Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਪਟਿਆਲਾ ਪੁਲਿਸ ਵੱਲੋਂ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 16 Dec 2024

Last updated on: Dec 16, 2024, 00:00 IST

ਪਟਿਆਲਾ ਪੁਲਿਸ ਨੇ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆ ਦੇ ਜਾਅਲੀ ਜਨਮ  ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਪੀ. ਦਿਹਾਤੀ ਰਜੇਸ਼ ਛਿੱਬੜ ਨੇ ਦੱਸਿਆ ਕਿ ਇੱਕ ਦਰਖਾਸਤ ਨੰਬਰ 10156/ਪੇਸ਼ੀ ਮਿਤੀ 27 ਅਕਤੂਬਰ 2024 ਵੱਲੋਂ ਇੰਦਰਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸਿਆਲੂ ਤਹਿਸੀਲ ਰਾਜਪੁਰਾ ਨੇ ਬ੍ਰਹਮ ਪ੍ਰਕਾਸ਼ ਵਿਰੁੱਧ ਪ੍ਰਾਪਤ ਹੋਈ ਸੀ ਜਿਸਦੀ ਪੜਤਾਲ ਤੋਂ ਬਾਅਦ ਮੁਕੱਦਮਾ ਨੰਬਰ 192 ਮਿਤੀ 24.11.2024 ਅ/ਧ 318(4) 338, 336(3), 340(2) ਬੀ.ਐਨ.ਐਸ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ। 

ਇਸ ਮੌਕੇ ਇੰਪਸੈਕਟਰ ਗੁਰਪ੍ਰੀਤ ਸਿੰਘ ਭਿੰਡਰ ਵੀ ਮੌਜੂਦ ਸਨ।  ਐਸ.ਪੀ. ਰਾਜੇਸ਼ ਛਿੱਬੜ ਨੇ ਦੱਸਿਆ ਕਿ ਤਫਤੀਸ਼ ਦੌਰਾਨ ਬ੍ਰਹਮ ਪ੍ਰਕਾਸ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੇਖਪੁਰਾ ਤਹਿਸੀਲ ਗਨੌਰ ਜਿਲ੍ਹਾ ਸੋਨੀਪਤ ਹਰਿਆਣਾ ਨੂੰ ਮਿਤੀ 13 ਦਸੰਬਰ 2024 ਨੂੰ ਉਕਤ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਸੀ। 

ਜਿਸਦੀ ਪੁੱਛਗਿੱਛ ਤੋਂ ਪਾਇਆ ਗਿਆ ਕਿ ਬ੍ਰਹਮ ਪ੍ਰਕਾਸ ਦੇ ਲੜਕੇ ਵੰਸ਼ ਦਾ ਜਨਮ ਮਿਤੀ 01.09.2006 ਨੂੰ ਹੋਇਆ ਸੀ, ਪਰ ਦੋਸ਼ੀ ਨੇ ਆਪਣੇ ਲੜਕੇ ਦਾ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਵਾ ਕੇ ਜਿਸ ਵਿੱਚ ਲੜਕੇ ਦੀ ਜਨਮ ਮਿਤੀ 01.09.2009 (ਤਿੰਨ ਸਾਲ ਘੱਟ) ਲਿਖਵਾ ਕੇ ਸਾਲ 2019 ਵਿੱਚ ਜਾਅਲੀ ਸਰਟੀਫਿਕੇਟ ਦੇ ਅਧਾਰ ਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ ਵਿਖੇ ਛੇਵੀਂ ਕਲਾਸ ਵਿੱਚ ਦਾਖਲ ਕਰਵਾ ਕੇ ਪੰਜਾਬ ਵਿੱਚ ਵੱਖ ਵੱਖ ਅੰਡਰ 14 ਸਾਲ ਕੁਸ਼ਤੀ ਮੁਕਾਬਲਿਆ ਵਿੱਚ ਖਿਡਵਾ ਕੇ ਯੋਗ ਖਿਡਾਰੀਆ ਦਾ ਹੱਕ ਮਾਰਿਆ ਹੈ। 

ਐਸ.ਪੀ. ਛਿੱਬੜ ਨੇ ਅੱਗੇ ਦੱਸਿਆ ਕਿ ਬ੍ਰਹਮ ਪ੍ਰਕਾਸ਼ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਮੁਕੱਦਮਾ ਦੀ ਤਫਤੀਸ਼  ਡੂੰਘਾਈ ਨਾਲ ਅਮਲ ਵਿੱਚ ਲਿਆ ਕੇ ਇਹ ਪਤਾ ਕੀਤਾ ਜਾਵੇਗਾ ਕਿ ਦੋਸ਼ੀ ਨਾਲ ਇਸ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਿਲ ਹਨ ਅਤੇ ਹੋਰ ਕਿਹੜੇ ਕਿਹੜੇ ਖਿਡਾਰੀਆ ਨੂੰ ਜਾਅਲੀ ਜਨਮ ਸਰਟੀਫਿਕੇਟਾਂ ਦੇ ਅਧਾਰ ਉਪਰ ਖੇਡ ਮੁਕਾਬਲਿਆਂ ਵਿੱਚ ਖਿਡਾਅ ਕੇ ਪੰਜਾਬ ਦੇ ਹੱਕੀ ਅਤੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।

ਇਸਤੋਂ ਇਲਾਵਾ ਭਵਿੱਖ ਵਿੱਚ ਸਬੰਧਿਤ ਸਿਵਲ ਅਥਾਰਟੀਆ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸਦੀ ਡੂੰਘਾਈ ਨਾਲ ਘੋਖ ਪੜਤਾਲ ਕਰਕੇ ਹੀ ਖਿਡਾਰੀਆ ਨੂੰ ਖੇਡ ਮੁਕਾਬਲਿਆ ਵਿੱਚ ਖਿਡਾਇਆ ਜਾਵੇ ਤਾਂ ਜੋ ਕਿਸੇ ਯੋਗ ਖਿਡਾਰੀ ਦੇ ਭਵਿੱਖ ਨਾਲ ਖਿਲਵਾੜ ਨਾ ਹੋ ਸਕੇ। 

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD