Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲਖਬੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਸੜਕਾਂ 'ਤੇ ਐੱਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਕਰੀਬ 85 ਲੱਖ ਦੀ ਲਾਗਤ ਨਾਲ ਲਾਈਆਂ ਜਾ ਰਹੀਆਂ ਨੇ ਲਾਈਟਾਂ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Dec 2024

Last updated on: Dec 16, 2024, 00:00 IST

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਸੜਕਾਂ ਤੇ ਗਲੀਆਂ ਵਿੱਚ ਲੱਗੀਆਂ ਪੁਰਾਣੀਆਂ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ. ਲਾਈਟਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਰਵਾਈ।

ਸਥਾਨਕ ਖੰਡਾ ਚੌਕ ਵਿਖੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਨੇ ਕਿਹਾ ਕਿ ਇਹ ਪ੍ਰੋਜੈਕਟ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਸੜਕਾਂ ਦੀ ਕਾਇਆ ਕਲਪ ਕਰਨ ਸਮੇਤ ਵੱਖੋ-ਵੱਖ ਪ੍ਰੋਜੈਕਟ ਜੰਗੀ ਪੱਧਰ ਉੱਤੇ ਜਾਰੀ ਹਨ। 

ਇਸੇ ਲੜੀ ਤਹਿਤ ਲਾਈਟਾਂ ਨੂੰ ਬਦਲਣ ਦਾ ਪ੍ਰੋਜੈਕਟ ਵੀ ਤੇਜ਼ੀ ਨਾਲ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਨਗਰ ਕੌਂਸਲ ਨੂੰ ਬਿਜਲੀ ਦਾ ਬਿੱਲ ਬਹੁਤ ਘੱਟ ਆਵੇਗਾ ਅਤੇ ਪੁਰਾਣੀਆਂ ਲਾਈਟਾਂ ਦੇ ਮੁਕਾਬਲੇ ਇਹਨਾਂ ਲਾਈਟਾਂ ਦੀ ਰੌਸ਼ਨੀ ਵੀ ਕਿਤੇ ਵੱਧ ਹੋਵੇਗੀ। ਹਲਕਾ ਵਿਧਾਇਕ ਨੇ ਕਿਹਾ ਕਿ 25 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ। 

ਦੇਸ਼-ਵਿਦੇਸ਼ ਤੋਂ ਇੱਥੇ ਪੁੱਜਣ ਵਾਲੀ ਸੰਗਤ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਤਿਆਰੀਆਂ ਦਾ ਉਹ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਉਹਨਾਂ ਨੇ ਹਲਕਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕਰਵਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਬਲਵੀਰ ਸਿੰਘ, ਪਵੇਲ ਕੁਮਾਰ ਹਾਂਡਾ, ਗੁਰਪ੍ਰੀਤ ਸਿੰਘ ਭਿੰਡਰ, ਪੀ.ਏ. ਸਤੀਸ਼ ਲਟੌਰ, ਰੋਬਿਨ ਜਲੋਟਾ, ਦਵਿੰਦਰ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD