Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ

ਤਿੰਨ ਪਿਸਤੌਲ ਬਰਾਮਦ

Crime News Punjab, Punjab Police, Police, Crime News Kharar, Kharar,  Anti Gangster Task Force, AGTF, SAS Nagar Police

Web Admin

Web Admin

5 Dariya News

ਖਰੜ , 16 Dec 2024

Last updated on: Dec 16, 2024, 00:00 IST

ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ ਕੀਤੇ ਗਏ ਹਨ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਨਵਜੋਤ ਸਿੰਘ ਉਰਫ਼ ਨੀਸ਼ੂ ਵਾਸੀ ਅਮਲੋਹ, ਫ਼ਤਹਿਗੜ੍ਹ ਸਾਹਿਬ, ਜੋ ਇਸ ਸਮੇਂ ਖਰੜ ਵਿਖੇ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ; ਪਟਿਆਲਾ ਦੇ ਭਾਦਸੋਂ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਅਤੇ ਫਰੀਦਕੋਟ ਵਾਸੀ ਵਿਪਨਪ੍ਰੀਤ ਸਿੰਘ ਵਜੋਂ ਹੋਈ ਹੈ। 

ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਸਵਿਫ਼ਟ ਕਾਰ, ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਆਪਣੇ ਵਿਦੇਸ਼ੀ ਹੈਂਡਲਰ ਦਲਜੀਤ ਸਿੰਘ ਉਰਫ਼ ਨਿੰਦਾ ਦੇ ਨਿਰਦੇਸ਼ਾਂ ‘ਤੇ ਬੀਤੀ 1 ਅਤੇ 2 ਦਸੰਬਰ ਦੀ ਦਰਮਿਆਨੀ ਰਾਤ ਨੂੰ ਮੁਹਾਲੀ ਦੇ ਫੇਜ਼ 11 ਸਥਿਤ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ਦੇ ਮਾਲਕ ਨੂੰ ਡਰਾ ਧਮਕਾ ਕੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਦਾ ਜ਼ੁਰਮ ਕਬੂਲਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦਲਜੀਤ ਸਿੰਘ ਉਰਫ਼ ਨਿੰਦਾ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਫ਼ਰਜ਼ੀ ਪਾਸਪੋਰਟ ਬਣਵਾ ਕੇ ਅਮਰੀਕਾ ਭੱਜ ਗਿਆ ਸੀ ਅਤੇ ਉਥੇ ਅਮਰੀਕਾ-ਅਧਾਰਤ ਕੱਟੜਪੰਥੀ ਗੈਂਗਸਟਰ ਨਾਲ ਜੁੜ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਹ ਮਾਡਿਊਲ ਕੱਟੜਪੰਥੀ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਉਸ ਦੇ ਇਸ਼ਾਰੇ 'ਤੇ ਪੰਜਾਬ ਵਿੱਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। 

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਤੇ ਵੱਡਾ ਅਪਰਾਧਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ, ਜਦਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਮੋਹਾਲੀ ਵਿਖੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਸ ਕੇਸ ਨੂੰ ਸੁਲਝਾਉਣ ਲਈ ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਜ਼ਰੀਏ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਟੀਮਾਂ ਨੇ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ, ਤਕਨੀਕੀ ਜਾਣਕਾਰੀ ਅਤੇ ਸਬੂਤ ਇਕੱਠੇ ਕੀਤੇ, ਜਿਸ ਨਾਲ ਅਪਰਾਧ ਵਿੱਚ ਸ਼ਾਮਲ ਦੋ ਸ਼ੂਟਰਾਂ ਸਮੇਤ ਮੁਲਜ਼ਮਾਂ ਦੀ ਪਛਾਣ ਹੋਈ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਦੀਆਂ ਵਿਸ਼ੇਸ਼ ਟੀਮਾਂ ਨੇ ਮੁਲਜ਼ਮਾਂ ਨੂੰ ਉਸ ਵੇਲੇ ਸਫ਼ਲਤਾਪੂਰਵਕ ਟਰੇਸ ਕਰ ਲਿਆ ਜਦੋਂ ਉਹ ਆਪਣੀ ਸਵਿਫ਼ਟ ਕਾਰ ਵਿੱਚ ਜਾ ਰਹੇ ਸਨ, ਜਿਸ ਉਪਰੰਤ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਮੋਹਾਲੀ ਨੇੜਿਓਂ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗਗਨਦੀਪ ਤੇ ਨਵਜੋਤ ਉਰਫ਼ ਨੀਸ਼ੂ ਨੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਈਆਂ ਅਤੇ ਮੁਲਜ਼ਮ ਲਖਵਿੰਦਰ ਨੇ ਉਨ੍ਹਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਕੀਤੀ ਜਦਿ ਕਿ ਮੁਲਜ਼ਮ ਵਿਪਨਪ੍ਰੀਤ ਵੱਲੋ ਅਰਸ਼ ਡੱਲਾ ਦੇ ਕਹਿਣ ’ਤੇ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ।

ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮ ਗਗਨਦੀਪ ਥਾਣਾ ਅਮਲੋਹ ਵਿਖੇ ਦਰਜ ਡਕੈਤੀ ਦੇ ਕੇਸ ਵਿੱਚ ਵੀ ਪੁਲਿਸ ਨੂੰ ਲੋੜੀਂਦਾ ਸੀ, ਜਦੋਂਕਿ ਮੁਲਜ਼ਮ ਵਿਪਨਪ੍ਰੀਤ ਇਸ ਤੋਂ ਪਹਿਲਾਂ ਮਾਰਚ 2024 ਵਿੱਚ ਜਲੰਧਰ ‘ਚ ਇੱਕ ਗਾਇਕ ਉੱਤੇ ਗੋਲੀਆਂ ਚਲਾਉਣ ਅਤੇ ਜਨਵਰੀ 2024 ਵਿੱਚ ਫਰੀਦਕੋਟ ਵਿਖੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 111 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਐਫਆਈਆਰ ਨੰਬਰ 40 ਮਿਤੀ 15/12/2024 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News Kharar , Kharar , Anti Gangster Task Force , AGTF , SAS Nagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD