਲ ਕੁਮਾਰ ਪਾਸੋਂ ਇੱਕ ਖਿਡੌਣਾ ਪਿਸਟਲ, ਕਰਨ ਸਿੰਘ ਪਾਸੋਂ ਇੱਕ ਤਲਵਾਰ ਅਤੇ ਅਨਿਲ ਕੁਮਾਰ ਪਾਸੋਂ ਇੱਕ ਦਾਹ ਬ੍ਰਾਮਦ ਕੀਤੇ ਗਏ। ਮੁਲਜ਼ਮਾਂ ਨੂੰ ਪੇਸ਼ ਅਦਾਲਤ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਬਾਕੀ ਮੁਲਜ਼ਮਾਂ ਬਾਰੇ ਪਤਾ ਕਰ ਕੇ ਉਹਨਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ਮੁਲਜ਼ਮ ਅਨਿਲ ਕੁਮਾਰ ਖਿਲਾਫ 03, ਸੁਨੀਲ ਕੁਮਾਰ ਖਿਲਾਫ 04 ਤੇ ਕਰਨ ਸਿੰਘ 01 ਕੇਸ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਵੱਖੋ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD