Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਸਰਕਾਰ ਨੂੰ ਕੋਈ ਖ਼ਬਰ ਨਹੀਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵੀਂ ਦਿੱਲੀ , 16 Dec 2024

Last updated on: Dec 16, 2024, 00:00 IST

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।

ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। 

ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ਆਬਾਦੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ। ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਿਆ ਹੈ ਪਰ ਜਿਹੜੇ ਅਸਲ ਹਾਲਾਤ ਇਹ ਹਨ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਅਸੀਂ 141ਵੇਂ ਨੰਬਰ ਤੇ ਹਾਂ ਅਤੇ 140 ਕਰੋੜ ਦੀ ਆਬਾਦੀ ਵਿੱਚੋਂ ਮਹਿਜ਼ 10 ਫੀਸਦ ਲੋਕਾਂ ਦੀ ਕਮਾਈ 25000 ਰੁਪਏ ਮਹੀਨੇ ਤੋਂ ਜ਼ਿਆਦਾ ਹੈ। 

90 ਫੀਸਦ ਲੋਕ 25000 ਰੁਪਏ ਤੋਂ ਵੀ ਘੱਟ ਕਮਾ ਰਹੇ ਹਨ ਇਹਨਾਂ ਵਿੱਚੋਂ ਵੱਡੀ ਗਿਣਤੀ ਉਹ ਕਿਸਾਨ ਹਨ ਜਿਹਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 2014 ਵਿੱਚ ਸਰਕਾਰ ਬਣਨ ਉਪਰੰਤ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ 11 ਬਜਟ ਪੇਸ਼ ਹੋ ਗਏ ਪਰ ਕਦੇ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਜ਼ਿਕਰ ਤੱਕ ਨਹੀਂ ਕੀਤਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕੋਈ ਅਜਿਹਾ ਪਿੰਡ ਨਹੀਂ ਜਿੱਥੇ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਦੀ ਤਿਰੰਗੇ ਵਿੱਚ ਲਿਪਟੀ ਲਾਸ਼ ਨਹੀਂ ਆਉਂਦੀ। ਦੇਸ਼ ਨੂੰ ਆਜਾਦ ਕਰਵਾਉਣ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਯੋਗਦਾਨ ਪਾਇਆ। ਅੱਜ ਪੰਜਾਬ ਦੇ ਕਿਸਾਨਾਂ ਨੂੰ ਆਵਦੀ ਰਾਜਧਾਨੀ ਆਉਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਵੀ ਸਿਰਫ ਥੋੜ੍ਹੀ ਗਿਣਤੀ ਵਿੱਚ ਪੈਦਲ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ। 

ਅੱਜ ਦੋ ਸੂਬਿਆਂ ਦੇ ਬਾਰਡਰ ਨੂੰ ਕੌਮਾਂਤਰੀ ਬਾਰਡਰ ਬਣਾ ਦਿੱਤਾ।ਕੀ ਹੁਣ ਸਰਕਾਰ ਚਾਹੁੰਦੀ ਹੈ ਕਿ ਸਟੇਟ ਦੇ ਬਾਰਡਰ ਤੋਂ ਕਿਸਾਨਾਂ ਦੀ ਲਾਸ਼ ਵਾਪਸ ਆਵੇ। ਲੋਕ ਸਭਾ ਮੈਂਬਰ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲਿਖਤੀ ਕੀਤਾ ਵਾਅਦਾ ਪੂਰਾ ਕਰੇ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦੇਵੇ। ਪਹਿਲਾਂ 700 ਕਿਸਾਨ ਜਾਨਾਂ ਦੇ ਚੁੱਕੇ ਹਨ ਅਤੇ ਹੁਣ ਹੋਰ ਕਿਸੇ ਕਿਸਾਨ ਦੀ ਜਾਨ ਨਾ ਜਾਵੇ ਅਤੇ ਉਨਾਂ ਦੇ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD