Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਏ.ਐਚ.ਏ - ਮਾਨਤਾ ਪ੍ਰਾਪਤ ਬੀ.ਐੱਲ.ਐੱਸ ਅਤੇ ਏ.ਸੀ.ਐੱਲ.ਐੱਸ ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

Ambedkar Institute of Medical Sciences, Dr. BR Ambedkar State Institute of Medical Sciences, AIMS, Dr. Bhavneet Bharti, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐੱਸ ਏ ਐੱਸ ਨਗਰ , 16 Dec 2024

Last updated on: Dec 16, 2024, 00:00 IST

ਏ.ਐਚ.ਏ. (ਅਮਰੀਕਨ ਹਾਰਟ ਐਸੋਸੀਏਸ਼ਨ) ਦੁਆਰਾ ਮਾਨਤਾ ਪ੍ਰਾਪਤ ਬੇਸਿਕ ਲਾਈਫ ਸਪੋਰਟ (ਬੀ.ਐੱਲ.ਐੱਸ.) ਅਤੇ ਐਡਵਾਂਸਡ ਕਾਰਡਿਅਕ ਲਾਈਫ ਸਪੋਰਟ (ਏ.ਸੀ.ਐੱਲ.ਐੱਸ.) ਸੇਵਾਵਾਂ ਤੇ ਆਧਾਰਿਤ ਕੋਰਸ 13 ਤੋਂ 15 ਦਸੰਬਰ, 2024 ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਅਤੇ ਅਨੈਸਥੀਸੀਆ (ਬੇਹੋਸ਼ੀ) ਵਿਭਾਗ ਦੇ ਮੁਖੀ ਡਾ. ਪੂਜਾ ਸਕਸੈਨਾ ਦੀ ਅਗਵਾਈ ਹੇਠ ਕਰਵਾਇਆ ਗਿਆ।

ਡਾ. ਰੀਤੂ ਗੁਪਤਾ, ਐਸੋਸੀਏਟ ਪ੍ਰੋਫੈਸਰ (ਐਨੇਸਥੀਸੀਆ)  ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਇਸ ਕੋਰਸ ਦੇ ਆਯੋਜਨ ਦੀ ਅਗਵਾਈ ਕੀਤੀ। ਕੋਰਸ ਕੋਆਰਡੀਨੇਟਰਾਂ ਵਜੋਂ ਜੀ.ਐਮ.ਸੀ.ਐਚ.-32 ਤੋਂ ਡਾ. ਮਨਪ੍ਰੀਤ ਡਾਵਰ ਅਤੇ ਡਾ. ਧੀਰਜ ਕਪੂਰ ਨੇ ਸ਼ਮੂਲੀਅਤ ਕੀਤੀ। ਪੀ ਜੀ ਆਈ ਐਮ ਈ ਆਰ ਚੰਡੀਗੜ੍ਹ, ਜੀ ਐਮ ਸੀ ਐਚ-32, ਜੀ ਐਮ ਸੀ ਪਟਿਆਲਾ, ਪੀ ਜੀ ਆਈ ਸੈਟੇਲਾਈਟ ਸੈਂਟਰ ਸੰਗਰੂਰ, ਐਮ ਐਮ ਆਈ ਐਮ ਐਸ ਆਰ, ਅੰਬਾਲਾ, ਮੈਕਸ ਹਸਪਤਾਲ ਅਤੇ ਏ ਆਈ ਐਮ ਐਸ ਮੋਹਾਲੀ ਸਮੇਤ ਪ੍ਰਸਿੱਧ ਸੰਸਥਾਵਾਂ ਦੇ ਐਡਵਾਂਸਡ ਕਾਰਡਿਅਕ ਲਾਈਫ ਸਪੋਰਟ ਇੰਸਟ੍ਰਕਟਰਾਂ ਨੇ ਪ੍ਰੋਗਰਾਮ ਵਿੱਚ ਯੋਗਦਾਨ ਪਾਇਆ। 

ਇਸ ਸਿਖਲਾਈ ਵਿੱਚ ਡਾਕਟਰਾਂ, ਇੰਟਰਨਰਾਂ ਅਤੇ ਨਰਸਾਂ ਸਮੇਤ ਕੁੱਲ 32 ਸਿਹਤ ਸੰਭਾਲ ਪੇਸ਼ੇਵਰਾਂ ਨੇ ਭਾਗ ਲਿਆ। ਕੋਰਸ ਰਾਹੀਂ ਜੀਵਨ ਨੂੰ ਬਚਾਉਣ ਲਈ ਸਮੇਂ ਸਿਰ ਦਖਲਅੰਦਾਜ਼ੀ ਦੀ ਮਹੱਤਤਾ ਤੇ ਜ਼ੋਰ ਦਿੰਦੇ ਹੋਏ, ਉੱਚ-ਗੁਣਵੱਤਾ ਦੇ ਪੁਨਰ-ਸੁਰਜੀਤੀ ਅਤੇ ਹੰਗਾਮੀ ਦੇਖਭਾਲ ਲਈ ਲੋੜੀਂਦੇ ਜ਼ਰੂਰੀ ਹੁਨਰਾਂ ਵਿੱਚ ਅਨੁਭਵ ਪ੍ਰਦਾਨ ਕੀਤਾ ਗਿਆ। 

ਇਹ ਪ੍ਰੋਗਰਾਮ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਸ਼ਕਤੀਕਰਨ ਅਤੇ ਹੰਗਾਮੀ ਦੇਖਭਾਲ ਦੇ ਮਿਆਰਾਂ ਨੂੰ ਵਧਾਉਣ ਲਈ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੀ ਇੱਕ ਕੋਸ਼ਿਸ਼ ਸੀ।

 

Tags: Ambedkar Institute of Medical Sciences , Dr. BR Ambedkar State Institute of Medical Sciences , AIMS , Dr. Bhavneet Bharti , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD