Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਅਮਨ ਅਰੋੜਾ ਨੇ ਪਟਿਆਲਾ ਵਿੱਚ 'ਆਪ' ਦੀ ਚੌਣ ਮੁਹਿੰਮ ਦੀ ਕੀਤੀ ਸ਼ੁਰੂਆਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sharry Kalsi, Amansher Singh Sharry Kalsi, Dr Balbir Singh, Dr. Balbir Singh, Varinder Goyal, Ajitpal Singh Kohli, Inderjeet Singh Sandhu, Dr. Sunny Ahluwalia

Web Admin

Web Admin

5 Dariya News

ਪਟਿਆਲਾ , 16 Dec 2024

Last updated on: Dec 16, 2024, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। 

ਇਹ ਗਾਰੰਟੀ ਜਨਤਕ ਆਵਾਜਾਈ (ਪਬਲਿਕ ਟ੍ਰਾਂਸਪੋਰਟ)ਨੂੰ ਬਿਹਤਰ ਬਣਾਉਣ, ਸੁਰੱਖਿਆ ਨੂੰ ਯਕੀਨੀ ਬਣਾਉਣ, ਸਾਫ਼ ਪਾਣੀ ਪ੍ਰਦਾਨ ਕਰਨ, ਕੂੜਾ ਪ੍ਰਬੰਧਨ ਦਾ ਆਧੁਨਿਕੀਕਰਨ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ 'ਤੇ ਕੇਂਦ੍ਰਿਤ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਪਟਿਆਲਾ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।  

ਇਸ ਮੌਕੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਡਾ.ਬਲਬੀਰ, ਬਰਿੰਦਰ ਗੋਇਲ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, 'ਆਪ' ਆਗੂ ਇੰਦਰਜੀਤ ਸਿੰਘ ਸੰਧੂ ਅਤੇ ਡਾ. ਸੰਨੀ ਆਹਲੂਵਾਲੀਆ ਵੀ ਹਾਜ਼ਰ ਸਨ।

ਪਟਿਆਲੇ ਲਈ ਮੁੱਖ ਗਾਰੰਟੀ

1. ਆਧੁਨਿਕ ਅਤੇ ਸਾਫ਼ ਪਬਲਿਕ ਟ੍ਰਾਂਸਪੋਰਟ

 'ਆਪ' ਨੇ  ਪਟਿਆਲਾ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 50  ਨਵੀਂਆਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕਰੜ ਦਾ ਵਾਅਦਾ ਕੀਤਾ। ਬਸਾਂ ਦੇ ਲਈ ਪੂਰੇ ਸ਼ਹਿਰ ਵਿੱਚ ਡਿਪੂ ਅਤੇ ਚਾਰਜਿੰਗ ਸਟੇਸ਼ਨ ਵਿਕਸਤ ਕੀਤੇ ਜਾਣਗੇ।  ਇਸ ਤੋਂ ਇਲਾਵਾ, ਟ੍ਰੈਫਿਕ ਨੂੰ ਘਟਾਉਣ ਅਤੇ ਔਰਤਾਂ ਅਤੇ ਬੱਚਿਆਂ ਲਈ ਸੁਰੱਖਿਅਤ ਥਾਵਾਂ ਪ੍ਰਦਾਨ ਕਰਨ ਲਈ ਪਾਰਕਿੰਗ ਸੁਵਿਧਾਵਾਂ ਬਣਾਈਆਂ ਜਾਣਗੀਆਂ।  ਇਲੈਕਟ੍ਰਿਕ ਬੱਸਾਂ ਪਟਿਆਲਾ ਵਿੱਚ ਪ੍ਰਦੂਸ਼ਣ ਅਤੇ ਆਵਾਜਾਈ ਦੇ ਮੁੱਦੇ ਨੂੰ ਵੀ ਹੱਲ ਕਰਨਗੀਆਂ।

2. ਤਕਨਾਲੋਜੀ ਦੁਆਰਾ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ

 ਮੁੱਖ ਸਥਾਨਾਂ 'ਤੇ ਸੀਸੀਟੀਵੀ ਕੈਮਰੇ ਲਗਾ ਕੇ ਪਟਿਆਲਾ ਵਿੱਚ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਵੇਗਾ। ਇਹ ਕੈਮਰਿਆਂ ਨੂੰ ਇੱਕ ਆਧੁਨਿਕ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ ਤਾਂ ਜੋ ਰੀਯਲ-ਟਾਈਮ ਨਿਗਰਾਨੀ ਅਤੇ ਤੁਰੰਤ ਜਵਾਬ ਯਕੀਨੀ ਬਣਾਇਆ ਜਾ ਸਕੇ। 'ਆਪ' ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਬੱਸ ਸਟੈਂਡ ਦੇ ਨੇੜੇ ਪਾਰਕਿੰਗ ਵੀ ਵਿਕਸਤ ਕਰੇਗੀ।

3. ਹਰ ਘਰ ਲਈ 24×7 ਸਾਫ਼ ਪੀਣ ਵਾਲਾ ਪਾਣੀ

ਭਰੋਸੇਮੰਦ ਪਾਣੀ ਦੀ ਸਪਲਾਈ ਦੀ ਲੋੜ ਨੂੰ ਪਛਾਣਦੇ ਹੋਏ, ਆਪ ਪਟਿਆਲਾ ਦੇ ਹਰ ਘਰ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ 24×7 ਪਹੁੰਚ ਦੀ ਗਰੰਟੀ ਦਿੰਦੀ ਹੈ। 'ਆਪ' ਦੀ ਯੋਜਨਾ ਵਿੱਚ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਜਲ ਸਪਲਾਈ ਪ੍ਰਣਾਲੀ ਦਾ ਆਧੁਨਿਕੀਕਰਨ ਸ਼ਾਮਲ ਹੈ।

 ਅਮਨ ਅਰੋੜਾ ਨੇ ਪਟਿਆਲਾ ਵਿੱਚ ਪਾਣੀ ਦੀ ਕਮੀ ਦੇ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ ਸ਼ਹਿਰ ਦੇ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਇੱਕ ਵਿਸਤ੍ਰਿਤ ਯੋਜਨਾ ਦਾ ਐਲਾਨ ਕੀਤਾ।  ਉਨ੍ਹਾਂ ਕਿਹਾ ਕਿ ਪਾਣੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਰਣਨੀਤਕ ਥਾਵਾਂ 'ਤੇ ਨਵੇਂ ਪਲਾਂਟ ਲਗਾਏ ਜਾਣਗੇ। 

ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਸ਼ੇਰ ਮਾਜਰਾ ਅਤੇ ਸਨੌਰ ਵਰਗੇ ਖੇਤਰਾਂ ਵਿੱਚ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਸ਼ਹਿਰ ਦੀ ਮਿਲੀਅਨ ਲੀਟਰ ਪ੍ਰਤੀ ਦਿਨ (ਐੱਮ.ਐੱਲ.ਡੀ.) ਸਮਰੱਥਾ ਵਿੱਚ ਕਾਫੀ ਵਾਧਾ ਹੋਵੇਗਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਨਿਵਾਸੀਆਂ ਨੂੰ ਦਰਪੇਸ਼ ਪਾਣੀ ਦੀ ਲਗਾਤਾਰ ਕਮੀ ਨੂੰ ਹੱਲ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਪਟਿਆਲਾ ਦੇ ਹਰ ਘਰ ਵਿੱਚ 24×7 ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਹੋਵੇ। 

4. ਸੀਵਰੇਜ ਟ੍ਰੀਟਮੈਂਟ ਪਲਾਂਟਾਂ ਲਈ 100 ਕਰੋੜ ਰੁਪਏ ਦਾ ਨਿਵੇਸ਼

ਵਧ ਰਹੇ ਕੂੜੇ ਅਤੇ ਪ੍ਰਦੂਸ਼ਣ ਦੇ ਮੁੱਦਿਆਂ ਨੂੰ ਹੱਲ ਕਰਨ ਲਈ, ਆਪ ਸੀਵਰੇਜ ਟ੍ਰੀਟਮੈਂਟ ਪਲਾਂਟਾਂ (STPs) ਨੂੰ ਅਪਗ੍ਰੇਡ ਕਰਨ ਵਿੱਚ 100 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਪਟਿਆਲਾ ਬਣਾਉਣ ਲਈ ਆਧੁਨਿਕ ਬਣਾਇਆ ਜਾਵੇਗਾ।

5. ਸੜਕਾਂ ਨੂੰ ਅਪਗ੍ਰੇਡ ਕਰਨਾ ਅਤੇ ਟ੍ਰੈਫਿਕ ਨੂੰ ਘਟਾਉਣਾ

'ਆਪ' ਨੇ ਪਟਿਆਲਾ ਦੀਆਂ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਟੁੱਟੀਆਂ ਗਲੀਆਂ ਦੀ ਮੁਰੰਮਤ ਦੀ ਗਾਰੰਟੀ ਦਿੱਤੀ। ਅਮਨ ਅਰੋੜਾ ਨੇ ਦੱਸਿਆ ਕਿ ਰਾਜਪੁਰਾ-ਸਰਹਿੰਦ ਲਿੰਕ ਸੜਕ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਸੰਪਰਕ ਬਿਹਤਰ ਬਣਾਇਆ ਜਾ ਸਕੇ ਅਤੇ ਆਵਾਜਾਈ ਨੂੰ ਸੁਖਾਲਾ ਕੀਤਾ ਜਾ ਸਕੇ।

ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਲਈ 'ਆਪ' ਦਾ ਵਿਜ਼ਨ ਆਧੁਨਿਕ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਾਫ਼-ਸੁਥਰੀ ਸੇਵਾਵਾਂ ਨੂੰ ਤਰਜੀਹ ਦਿੰਦਾ ਹੈ। ਪਾਰਟੀ ਦੀ ਲੀਡਰਸ਼ਿਪ ਨੇ ਲੋਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਅਤੇ ਹਰ ਵਾਅਦੇ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਉਜਾਗਰ ਕੀਤਾ।

'ਆਪ' ਆਗੂਆਂ ਨੇ ਪਟਿਆਲਾ ਵਾਸੀਆਂ ਨੂੰ ਆਪਣਾ ਸਮਰਥਨ ਦੇਣ ਦੀ ਅਪੀਲ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਾਰਟੀ ਦੇ ਮੇਅਰ ਦੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਇਨ੍ਹਾਂ ਗਾਰੰਟੀਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਕਿਵੇਂ ਵਧੀਆ ਪ੍ਰਸ਼ਾਸਨ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਸਕਦਾ ਹੈ। 

ਅਸੀਂ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦਾ ਸਾਥ ਦੇਣ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sharry Kalsi , Amansher Singh Sharry Kalsi , Dr Balbir Singh , Dr. Balbir Singh , Varinder Goyal , Ajitpal Singh Kohli , Inderjeet Singh Sandhu , Dr. Sunny Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD