Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਗੀ ਸਿਹਤ ਸੰਭਾਲ ਲਈ ਚਲਾਇਆ ਜਾ ਰਿਹਾ ਹੈ ਕੇਅਰ ਕੰਪੈਨੀਅਨ ਪ੍ਰੋਗਰਾਮ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 16 Dec 2024

Last updated on: Dec 16, 2024, 00:00 IST

ਜ਼ਿਲਾ ਤਰਨ ਤਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ  ਹੇਠ ਕੇਅਰ ਕੰਪੈਨੀਅਨ ਪ੍ਰੋਗਰਾਮ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖ਼ੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼  (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਕੇਅਰ ਕੰਪੇਨ ਪ੍ਰੋਗਰਾਮ ਦੇ ਡਾਕਟਰ ਅਨੰਨਿਆ ਅਤੇ ਸ਼੍ਰੀਮਤੀ ਬਬੀਤਾ ਵੀ ਮੌਜੂਦ ਰਹੇ।

ਇਸ ਮੌਕੇ ਸਿਵਲ ਸਰਜਨ ਡਾਕਟਰ ਰਾਏ ਨੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਰੀਜ਼ਾਂ ਜੀ ਜਲਦ ਤੋਂ ਜਲਦ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੀਟਿੰਗ  ਦੌਰਾਨ ਸਿਹਤ ਕਰਮੀਆਂ ਨੂੰ ਮਰੀਜ਼ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਬਾਰੇ ਦੱਸਿਆ ਗਿਆ ਹੈ ਤਾਂ ਜੋ ਵਿਅਕਤੀ ਜਲਦ ਤੋਂ ਜਲਦ ਸਿਹਤਯਾਬ ਹੋਵੇ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਸ਼ੇਸ਼ ਤੌਰ ਤੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ, ਜਨਮ ਉਪਰੰਤ ਬੱਚੇ ਦੀ ਸਿਹਤ ਸੰਭਾਲ ਅਤੇ ਗੈਰ ਸੰਚਾਰੀ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ  ਸਿਹਤ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਕੇਅਰ  ਕੰਪੈਨੀਅਨ ਪ੍ਰੋਗਰਾਮ ਦੇ ਡਾਕਟਰ ਅਨੰਨਿਆਂ ਨੇ ਦੱਸਿਆ ਕਿ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਗਰਭਵਤੀ  ਮਹਿਲਾਵਾਂ ਦੀ ਚੰਗੀ ਸਿਹਤ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਉਹਨਾਂ ਕਿਹਾ ਕਿ ਗਰਭ ਦੌਰਾਨ ਮਹਿਲਾਵਾਂ ਨੂੰ ਸਭ ਤੋਂ ਵੱਧ ਦੇਖਭਾਲ ਦੀ ਜਰੂਰਤ ਹੁੰਦੀ ਹੈ ਅਤੇ ਇਸ ਸਮੇਂ ਪਰਿਵਾਰ ਅਤੇ ਸਿਹਤ ਕਰਮੀਆਂ ਦੀ ਉਸ ਪ੍ਰਤੀ ਜ਼ਿਮੇਵਾਰੀ ਬਹੁਤ ਲਾਜ਼ਮੀ ਹੈ ਤਾਂ ਜੋ ਉਸ ਦੀ ਸਿਹਤ ਅਤੇ ਉਸਦੇ ਆਉਣ ਵਾਲੇ ਬੱਚੇ ਦੀ ਤੰਦਰੁਸਤੀ ਕਾਇਮ ਰਹੇ।

ਇਸ ਤੋਂ ਇਲਾਵਾ ਡਾ. ਅਨੰਇਆ ਨੇ ਦੱਸਿਆ ਕਿ ਕੇਅਰ ਕੰਪੈਨੀਅਨ ਪ੍ਰੋਗਰਾਮ ਦੇ ਵਿੱਚ ਜੱਚਾ ਬੱਚਾ ਸਿਹਤ ਸੰਭਾਲ ਤੋਂ ਇਲਾਵਾ ਜਨਰਲ, ਸਰਜੀਕਲ ਵਾਰਡ ਅਤੇ ਗ਼ੈਰ ਸੰਚਾਰੀ ਰੋਗਾਂ ਦੇ ਮਰੀਜ਼ਾਂ ਪ੍ਰਤੀ ਸੇਵਾਵਾਂ ਤੋਂ ਜਾਣੂ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਰਭਵਤੀ ਮਹਿਲਾਵਾਂ ਲਈ ਪੋਸ਼ਟਿਕ ਖੁਰਾਕ ਦੇ ਫਾਇਦਿਆਂ ਅਤੇ ਉਸ ਦੇ ਬੱਚੇ ਤੇ ਹੋਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ।

ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਡਾਕਟਰ ਰਾਜਬੀਰ ਸਿੰਘ ਡਾਕਟਰ ਰਣਦੀਪ ਸਿੰਘ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਸਹਾਇਕ ਮਲੇਰੀਆ ਅਫਸਰ ਕਵਲ ਬਲਰਾਜ ਸਿੰਘ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਅਤੇ ਕਾਰਜ ਸਿੰਘ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD