Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 16 Dec 2024

Last updated on: Dec 16, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। 

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD