Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ – ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਵੱਲੋਂ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਦੇ ਪੱਖ ਵਿੱਚ ਕੀਤਾ ਗਿਆ ਪ੍ਰਚਾਰ, ਵਲੰਟੀਅਰਾਂ ਦਾ ਵਧਾਇਆ ਹੌਂਸਲਾ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਪਟਿਆਲਾ , 16 Dec 2024

Last updated on: Dec 16, 2024, 00:00 IST

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਉਣ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸਿੱਖਿਆ ਪ੍ਰਦਾਨ ਕਰਨਾ ਹੈ, ਜਿਸਦੇ ਤਹਿਤ ਵਿਸ਼ੇਸ਼ ਤੌਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਸਦਕਾ ਹੀ ਆਪ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੜ੍ਹੇ-ਲਿਖੇ ਅਤੇ ਸੂਝਵਾਨ ਲੋਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। 

ਸ.  ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਉਮੀਦਵਾਰ ਵਾਸੁਦੇਵ, ਵਾਰਡ ਨੰਬਰ 4 ਤੋਂ ਉਮੀਦਵਾਰ ਮਨਦੀਪ ਵਿਰਦੀ, ਵਾਰਡ ਨੰਬਰ 6 ਤੋਂ ਉਮੀਦਵਾਰ ਜਸਵੀਰ ਗਾਂਧੀ ਅਤੇ ਵਾਰਡ ਨੰਬਰ 14 ਤੋਂ ਉਮੀਦਵਾਰ ਗੁਰਕ੍ਰਿਪਾਲ ਸਿੰਘ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD